• ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ    ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ     ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ    ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*    *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ    
ਆਗਾਮੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ ਦੌਰਾਨ ਪੰਜਾਬ ਪੁਲਿਸ ਨੇ ਸੂਬੇ ਭਰ ’ਚ 151 ਰੇਲਵੇ ਸਟੇਸ਼ਨਾਂ ’ਤੇ ਕੀਤੀ ਚੈਕਿੰਗ
August 8, 2025
-

ਯੁੱਧ ਨਸ਼ਿਆਂ ਵਿਰੁੱਧ ਦਾ 160ਵਾਂ ਦਿਨ: 1.2 ਕਿਲੋ ਹੈਰੋਇਨ, 1.1 ਕਿਲੋ ਅਫੀਮ ਅਤੇ 2.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 96 ਨਸ਼ਾ ਤਸਕਰ ਕਾਬੂ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ

ਚੰਡੀਗੜ੍ਹ, 8 ਅਗਸਤ:

ਆਗਾਮੀ ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਸ਼ਾਂਤੀਪੂਰਨ ਢੰਗ  ਨਾਲ ਮਨਾਏ ਜਾਣ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ  ਪੰਜਾਬ ਪੁਲਿਸ ਨੇ ਸੂਬੇ ਭਰ ਦੇ 151 ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।

ਇਹ ਅਪ੍ਰੇਸ਼ਨ ਆਗਾਮੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨਾ ਦੇ ਹਿੱਸੇ ਵਜੋਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ।

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਜ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀਪੀ/ਐਸਐਸਪੀ ਨੂੰ , ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਸ ਦੌਰਾਨ ਰਾਜ ਦੇ 151 ਰੇਲਵੇ ਸਟੇਸ਼ਨਾਂ ’ਤੇ ਚਲਾਏ  ਗਏ ਅਭਿਆਨ ਦੌਰਾਨ ਰੇਲਵੇ ਸਟੇਸ਼ਨਾਂ ਵਿਖੇ ਆਉਣ-ਜਾਣ ਵਾਲੇ ਲੋਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਕਾਰਜ ਦੌਰਾਨ ਲਗਭਗ 72 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਗਿਆ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ 160ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਸ਼ੁੱਕਰਵਾਰ ਨੂੰ  352 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਰਾਜ ਭਰ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 59 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 160 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ  ਹੁਣ 25,149 ਹੋ ਗਈ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਛਾਪੇਮਾਰੀ ਕਾਰਨਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 1.1 ਕਿਲੋ ਅਫੀਮ, 12627 ਨਸ਼ੀਲੀਆਂ ਗੋਲੀਆਂ ਅਤੇ 2.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 106 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 232 ਤੋਂ ਵੱਧ ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ ਦੀ ਜਾਂਚ ਕੀਤੀ ਹੈ ਅਤੇ ਰਾਜ ਭਰ ਵਿੱਚ ਨਸ਼ਿਆਂ ਦੇ ਹੌਟਸਪੌਟਾਂ ’ਤੇ ਛਾਪੇਮਾਰੀ ਕੀਤੀ  ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 375 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Powered by Froala Editor


Recommended News
Most Read
Just Now