— ਗ੍ਰਿਫ਼ਤਾਰ ਦੋਸ਼ੀ ਸੰਦੀਪ 'ਤੇ ਹੁਣ ਤੱਕ 200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਤਸਕਰੀ ਕਰਨ ਦਾ ਸ਼ੱਕ: ਸੀਪੀ ਅੰਮ੍ਰਿਤਸ " />
CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ
May 18, 2025
-

— ਗ੍ਰਿਫ਼ਤਾਰ ਦੋਸ਼ੀ ਪਾਕਿਸਤਾਨ-ਅਧਾਰਤ ਸਮਗਲਰਾਂ ਜੋ ਸਰਹੱਦ ਪਾਰੋਂ ਡਿਲੀਵਰੀ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ, ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

— ਗ੍ਰਿਫ਼ਤਾਰ ਦੋਸ਼ੀ ਸੰਦੀਪ 'ਤੇ ਹੁਣ ਤੱਕ 200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਤਸਕਰੀ ਕਰਨ ਦਾ ਸ਼ੱਕ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 18 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦੇ ਤਿੰਨ ਕਾਰਕੁਨਾਂ ਨੂੰ 10.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਆਕਾਸ਼ਦੀਪ ਸਿੰਘ (22) ਅਤੇ ਆਕਾਸ਼ ਉਰਫ਼ ਮੋਟਾ (19) ਦੋਵੇਂ ਵਾਸੀ ਚੀਮਾ ਕਲਾਂ, ਤਰਨਤਾਰਨ ਅਤੇ ਸੰਦੀਪ ਸਿੰਘ (30) ਵਾਸੀ ਕੋਟਲੀ ਵਸਾਵਾ ਸਿੰਘ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ ਜਿਨ੍ਹਾਂ ਦੀ ਵਰਤੋਂ ਹੈਰੋਇਨ ਦੀ ਡਿਲੀਵਰੀ ਕਰਨ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਏ ਹਨ। 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਕਾਸ਼ਦੀਪ ਸਿੰਘ ਅਤੇ ਸੰਦੀਪ ਸਿੰਘ ਪਿਛਲੇ 6 ਸਾਲਾਂ ਤੋਂ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਇਹ ਪਾਕਿਸਤਾਨੀ ਤਸਕਰ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ ਅਤੇ ਇਸ ਖੇਪ ਨੂੰ ਅੱਗੇ ਵੰਡਣ ਲਈ ਵੱਖ-ਵੱਖ ਥਾਵਾਂ 'ਤੇ ਡਿਲੀਵਰ ਕੀਤਾ ਜਾਂਦਾ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਹ 'ਤੇ ਕਾਰਵਾਈ ਕਰਦਿਆਂ, ਡੀਸੀਪੀ ਡਿਟੈਕਟਿਵ ਰਵਿੰਦਰਪਾਲ ਸਿੰਘ, ਏਡੀਸੀਪੀ ਡਿਟੈਕਟਿਵ ਜਗਬਿੰਦਰ ਸਿੰਘ ਅਤੇ ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਸੀਆਈਏ ਸਟਾਫ-1 ਅਮੋਲਕਦੀਪ ਸਿੰਘ ਦੀ ਅਗਵਾਈ ਵਿੱਚ ਇੱਕ ਟੀਮ ਨੇ ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਅਕਾਸ਼ ਉਰਫ਼ ਮੋਟਾ ਨੂੰ ਗੁਰੂਦੁਆਰਾ ਬੋਹੜੀ ਸਾਹਿਬ ਰੋਡ ਤੋਂ 1.01 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਕੀਤੀ ਪੁੱਛਗਿੱਛ ਦੇ ਆਧਾਰ 'ਤੇ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਸਾਥੀ ਸੰਦੀਪ ਸਿੰਘ ਨੂੰ ਝਬਾਲ ਰੋਡ ਤੋਂ 9.2 ਕਿਲੋਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ।

ਸੀਪੀ ਨੇ ਦੱਸਿਆ ਕਿ ਦੋਸ਼ੀ ਸੰਦੀਪ 2018-19 ਤੋਂ ਹੈਰੋਇਨ ਦੀ ਸਪਲਾਈ ਕਰ ਰਿਹਾ ਸੀ ਅਤੇ ਸ਼ੱਕ ਹੈ ਕਿ ਉਸ ਨੇ ਹੁਣ ਤੱਕ 200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਤਸਕਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਅਤੇ ਉਨ੍ਹਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ

ਇਸ ਸਬੰਧੀ ਐਫਆਈਆਰ ਨੰਬਰ 127 ਮਿਤੀ 16-05-2025 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 23 ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਦਰਜ ਕੀਤੀ ਗਈ ਹੈ।

Powered by Froala Editor


Recommended News
Most Read
Just Now