'ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ    ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ    ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ    ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ    ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ    ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ    ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਵਾਧਾ    ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ    ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ    ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ   
'ਯੁੱਧ ਨਸ਼ਿਆਂ ਵਿਰੁੱਧ’ ਦੇ 87ਵੇਂ ਦਿਨ ਪੰਜਾਬ ਪੁਲਿਸ ਵੱਲੋਂ 127 ਨਸ਼ਾ ਤਸਕਰ ਗ੍ਰਿਫ਼ਤਾਰ; 2.2 ਕਿਲੋ ਹੈਰੋਇਨ, 6.6 ਕਿਲੋ ਅਫੀਮ ਅਤੇ 1.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ'
May 27, 2025
-

ਚੰਡੀਗੜ੍ਹ, 27 ਮਈ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 87ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 127 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 6.6 ਕਿਲੋ ਅਫੀਮ ਅਤੇ 1.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 87 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 13,866 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 442 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 97 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 494 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 104 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Powered by Froala Editor


Recommended News
Most Read
Just Now