ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ    ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ    ਬੰਬਾਂ ਦੀ ਕਹਾਣੀ ਘੜ ਕੇ ਲੋਕਾਂ ਵਿੱਚ ਦਹਿਸ਼ਤ ਫੈਲਾ ਰਹੇ ਹਨ ਬਾਜਵਾ-ਮੁੱਖ ਮੰਤਰੀ    ਸਿੱਖਿਆ ਕ੍ਰਾਂਤੀ ਨਾਲ ਬਦਲ ਰਹੀ ਹੈ ਪੰਜਾਬ ਦੀ ਨੁਹਾਰ: ਡਾ. ਬਲਜੀਤ ਕੌਰ    ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ    ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਹੋਣਗੇ    ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ    60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ    ਤਿੰਨ ਸਾਲਾਂ 'ਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ    ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ   
ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
December 4, 2023
Worldwide-News-Express-multiface

Worldwide News Express / Punjab

ਪੁਲਿਸ ਨੇ ਉਨ੍ਹਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਵਿਅਕਤੀਆਂ ਨੇ ਐਸ.ਐਫ.ਜੇ.ਲਈ ਕੰਮ ਕਰਨ ਦੀ ਗੱਲ ਕਬੂਲੀ- ਡੀਜੀਪੀ ਗੌਰਵ ਯਾਦਵ ਜਾਂਚ ਤੋਂ ਪਤਾ ਲੱਗਾ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਰਾਸ਼ਟਰ ਵਿਰੋਧੀ ਨਾਅਰੇ ਲਿਖਣ ਲਈ ਮਿਲੇ ਸਨ 1.25 ਲੱਖ ਰੁਪਏ ਚੰਡੀਗੜ੍ਹ/ਬਠਿੰਡਾ, 4 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਜਨਤਕ ਥਾਵਾਂ -ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਮਾਸਟਰਮਾਈਂਡ ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੀ ਹਮਾਇਤ ਵਾਲੀ ਨਿਊਯਾਰਕ ਸਥਿਤ ਐਸ.ਐਫ.ਜੇ.ਨੂੰ ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ। ਹਾਲ ਹੀ ਵਿੱਚ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਬਠਿੰਡਾ, ਕ੍ਰਿਕਟ ਵਿਸ਼ਵ ਕੱਪ ਮੈਚਾਂ ਦੌਰਾਨ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ, ਰਾਜਸਥਾਨ ਦੇ ਹਨੂੰਮਾਨਗੜ੍ਹ ਰੇਲਵੇ ਸਟੇਸ਼ਨ ਵਿਖੇ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਗੁਰੂਪੁਰਬ ਦੌਰਾਨ ਵੱਖ-ਵੱਖ ਥਾਵਾਂ -ਤੇ ‘ਏਅਰ ਇੰਡੀਆ ਦਾ ਬਾਈਕਾਟ ਕਰੋ-, ‘ਖਾਲਿਸਤਾਨ ਜ਼ਿੰਦਾਬਾਦ ਅਤੇ ਐਸ.ਐਫ.ਜੇ. ਜ਼ਿੰਦਾਬਾਦ-, ਜਿਹੇ ਨਾਅਰੇ ਦੇਖੇ ਗਏ ਸਨ। ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਨਸੀਬਪੁਰਾ, ਤਲਵੰਡੀ ਸਾਬੋ, ਬਠਿੰਡਾ ਅਤੇ ਲਵਪ੍ਰੀਤ ਸਿੰਘ ਵਾਸੀ ਕੋਟਸ਼ਮੀਰ, ਬਠਿੰਡਾ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ -ਚੋਂ ਕਾਲੀ ਸਪਰੇਅ ਦੇ ਤਿੰਨ ਕੈਨ, ਇਕ ਖਾਲਿਸਤਾਨ ਦਾ ਝੰਡਾ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਵਿਅਕਤੀਆਂ ਨੇ ਕਬੂਲਿਆ ਕਿ ਉਹ ਐਸ.ਐਫ.ਜੇ. ਸੰਗਠਨ ਲਈ ਕੰਮ ਕਰਦੇ ਸਨ ਅਤੇ ਐਸ.ਐਫ.ਜੇ. ਦੇ ਇੱਕ ਮੈਂਬਰ ਜਗਜੀਤ ਸਿੰਘ, ਜੋ ਗੁਰਪਤਵੰਤ ਪੰਨੂ ਦੀ ਤਰਫੋਂ ਭਾਰਤ ਵਿੱਚ ਐਸਐਫਜੇ ਕਾਰਕੁਨਾਂ ਨੂੰ ਪੈਸੇ ਭੇਜਦਾ ਸੀ, ਦੇ ਸੰਪਰਕ ਵਿੱਚ ਸਨ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਇਹਨਾਂ ਕੰਮਾਂ ਨੂੰ ਅੰਜਾਮ ਦੇਣ ਲਈ ਐਸ.ਐਫ.ਜੇ ਸੰਗਠਨ ਤੋਂ ਵੈਸਟਰਨ ਯੂਨੀਅਨ ਰਾਹੀਂ ਵੱਖ-ਵੱਖ ਕਿਸ਼ਤਾਂ ਵਿੱਚ 1,25,000 ਰੁਪਏ ਪ੍ਰਾਪਤ ਹੋਏ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਐਸਐਫਜੇ ਨਾਲ ਜੁੜੇ ਦੋ ਵਿਅਕਤੀਆਂ ਦੀ ਗਤੀਵਿਧੀ ਬਾਰੇ ਭਰੋਸੇਮੰਦ ਸੂਤਰਾਂ ਤੋਂ ਮਿਲੀ ਇਤਲਾਹ ਦੇ ਆਧਾਰ -ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲੀਸ ਟੀਮਾਂ ਨੇ ਬਠਿੰਡਾ-ਬਾਦਲ ਰੋਡ -ਤੇ ਨੰਨ੍ਹੀ ਛਾਂ ਚੌਕ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਵਾਂ ਨੂੰ ਉਦੋਂ ਕਾਬੂ ਕਰ ਲਿਆ, ਜਦੋਂ ਦੋਸ਼ੀ ਵਿਅਕਤੀ ਆਪਣੇ ਮੋਟਰਸਾਈਕਲ -ਤੇ ਜਾ ਰਹੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 153, 153ਏ, 505 ਅਤੇ 120ਬੀ ਤਹਿਤ ਐਫਆਈਆਰ ਨੰਬਰ 233 ਮਿਤੀ 03/12/23 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ।  -

Worldwide News Express multifaceted digital media company


Recommended News
Most Read
Just Now