July 4, 2020

Worldwide News Express / Punjab
ਆਮ ਆਦਮੀ ਪਾਰਟੀ ਨੇ ਕਿਹਾ ਕਿ ਕਹਿਰਾਂ ਦੀ ਗਰਮੀ, ਅਣਐਲਾਨੇ ਬਿਜਲੀ ਕੱਟਾਂ ਅਤੇ ਮੀਂਹ ਦੀ ਕਮੀ ਨੇ ਪਹਿਲਾਂ ਹੀ ਭਾਂਤ-ਭਾਂਤ ਦੀਆਂ ਚੁਨੌਤੀਆਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਇਸ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਅੰਨਦਾਤਾ ਦੀ ਬਾਂਹ ਫੜਨ ਅਤੇ ਡੀਜ਼ਲ -ਤੇ ਕੇਂਦਰੀ ਅਤੇ ਸੂਬਾਈ ਟੈਕਸ ਘਟਾਉਣ ਅਤੇ ਨਹਿਰੀ ਪਾਣੀ ਅਤੇ ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ। ਆਪ ਦੇ ਕਿਸਾਨ-ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂਨੇ ਕਿਹਾ ਕਿ ਦੇਸ਼ ਦੇ ਲੋਕ ਬੇਕਾਬੂ ਮਹਿੰਗਾਈ ਦੀ ਮਾਰ ਥੱਲੇ ਹਨ ਅਤੇ ਕੋਰੋਨਾ ਮਹਾਮਾਰੀ ਨੇ ਮਹਿੰਗਾਈ ਅਤੇ ਵਿੱਤੀ ਸੰਕਟ ਨੂੰ ਹੋਰ ਵਧਾ ਦਿੱਤਾ। ਦੁਨੀਆ ਭਰ ਦੀਆਂ ਸਰਕਾਰਾਂ ਜਿੱਥੇ ਆਪਣੇ ਨਾਗਰਿਕਾਂ ਨੂੰ ਇਸ ਗੰਭੀਰ ਵਿੱਤੀ ਸੰਕਟ -ਚ ਉਭਾਰਨ ਲਈ ਜਿੱਥੇ ਵੱਡੇ-ਵੱਡੇ ਰਾਹਤ ਪੈਕੇਜ ਐਲਾਨ ਰਹੇ ਹਨ, ਪ੍ਰੰਤੂ ਸਾਡੀ ਕੇਂਦਰ ਅਤੇ ਪੰਜਾਬ ਸਰਕਾਰ ਡੀਜ਼ਲ ਪੈਟਰੋਲ ਦੀਆਂ ਕੀਮਤਾਂ -ਚ ਲਗਾਤਾਰ ਵਾਧਾ ਕਰ ਰਹੀਆਂ ਹਨ।
Worldwide News Express multifaceted digital media company