ਡੀਜੀਪੀ ਪੰਜਾਬ ਨੇ ਅੰਤਰ-ਰਾਜੀ ਕਾਰਵਾਈ ਵਿੱਚ ਸਹਾਇਤਾ ਲਈ ਗੁਜਰਾਤ ਪੁਲਿਸ ਅਤੇ ਆਪਣੇ ਹਮਰੁਤਬਾ ਦਾ ਕੀਤਾ ਧੰਨਵਾਦ 
*3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ*    ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ    *ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ*    *ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ*    *‘ਮੁੱਖ ਮੰਤਰੀ ਸਿਹਤ ਯੋਜਨਾ’ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਬਚਾ ਕੇ ਹਰ ਘਰ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾ ਰਹੀ ਹੈ: ਡਾ. ਬਲਬੀਰ     ਪੰਜਾਬ *ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ*    ਪੰਜਾਬ *ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ*    ਪੰਜਾਬ *ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ*    ਪੰਜਾਬ ਨੇ 414.75 ਕਰੋੜ ਰੁਪਏ ਦੇ ਸੁਰੱਖਿਆ ਕਾਰਜਾਂ ਨਾਲ ਹੜ੍ਹ ਰੋਕੂ ਪ੍ਰਬੰਧਾਂ ਨੂੰ ਕੀਤਾ ਮਜ਼ਬੂਤ: ਬਰਿੰਦਰ ਕੁਮਾਰ ਗੋਇਲ*    ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ   
ਪੰਜਾਬ ਪੁਲਿਸ ਵੱਲੋਂ ਅਹਿਮਦਾਬਾਦ ਤੋਂ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਗ੍ਰਿਫ਼ਤਾਰ
May 26, 2025
-

  • ਗ੍ਰਿਫ਼ਤਾਰ ਮੁਲਜ਼ਮ ਲਵਿਸ਼ ਪੰਜਾਬ ਪੁਲਿਸ ਨੂੰ ਕਤਲ ਅਤੇ ਜਬਰੀ-ਵਸੂਲੀ ਸਮੇਤ ਕਈ ਮਾਮਲਿਆਂ 'ਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ
  • ਡੀਜੀਪੀ ਪੰਜਾਬ ਨੇ ਅੰਤਰ-ਰਾਜੀ ਕਾਰਵਾਈ ਵਿੱਚ ਸਹਾਇਤਾ ਲਈ ਗੁਜਰਾਤ ਪੁਲਿਸ ਅਤੇ ਆਪਣੇ ਹਮਰੁਤਬਾ ਦਾ ਕੀਤਾ ਧੰਨਵਾਦ 
  • ਲਵਿਸ਼ ਨੇ ਸ਼ਰਾਬ ਦੇ ਠੇਕੇਦਾਰ ਅਤੇ ਟ੍ਰੈਵਲ ਏਜੰਟ ਦੀ ਕੀਤੀ ਸੀ ਰੇਕੀ, 50-50 ਲੱਖ ਰੁਪਏ ਮਗੀ ਸੀ ਫਿਰੌਤੀ

ਚੰਡੀਗੜ੍ਹ/ਜਲੰਧਰ, 26 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵਿਦੇਸ਼-ਅਧਾਰਤ ਅੱਤਵਾਦੀ ਅਰਸ਼ ਡੱਲਾ ਅਤੇ ਜਿੰਦੀ ਮਹਿੰਦੀਪੁਰੀਆ, ਜੋ ਮਾਰੇ ਗਏ ਅੱਤਵਾਦੀ ਤੇਜਾ ਮਹਿੰਦੀਪੁਰੀ ਦਾ ਭਰਾ ਹੈ, ਦੇ ਨਜ਼ਦੀਕੀ ਸਾਥੀ ਨੂੰ ਗੁਜਰਾਤ ਦੇ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ।  ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਅਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਕੀਤੀ ਗਈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਲਵਿਸ਼ ਅਰਸ਼ ਡੱਲਾ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ ਅਤੇ ਲੋਕਾਂ ਨੂੰ ਡਰਾਉਣ ਲਈ ਉਨ੍ਹਾਂ 'ਤੇ ਗੋਲੀਬਾਰੀ ਸਮੇਤ ਜਬਰੀ ਵਸੂਲੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਦੋਸ਼ੀ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਸ ਵਿਰੁੱਧ ਕਤਲ, ਗੋਲੀਬਾਰੀ ਨਾਲ ਡਰਾ-ਧਮਕਾ ਕੇ ਜਬਰੀ ਵਸੂਲੀ ਦੀ ਕੋਸ਼ਿਸ਼ ਅਤੇ ਹੋਰ ਕਈ ਗੰਭੀਰ ਅਪਰਾਧ ਦਰਜ ਹਨ।

ਉਨ੍ਹਾਂ ਕਿਹਾ ਕਿ ਦੋਸ਼ੀ ਲਵਿਸ਼ ਆਪਣੇ ਵਿਦੇਸ਼ੀ ਹੈਂਡਲਰਾਂ ਨਾਲ ਲਗਾਤਾਰ ਸੰਪਰਕ ਵਿੱਚ ਸੀ, ਜੋ ਪੰਜਾਬ ਵਿੱਚ ਇੱਕ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ, "ਅਸੀਂ ਇਸ ਅੰਤਰ-ਰਾਜੀ ਕਾਰਵਾਈ ਵਿੱਚ ਸ਼ਾਨਦਾਰ ਸਹਿਯੋਗ ਲਈ ਗੁਜਰਾਤ ਪੁਲਿਸ ਅਤੇ ਡੀਜੀਪੀ ਗੁਜਰਾਤ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।"

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਸੀਆਈ ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਪੁਲਿਸ ਪਿਛਲੇ ਕੁਝ ਮਹੀਨਿਆਂ ਤੋਂ ਦੋਸ਼ੀ ਲਵਿਸ਼ ਦੀਆਂ ਸਰਗਰਮੀਆਂ 'ਤੇ ਨਜ਼ਰ ਰੱਖ ਰਹੀ ਸੀ। ਉਨ੍ਹਾਂ ਕਿਹਾ ਕਿ ਤਕਨੀਕੀ ਤੇ ਖੁਫੀਆ ਜਾਣਕਾਰੀ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੁਜਰਾਤ ਵਿੱਚ ਲਵਿਸ਼ ਦੀ ਮੌਜੂਦਗੀ ਦਾ ਪਤਾ ਲਗਾ ਲਿਆ। ਉਨ੍ਹਾਂ ਦੱਸਿਆ ਕਿ ਅਸੀਂ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਦੋਸ਼ੀ ਲਵਿਸ਼ ਨੂੰ ਗੁਜਰਾਤ ਦੇ ਉਸਮਾਨਪੁਰਾ ਖੇਤਰ ਤੋਂ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ ਹੈ।

ਏਆਈਜੀ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਲਵਿਸ਼ ਨੇ ਰਾਹੋਂ ਸਥਿਤ ਸ਼ਰਾਬ ਠੇਕੇਦਾਰ ਅਤੇ ਨਵਾਂਸ਼ਹਿਰ ਸਥਿਤ ਇੱਕ ਟ੍ਰੈਵਲ ਏਜੰਟ, ਜਿਨ੍ਹਾਂ ਤੋਂ ਅਰਸ਼ ਡੱਲਾ ਨੇ 50-50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ, ਦੀ ਰੇਕੀ ਕੀਤੀ ਸੀ। 

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਦੋਸ਼ੀ ਲਵਿਸ਼ ਮਈ 2024 ਤੋਂ ਹੁਸ਼ਿਆਰਪੁਰ ਦੇ ਮਾਡਲ ਟਾਊਨ ਖੇਤਰ ਵਿੱਚ ਕਤਲ ਦੀ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਫਰਾਰ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਕਿਸੇ ਵਿਅਕਤੀ ਤੋਂ ਪੈਸੇ ਦੀ ਜਬਰੀ ਵਸੂਲੀ ਵਾਸਤੇ ਉਸਨੂੰ ਡਰਾਉਣ ਲਈ ਸੁਖਦੇਵ ਨਗਰ ਵਿੱਚ ਉਸਦੇ ਘਰ 'ਤੇ ਗੋਲੀਆਂ ਵੀ ਚਲਾਈਆਂ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਵਿਅਕਤੀਆਂ ਦੀ ਪਛਾਣ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

Powered by Froala Editor


Recommended News
Most Read
Just Now