July 4, 2020

Worldwide News Express / Punjab
ਪਟਿਆਲਾ 4 ਜੁਲਾਈ (ਸੁਖਬੀਰ ਸਿੰਘ ਬੇਦੀ) - ਪੰਜਾਬ ਸਰਕਾਰ ਵੱਲੋਂ ਕੋਵਿਡ 19 ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਤਹਿਤ ਅੱਜ ਯੁਵਕ ਸੇਵਾਵਾਂ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ -ਚ ਯੁਵਕ ਸੇਵਾਵਾਂ ਕਲੱਬਾਂ, ਕੌਮੀ ਸੇਵਾ ਯੋਜਨਾ ਸੰਸਥਾਵਾਂ, ਰੈਡ ਰਿਬਨ ਕਲੱਬਾਂ ਅਤੇ ਸਮਾਜ ਸੇਵੀਆਂ ਦੀ ਮਦਦ ਨਾਲ ਘਰ ਘਰ ਜਾਕੇ ਆਮ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕੀਤਾ ਗਿਆ। ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਨੇ ਦੱਸਿਆ ਕਿ ਅੱਜ ਯੁਵਕ ਸੇਵਾਵਾਂ ਕਲੱਬਾਂ ਨੇ ਆਪੋ ਆਪਣੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਦਕਿ ਕਾਲਜਾਂ ਦੇ ਯੂਥ ਵਲੰਟੀਅਰਾਂ ਨੇ ਵੱਖ ਵੱਖ ਕਲੋਨੀਆਂ, ਦੁਕਾਨਾਂ -ਤੇ ਜਾਕੇ ਜਿਥੇ ਲੋਕਾਂ ਨੂੰ ਜਾਗਰੂਕ ਕੀਤਾ ਉਥੇ ਹੀ ਹੱਥੀ ਬਣਾਏ ਮਾਸਕ ਵੀ ਵੰਡੇ। ਉਨ੍ਹਾਂ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਦੇ ਵਲੰਟੀਅਰ ਰੋਜ਼ਾਨਾ ਹੀ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਨਾਲ ਮਿਲਕੇ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਸ ਵਿੱਚ ਮਾਸਕ ਪਾਉਣਾ, ਸਾਬਣ ਨਾਲ 20 ਸੈਕਿੰਡ ਤੱਕ ਹੱਥ ਧੋਣਾ, ਸਮਾਜਿਕ ਦੂਰੀ ਬਣਾਕੇ ਰੱਖਣਾ ਅਤੇ ਗੈਰ ਜ਼ਰੂਰੀ ਆਵਾਜਾਈ ਤੋਂ ਗੁਰੇਜ਼ ਕਰਨ ਸਬੰਧੀ ਜਾਗਰੂਕ ਕਰ ਰਹੇ ਹਨ ਅਤੇ ਕੋਵਿਡ ਬਾਰੇ ਸਹੀ ਜਾਣਕਾਰੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਵਿਕਸਤ ਕੀਤੀ ਗਈ ਕੋਵਾ ਐਪ ਵੀ ਫੋਨਾਂ ਵਿੱਚ ਡਾਊਨਲੋਡ ਕਰਵਾ ਰਹੇ ਹਨ ਤਾਂ ਜੋ ਲੋਕਾਂ ਵਿੱਚ ਕੋਵਿਡ ਸਬੰਧੀ ਪੈਦਾ ਹੁੰਦੇ ਭਰਮ ਭੁਲੇਖਿਆਂ ਨੂੰ ਦੂਰ ਕੀਤਾ ਜਾ ਸਕੇ।
Worldwide News Express multifaceted digital media company