ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ " />
ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ 'ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ    ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ    ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ    ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ    ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ    ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ    'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ    ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ - ਲਾਲ ਚੰਦ ਕਟਾਰੂਚੱਕ    MP ਅਮ੍ਰਿਤਪਾਲ ਆ ਰਿਹਾ ਪੰਜਾਬ    "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ   
ਵਿਜੀਲੈਂਸ ਬਿਊਰੋ ਨੇ ਪੁਲਿਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
March 4, 2025
-

ਚੰਡੀਗੜ੍ਹ, 4 ਮਾਰਚ: 

ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਇਸੇ ਪਿੰਡ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਕਿ ਪਾਤੜਾਂ ਦੇ ਇੱਕ ਨਿਵਾਸੀ ਵੱਲੋਂ ਉਸ ਵਿਰੁੱਧ ਦਰਜ ਕੀਤੀ ਗਈ ਝੂਠੀ ਸ਼ਿਕਾਇਤ ਕਾਰਨ ਉਸਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਵਾਰ-ਵਾਰ ਪਾਤੜਾਂ ਪੁਲਿਸ ਥਾਣੇ ਵਿੱਚ ਬੁਲਾਇਆ ਜਾ ਰਿਹਾ ਸੀ। ਉਕਤ ਮੁਲਜ਼ਮ, ਧਰਮਪਾਲ, ਸ਼ਿਕਾਇਤਕਰਤਾ ਅਤੇ ਕੁਝ ਪੁਲਿਸ ਅਧਿਕਾਰੀਆਂ ਵਿਚਕਾਰ ਪੈਸਿਆਂ ਦੇ ਲੈਣ-ਦੇਣ ਲਈ ਵਿਚੋਲਗੀ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਖੁਲਾਸਾ ਕੀਤਾ ਕਿ ਉਸਨੂੰ ਦੋਸ਼ੀ ਧਰਮਪਾਲ ਰਾਹੀਂ ਪੁਲਿਸ ਅਧਿਕਾਰੀਆਂ ਨੂੰ 2 ਲੱਖ ਰੁਪਏ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਗਿਆ। ਇਸੇ ਤਰ੍ਹਾਂ 4 ਲੱਖ ਰੁਪਏ ਦੀ ਹੋਰ ਮੰਗ ਕੀਤੀ ਗਈ ਤੇ ਬਾਅਦ ਵਿੱਚ ਸੌਦਾ 3 ਲੱਖ ਰੁਪਏ ਵਿੱਚ ਤੈਅ ਹੋਇਆ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਮੁਲਜ਼ਮ ਧਰਮਪਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਬੰਧਤ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

Powered by Froala Editor


Recommended News
Most Read
Just Now