- ਪਾਕਿ-ਆਧਾਰਿਤ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਸੀ ਹੈਰੋਇਨ ਦੀ ਖੇਪ : ਡੀਜੀਪੀ ਗੌਰ " />
ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ 'ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ    ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ    ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ    ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ    ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ    ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ    'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ    ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ - ਲਾਲ ਚੰਦ ਕਟਾਰੂਚੱਕ    MP ਅਮ੍ਰਿਤਪਾਲ ਆ ਰਿਹਾ ਪੰਜਾਬ    "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ   
ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਤਿੰਨ ਵਿਅਕਤੀ ਗ੍ਰਿਫਤਾਰ; 5 ਕਿਲੋ ਹੈਰੋਇਨ, 4.45 ਲੱਖ ਰੁਪਏ ਡਰੱਗ ਮਨੀ ਬਰਾਮਦ
December 5, 2024
-

- ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

- ਪਾਕਿ-ਆਧਾਰਿਤ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਸੀ ਹੈਰੋਇਨ ਦੀ ਖੇਪ : ਡੀਜੀਪੀ ਗੌਰਵ ਯਾਦਵ

- ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ, ਪਾਕਿ-ਅਧਾਰਿਤ ਤਸਕਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ 

ਚੰਡੀਗੜ੍ਹ/ਅੰਮ੍ਰਿਤਸਰ, 5 ਦਸੰਬਰ:

ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।  

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਵਾਸੀ ਪ੍ਰਾਈਮ ਸਿਟੀ, ਛੇਹਰਟਾ (ਅੰਮ੍ਰਿਤਸਰ), ਕਰਨਦੀਪ ਸਿੰਘਾ ਉਰਫ ਮੰਨਾ ਅਤੇ ਮਨਿੰਦਰ ਸਿੰਘ ਦੋਵੇਂ ਵਾਸੀ ਅਟਾਰੀ ਮੰਡੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਦੀ ਹੌਂਡਾ ਐਕਟਿਵਾ (ਪੀਬੀ 02 ਡੀ ਕੇ 8780) ਅਤੇ ਹੀਰੋ ਡੀਲਕਸ ਐਚ.ਐਫ. (ਪੀਬੀ 02 ਈ 5854) ਵੀ ਜ਼ਬਤ ਕੀਤਾ ਹੈ, ਜਿਸ ਉੱਤੇ ਉਹ ਸਵਾਰ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਕਰਨਦੀਪ ਸਿੰਘ ਅਤੇ ਮਨਿੰਦਰ ਸਿੰਘ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ, ਜੋ ਉਨ੍ਹਾਂ ਨੇ ਅੱਗੇ ਨਸ਼ਾ ਤਸਕਰ ਹੁਸਨਪ੍ਰੀਤ ਸਿੰਘ ਨੂੰ ਸਪਲਾਈ ਕਰਨੀ ਸੀ।

ਇਤਲਾਹ ਤੋਂ ਇਹ ਵੀ  ਪਤਾ ਲੱਗਾ ਕਿ ਦੋਵੇਂ ਦੋਸ਼ੀ ਚਿੱਟੇ ਰੰਗ ਦੀ ਹੌਂਡਾ ਐਕਟਿਵਾ ’ਤੇ ਪੰਜਾਬੀ ਬਾਗ ਪੈਲੇਸ ਨੇੜੇ ਅੰਮ੍ਰਿਤਸਰ-ਅਟਾਰੀ ਰੋਡ ’ਤੇ ਨਸ਼ੇ ਦੀ ਖੇਪ ਨਸ਼ਾ ਤਸਕਰ ਹੁਸਨਪ੍ਰੀਤ ਸਿੰਘ ਤੱਕ ਪਹੁੰਚਾਉਣ ਲਈ ਆ ਰਹੇ ਹਨ ਅਤੇ ਹੁਸਨਪ੍ਰੀਤ ਸਿੰਘ ਆਪਣੇ ਕਾਲੇ ਰੰਗ ਦੇ ਮੋਟਰਸਾਈਕਲ ਹੀਰੋ ਡੀਲਕਸ ਐਚ.ਐਫ. ’ਤੇ ਖੇਪ ਹਾਸਲ ਕਰਨ ਲਈ ਉੱਥੇ ਪਹੁੰਚ ਰਿਹਾ ਹੈ। 

ਡੀਜੀਪੀ ਨੇ ਦੱਸਿਆ ਕਿ ਸੀ.ਆਈ.ਅੰਮ੍ਰਿਤਸਰ ਦੀਆਂ ਟੀਮਾਂ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਅਟਾਰੀ ਰੋਡ ਸਥਿਤ ਪੰਜਾਬੀ ਬਾਗ ਰਿਜ਼ੋਰਟ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮਾਂ ਨੂੰ  ਹੈਰੋਇਨ ਦੀ ਖੇਪ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਿਤ ਕਰਨ ਅਤੇ ਪਾਕਿ-ਅਧਾਰਤ ਨਸ਼ਾ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਐੱਫ.ਆਈ.ਆਰ. ਨੰਬਰ 67 ਮਿਤੀ 04.12.2024 ਨੂੰ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ  ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਇਸ ਕੇਸ ਵਿੱਚ ਡਰੱਗ ਮਨੀ ਬਰਾਮਦ ਹੋਣ ਕਾਰਨ ਜੁਰਮ ਦੀ ਗੰਭੀਰਤਾ ਦੇ ਮੱਦੇਨਜ਼ਰ ਐਫਆਈਆਰ ਵਿੱਚ ਐਨਡੀਪੀਐਸ ਐਕਟ ਦੀ ਧਾਰਾ 27-ਏ ਸ਼ਾਮਲ ਕੀਤੀ ਗਈ  ਹੈ।

Powered by Froala Editor


Recommended News
Most Read
Just Now