'ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ    ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ    ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ    ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ    ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ    ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ    ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਵਾਧਾ    ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ    ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ    ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ   
‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ: 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ
May 24, 2025
-

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 99 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਪੇ੍ਰਰਿਤ

ਚੰਡੀਗੜ੍ਹ, 24 ਮਈ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ਦੇ 84ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 183 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ ਅਤੇ 1.92 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 84 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 13,236 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 459 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 124 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 99 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Powered by Froala Editor


Recommended News
Most Read
Just Now