• ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ    ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ     ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ    ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*    *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ    
ਪਟਿਆਲਾ ਪੁਲਿਸ ਨੇ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਨੂੰ ਗ੍ਰਿਫ਼ਤਾਰ ਕੀਤਾ - ਐਸਐਸਪੀ ਵਰੁਣ ਸ਼ਰਮਾ
June 30, 2025
-

6 ਪਿਸਤੌਲ, 36 ਜ਼ਿੰਦਾ ਕਾਰਤੂਸ ਤੇ ਚੋਰੀ ਦਾ ਸਕੂਟਰ ਵੀ ਬਰਾਮਦ

ਕਿਹਾ, ਪਟਿਆਲਾ ਪੁਲਿਸ ਦੀ ਅਪਰਾਧੀਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਰਹੇਗੀ ਜਾਰੀ

ਪਟਿਆਲਾ, 30 ਜੂਨ:

ਪਟਿਆਲਾ ਪੁਲਿਸ ਨੇ ਅੱਜ ਸ਼ਾਮ ਇੱਕ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਪੁੱਤਰ ਗੁਰਚਰਨ ਸਿੰਘ ਨਿਵਾਸੀ ਪਿੰਡ ਨਨਹੇੜਾ, ਥਾਣਾ ਘੱਗਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।ਇਸ ਕੋਲੋਂ 6 ਪਿਸਤੌਲ, 36 ਜ਼ਿੰਦਾ ਕਾਰਤੂਸ ਤੇ ਚੋਰੀ ਦਾ ਸਕੂਟਰ ਵੀ ਬਰਾਮਦ ਹੋਇਆ ਹੈ।

ਐਸਐਸਪੀ ਪਟਿਆਲਾ ਵਰੁਣ ਸ਼ਰਮਾ ਸਰਹਿੰਦ ਰੋਡ 'ਤੇ ਘਟਨਾ ਸਥਾਨ 'ਤੇ ਪਹੁੰਚੇ ਅਤੇ ਮੀਡੀਆ ਨੂੰ ਪੁਲਿਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਉਸ ਵਿਰੁੱਧ ਹਥਿਆਰਾਂ ਦੀ ਵਰਤੋਂ ਕਰਕੇ ਡਕੈਤੀ ਅਤੇ ਚੋਰੀ ਦੀਆਂ 5 ਐਫਆਈਆਰ ਦਰਜ ਸਨ। ਹਾਲ ਹੀ ਦੇ ਸਮੇਂ ਦੌਰਾਨ, ਉਸਨੇ ਬੈਂਕ ਦੇ ਸੁਰੱਖਿਆ ਗਾਰਡ ਤੋਂ ਹਥਿਆਰ ਖੋਹ ਕੇ ਬੈਂਕ ਡਕੈਤੀ ਕੀਤੀ ਹੈ।

ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਅੱਜ ਇੰਚਾਰਜ ਸੀਆਈਏ ਸਟਾਫ ਪ੍ਰਦੀਪ ਬਾਜ਼ਵਾ ਨੂੰ ਸਰਹਿੰਦ ਰੋਡ ਪਟਿਆਲਾ 'ਤੇ ਉਸਦੀ ਗਤੀਵਿਧੀ ਬਾਰੇ ਗੁਪਤ ਸੂਚਨਾ ਮਿਲੀ ਸੀ ਜਦੋਂ ਉਕਤ ਦੋਸ਼ੀ ਆਪਣੇ ਅਮਰੀਕਾ ਅਧਾਰਤ ਹੈਂਡਲਰ ਕਰਨ ਯੂਐਸਏ ਤੋਂ ਪਾਰਸਲ ਦੇ ਰੂਪ ਵਿੱਚ .30 ਬੋਰ ਅਮਰੀਕੀ ਪਿਸਤੌਲ ਪ੍ਰਾਪਤ ਕਰਕੇ ਵਾਪਸ ਆ ਰਿਹਾ ਸੀ ਤਾਂ ਇਸ ਨੂੰ ਸਰਹਿੰਦ ਰੋਡ ‘ਤੇ ਇੱਕ ਜਗ੍ਹਾ ਪੁਲਿਸ ਨੇ ਲਲਕਾਰਿਆ। ਇਸ ਦੌਰਾਨ ਉਸ ਨੇ ਆਪਣੀ ਗੈਰ-ਕਾਨੂੰਨੀ ਪਿਸਤੌਲ ਨਾਲ ਪੁਲਿਸ ਪਾਰਟੀ 'ਤੇ 3 ਰਾਉਂਡ ਗੋਲੀਬਾਰੀ ਕੀਤੀ ਅਤੇ ਇੱਕ ਰਾਉਂਡ ਸੀਆਈਏ ਟੀਮ ਦੁਆਰਾ ਵਰਤੀ ਜਾ ਰਹੀ ਗੱਡੀ 'ਤੇ ਜਾ ਵੱਜਿਆ ਪਰ ਲਾਈਵ ਮੁਕਾਬਲੇ ਦੌਰਾਨ ਪੁਲਿਸ ਪਾਰਟੀ ਨੇ ਜਵਾਬੀ ਕਾਰਵਾਈ ਦੌਰਾਨ ਬਹੁਤ ਸੰਜਮ ਦਿਖਾਉਂਦੇ ਹੋਏ ਕੁਝ ਗੋਲੀਆਂ ਚਲਾਈਆਂ ਅਤੇ ਉਸਦੀ ਇੱਕ ਗੋਲੀ ਉਸਦੀ ਲੱਤ ਵਿੱਚ ਲੱਗ ਗਈ। ਇਸ ਮੌਕੇ ਉਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ। ਐਸਐਸਪੀ ਨੇ ਕਿਹਾ ਕਿ ਉਸਨੂੰ ਡਾਕਟਰੀ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

ਐਸਐਸਪੀ ਨੇ ਅੱਗੇ ਕਿਹਾ ਕਿ ਇਸ ਹਥਿਆਰ ਦੀ ਵਰਤੋਂ ਕਰਕੇ ਉਹ ਕੋਈ ਵੱਡਾ ਅਪਰਾਧ ਜਾਂ ਟਾਰਗੇਟ ਕਿਲਿੰਗ ਕਰ ਸਕਦਾ ਹੈ, ਇਸ ਬਾਰੇ ਪੁਲਿਸ ਨੂੰ ਪੁਖਤਾ ਜਾਣਕਾਰੀ ਸੀ। ਦੋਸ਼ੀ ਤੋਂ ਹਥਿਆਰਾਂ ਦੀ ਬਰਾਮਦਗੀ ਬਾਰੇ ਜਾਣਕਾਰੀ ਦਿੰਦੇ ਹੋਏ, ਐਸਐਸਪੀ ਨੇ ਕਿਹਾ ਕਿ ਪਿਸਤੌਲ ਗ੍ਰੇਟਾ .30 ਬੋਰ, ਮੇਡ ਇਨ ਯੂਐਸਏ, ਕੰਟਰੀ ਮੇਡ .32 ਬੋਰ ਪਿਸਤੌਲ, ਕੰਟਰੀ ਮੇਡ .32 ਬੋਰ ਰਿਵਾਲਵਰ, ਕੰਟਰੀ ਮੇਡ (ਦੇਸੀ ਕੱਟਾ)315 ਬੋਰ, ਕੰਟਰੀ ਮੇਡ (ਦੇਸੀ ਕੱਟਾ), 315 ਬੋਰ, ਕੰਟਰੀ ਮੇਡ (ਦੇਸੀ ਕੱਟਾ), 22 ਬੋਰ ਸਮੇਤ 36 ਜ਼ਿੰਦਾ ਕਾਰਤੂਸ ਅਤੇ ਉਸ ਵਲੋਂ ਪਟਿਆਲਾ ਦੇ ਤ੍ਰਿਪੜੀ ਖੇਤਰ ਤੋਂ ਚੋਰੀ ਕੀਤਾ ਇੱਕ ਸਕੂਟਰ ਚੋਰੀ ਵੀ ਬਰਾਮਦ ਕੀਤਾ ਗਿਆ ਹੈ। ਐਸਐਸਪੀ ਦੇ ਨਾਲ ਐਸਪੀ ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

Powered by Froala Editor


Recommended News
Most Read
Just Now