- ਹਮਲੇ ਨਾਲ ਜੁੜੇ ਹੈਂਡਲਰਾਂ, ਵਿੱਤੀ ਸਮਰਥਕਾਂ ਅਤੇ ਵਿਦੇਸ਼ੀ ਕਨੈਕਸ਼ਨਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ 

ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ    ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ    ਬੰਬਾਂ ਦੀ ਕਹਾਣੀ ਘੜ ਕੇ ਲੋਕਾਂ ਵਿੱਚ ਦਹਿਸ਼ਤ ਫੈਲਾ ਰਹੇ ਹਨ ਬਾਜਵਾ-ਮੁੱਖ ਮੰਤਰੀ    ਸਿੱਖਿਆ ਕ੍ਰਾਂਤੀ ਨਾਲ ਬਦਲ ਰਹੀ ਹੈ ਪੰਜਾਬ ਦੀ ਨੁਹਾਰ: ਡਾ. ਬਲਜੀਤ ਕੌਰ    ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ    ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਹੋਣਗੇ    ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ    60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ    ਤਿੰਨ ਸਾਲਾਂ 'ਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ    ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ   
ਪੰਜਾਬ ਪੁਲਿਸ ਨੇ ਵੱਡੀ ਸਫਲਤਾ ਕੀਤੀ ਹਾਸਲ; ਮਨੋਰੰਜਨ ਕਾਲੀਆ ਮਾਮਲੇ 'ਚ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
April 12, 2025
-

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਵੱਲੋਂ ਅੱਤਵਾਦ ਵਿਰੁੱਧ ਅਪਣਾਈ ਗਈ ਹੈ ਜ਼ੀਰੋ ਸਹਿਣਸ਼ੀਲਤਾ

- ਹਮਲੇ ਨਾਲ ਜੁੜੇ ਹੈਂਡਲਰਾਂ, ਵਿੱਤੀ ਸਮਰਥਕਾਂ ਅਤੇ ਵਿਦੇਸ਼ੀ ਕਨੈਕਸ਼ਨਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ 

- ਦੋ ਸਥਾਨਕ ਸਹਿਯੋਗੀ, ਜਿਨ੍ਹਾਂ ਨੇ ਲਾਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ, ਪਹਿਲਾਂ ਹੀ ਪੁਲਿਸ ਨੇ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ/ਜਲੰਧਰ, 12 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਦੇ ਸਹਿਯੋਗ ਨਾਲ ਉੱਤਰ ਪ੍ਰਦੇਸ਼ (ਯੂਪੀ) ਦਾ ਸੈਦੁਲ ਅਮੀਨ ਜੋ ਕਿ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸੀ, ਨੂੰ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। 

ਜਾਣਕਾਰੀ ਮੁਤਾਬਕ ਬੀਤੀ 7 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਸੈਂਟਰਲ ਟਾਊਨ ਜਲੰਧਰ ਸਥਿਤ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਧਮਾਕਾ ਹੋਇਆ ਸੀ। ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਆਈਐਸਆਈ ਵੱਲੋਂ ਪੰਜਾਬ 'ਚ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਵੱਡੀ ਸਾਜ਼ਿਸ਼ ਰਚੀ ਗਈ ਸੀ।

ਇਹ ਸਫਲਤਾ ਇਸ ਮਾਮਲੇ ਵਿੱਚ ਸ਼ਾਮਲ ਦੋ ਸਥਾਨਕ ਸਾਥੀਆਂ ਸਤੀਸ਼ ਉਰਫ ਕਾਕਾ ਉਰਫ ਲੱਕੀ ਵਾਸੀ ਭਾਰਗੋ ਕੈਂਪ, ਜਲੰਧਰ ਅਤੇ ਹੈਰੀ ਵਾਸੀ ਗੜ੍ਹਾ ਰੋੜ ਜਲੰਧਰ ਜਿਨ੍ਹਾਂ ਨੇ ਮੁਲਜ਼ਮ ਸੈਦੁਲ ਅਮੀਨ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਸੀ, ਦੀ ਗ੍ਰਿਫ਼ਤਾਰੀ ਉਪਰੰਤ ਸਾਹਮਣੇ ਆਈ ਹੈ। ਇਸ ਗ੍ਰਨੇਡ ਹਮਲੇ ਦੀ ਸਾਜ਼ਿਸ਼ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਹਿਯੋਗੀ ਜੀਸ਼ਾਨ ਅਖਤਰ ਅਤੇ ਪਾਕਿਸਤਾਨ ਅਧਾਰਤ ਆਈਐਸਆਈ-ਸਪਾਂਸਰ ਗੈਂਗਸਟਰ ਸ਼ਹਿਜ਼ਾਦ ਭੱਟੀ ਵੱਲੋਂ ਰਚੀ ਗਈ ਸੀ, ਜਦਕਿ ਇਸ ਮਾਮਲੇ ਵਿੱਚ ਪਾਕਿਸਤਾਨ ਅਧਾਰਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਧਨਪ੍ਰੀਤ ਕੌਰ ਦੇ ਨਾਲ ਜਲੰਧਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁਲਜ਼ਮ ਸੈਦੁਲ ਅਮੀਨ, ਜੋ ਕਿ ਯੂਪੀ ਦੇ ਅਮਰੋਹਾ ਦਾ ਰਹਿਣ ਵਾਲਾ ਹੈ, ਨੂੰ ਇੱਕ ਬਹੁ-ਰਾਜੀ ਛਾਪੇਮਾਰੀ ਉਪਰੰਤ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ, “ਇਹ ਗ੍ਰਿਫਤਾਰੀ ਪੰਜਾਬ ਪੁਲਿਸ, ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਦਰਮਿਆਨ ਦਹਿਸ਼ਤੀ ਨੈੱਟਵਰਕਾਂ ਨੂੰ ਖ਼ਤਮ ਕਰਨ ਪ੍ਰਤੀ ਮਜ਼ਬੂਤ ਤਾਲਮੇਲ ਦਾ ਪ੍ਰਮਾਣ ਹੈ।”

ਡੀਜੀਪੀ ਨੇ ਕਿਹਾ ਕਿ ਮੌਜੂਦਾ ਜਾਂਚ ਦੌਰਾਨ ਗ੍ਰਨੇਡ ਹਮਲੇ ਨੂੰ ਅੰਜ਼ਾਮ ਦੇਣ ਵਾਲਿਆਂ ਦੇ ਵਿੱਤੀ ਸਬੰਧਾਂ ਦਾ ਵੀ ਖੁਲਾਸਾ ਹੋਇਆ ਹੈ, ਜਿਸ ਵਿੱਚ ਹਰਿਆਣੇ ਦਾ ਮੁਲਜ਼ਮ ਅਭਿਜੋਤ ਜਿਸ ਨੂੰ ਹਰਿਆਣਾ ਪੁਲਿਸ ਨੇ ਸ਼ੁੱਕਰਵਾਰ ਨੂੰ ਕੁਰੂਕਸ਼ੇਤਰ ਵਿੱਚ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ ਕੀਤਾ ਸੀ, ਦੀ ਭੂਮਿਕਾ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਉਸ ਨੂੰ ਅਗਲੇਰੀ ਜਾਂਚ ਲਈ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾਵੇਗਾ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਹਮਲੇ ਨਾਲ ਜੁੜੇ ਹੈਂਡਲਰਾਂ, ਵਿੱਤੀ ਸਮਰਥਕਾਂ ਅਤੇ ਸੰਭਾਵਿਤ ਵਿਦੇਸ਼ੀ ਕਨੈਕਸ਼ਨਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਪਹਿਲਾਂ ਹੀ ਐਫਆਈਆਰ ਨੰ. 27 ਮਿਤੀ 8/4/2025 ਨੂੰ ਭਾਰਤੀ ਨਿਆ ਸੰਹਿਤਾ ਦੀ ਧਾਰਾ 109, 324(3) ਅਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 3 ਵਿਖੇ ਦਰਜ ਕੀਤੀ ਗਈ ਹੈ।

Powered by Froala Editor


Recommended News
Most Read
Just Now