• ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ    ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ     ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ    ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*    *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ    
2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਗ੍ਰਿਫ਼ਤਾਰ
August 5, 2025
2000-

ਚੰਡੀਗੜ੍ਹ 5 ਅਗਸਤ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਹਿਸੀਲ ਸ਼ਾਹਕੋਟ, ਜਿਲ੍ਹਾ ਜਲੰਧਰ ਵਿੱਚ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਨੂੰ 2000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੇ ਇੱਕ ਵਿਅਕਤੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਕੀਤੀ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਉਸਦੇ ਪਰਿਵਾਰਕ ਮੈਂਬਰ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਦੇ ਬਦਲੇ ਉਸ ਤੋਂ 6,000 ਰੁਪਏ ਰਿਸ਼ਵਤ ਮੰਗੀ ਸੀ ਪਰ 2000 ਰੁਪਏ ਰਿਸ਼ਵਤ ਵਸੂਲੀ ਗਈ ਸੀ।

ਤਸਦੀਕ ਦੌਰਾਨ ਇਹ ਪਾਇਆ ਗਿਆ ਕਿ ਉਕਤ ਕਾਨੂਗੋ ਨੇ ਇਸ ਮਕਸਦ ਲਈ 6000 ਰੁਪਏ ਰਿਸ਼ਵਤ ਦੀ ਮੰਗੀ ਸੀ ਅਤੇ ਉਸ ਨੇ 2000 ਰੁਪਏ ਹਾਸਲ ਕੀਤੇ ਸਨ।

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ।

ਇਸ ਜਾਂਚ ਦੇ ਆਧਾਰ 'ਤੇ ਮੁਲਜ਼ਮ ਕਾਨੂਗੋ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Powered by Froala Editor

2000


Recommended News
Most Read
Just Now