• ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ    ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ     ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ    ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*    *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ    
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ
July 17, 2025
-

ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਨਾਲ ਮਿਲ ਕਰ ਰਿਹਾ ਸੀ ਕੰਮ: ਡੀਜੀਪੀ ਗੌਰਵ ਯਾਦਵ

ਪੰਜਾਬ ਵਿੱਚ ਅਪਰਾਧੀ ਤੱਤਾਂ ਨੂੰ ਵੇਚੇ ਜਾਣੇ ਸਨ ਇਹ ਬਰਾਮਦ ਕੀਤੇ ਗਏ ਹਥਿਆਰ

ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ .30 ਬੋਰ ਦੇ 10 ਆਧੁਨਿਕ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਡੱਲ, ਤਰਨਤਾਰਨ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਉਹ ਇੱਕ ਬਦਨਾਮ ਨਸ਼ਾ ਤਸਕਰ ਹੈ ਜਿਸ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਦੋ ਮਾਮਲੇ ਦਰਜ ਹਨ ਅਤੇ ਹਾਲ ਹੀ ਵਿੱਚ ਉਹ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਇਆ ਹੈ।

ਇਹ ਸਫ਼ਲਤਾ ਸੀਆਈ ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਜਿਹੇ ਮਾਡਿਊਲ ਦੇ ਤਿੰਨ ਕਾਰਕੁਨਾਂ - ਸਰਬਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਦੋਵੇਂ ਵਾਸੀ ਫਿਰੋਜ਼ਪੁਰ ਅਤੇ ਅਸ਼ਮਨਦੀਪ ਸਿੰਘ ਵਾਸੀ ਤਰਨ ਤਾਰਨ ਨੂੰ ਅੱਠ ਆਧੁਨਿਕ ਹਥਿਆਰਾਂ, 1 ਕਿਲੋ ਹੈਰੋਇਨ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਪੰਦਰਾਂ ਦਿਨਾਂ ਬਾਅਦ ਹਾਸਲ ਹੋਈ ਹੈ। 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਜੋ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ, ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਸੂਬੇ ਭਰ ਦੇ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।

ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਤਰਨਤਾਰਨ ਦੇ ਪਿੰਡ ਡੱਲ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਸ਼ੱਕੀ ਹਰਜਿੰਦਰ ਸਿੰਘ ਨੂੰ ਅੰਮ੍ਰਿਤਸਰ-ਝਬਾਲ ਸੜਕ 'ਤੇ ਬੋਹੜੂ ਪੁਲ ਨੇੜੇ ਰੋਕਿਆ, ਜਦੋਂ ਉਹ ਕਿਸੇ ਪਾਰਟੀ ਨੂੰ ਖੇਪ ਡਲੀਵਰ ਕਰਨ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਉਸ ਵਿਅਕਤੀ ਜਿਸ ਨੂੰ ਇਹ ਖੇਪ ਡਲੀਵਰ ਕੀਤੀ ਜਾਣੀ ਸੀ, ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰਬਰ 39 ਮਿਤੀ 17-07-2025 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25, 25(1)(ਏ) ਅਤੇ 25(1)(ਬੀ) ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ।

Powered by Froala Editor


Recommended News
Most Read
Just Now