• ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ    ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ     ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ    ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*    *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ    
ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ
August 14, 2025
-

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਕਤਲ ਕਰਨ ਉਪਰੰਤ ਨੇਪਾਲ ਹੋਏ ਸਨ ਫਰਾਰ, ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜ਼ਾਮ ਦੇਣ ਲਈ ਆਏ ਵਾਪਸ: ਡੀਜੀਪੀ ਗੌਰਵ ਯਾਦਵ

ਪੰਜਾਬ ਵਿੱਚ ਅਪਰਾਧਾਂ ਨੂੰ ਅੰਜ਼ਾਮ ਦੇਣ ਉਪਰੰਤ ਗਿਰੋਹ ਦੇ ਮੈਂਬਰ ਆਮ ਤੌਰ 'ਤੇ ਨੇਪਾਲ ਭੱਜ ਜਾਂਦੇ ਹਨ: ਏਡੀਜੀਪੀ ਪ੍ਰਮੋਦ ਬਾਨ

ਚੰਡੀਗੜ੍ਹ, 14 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਿੰਡ ਸ਼ੰਭੂ ਨੇੜੇ ਪਟਿਆਲਾ-ਅੰਬਾਲਾ ਹਾਈਵੇਅ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਅਤਿ ਲੋੜੀਂਦੇ ਕਾਰਕੁਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਸਟ੍ਰੀਆ ਦਾ ਬਣਿਆ 9ਐਮਐਮ ਗਲੌਕ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਸ਼ੈ ਡੇਲੂ ਅਤੇ ਅੰਕਿਤ ਬਿਸ਼ਨੋਈ ਉਰਫ਼ ਕੱਕੜ ਦੋਵੇਂ ਵਾਸੀ ਪਿੰਡ ਖੈਰਪੁਰ, ਅਬੋਹਰ, ਫਾਜ਼ਿਲਕਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਅਨਮੋਲ ਬਿਸ਼ਨੋਈ ਅਤੇ ਆਰਜ਼ੂ ਬਿਸ਼ਨੋਈ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਤਲ ਕਰਨ ਉਪਰੰਤ ਨੇਪਾਲ ਭੱਜ ਗਏ ਸਨ ਅਤੇ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜ਼ਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਵਾਪਸ ਆਏ ਸਨ।

ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮ ਅਪਰਾਧਿਕ ਇਤਿਹਾਸ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਪੰਜਾਬ, ਦਿੱਲੀ, ਰਾਜਸਥਾਨ ਅਤੇ ਗੁਜਰਾਤ ਵਿੱਚ ਕਤਲ, ਇਰਾਦਾ ਕਤਲ, ਜਬਰੀ ਵਸੂਲੀ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ 15 ਤੋਂ ਵੱਧ ਘਿਨਾਉਣੇ ਅਪਰਾਧਾਂ ਨਾਲ ਸਬੰਧਤ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਦੱਸਿਆ ਕਿ ਉਹ 2 ਮਈ, 2025 ਨੂੰ ਫਾਜ਼ਿਲਕਾ ਵਿੱਚ ਭਾਰਤ ਰਤਨ ਉਰਫ਼ ਵਿੱਕੀ ਦੇ ਹਾਲ ਹੀ ਵਿੱਚ ਹੋਏ ਕਤਲ ਵਿੱਚ ਵੀ ਲੋੜੀਂਦੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਨੂੰ ਦੋਵਾਂ ਮੁਲਜ਼ਮਾਂ ਦੇ ਸੂਬੇ ਵਿੱਚ ਦਾਖਲ ਹੋਣ ਬਾਰੇ ਸੂਹ ਮਿਲੀ ਸੀ।

ਏਡੀਜੀਪੀ ਨੇ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਨੇ ਅੰਬਾਲਾ-ਪਟਿਆਲਾ ਹਾਈਵੇਅ 'ਤੇ ਮੁਲਜ਼ਮਾਂ ਨੂੰ ਟਰੈਕ ਕੀਤਾ ਅਤੇ ਸਵੇਰੇ ਤੜਕ ਸਾਰ ਕਾਰਵਾਈ ਕਰਦਿਆਂ ਪਿੰਡ ਸ਼ੰਭੂ ਨੇੜਿਓਂ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਧੁਨਿਕ ਹਥਿਆਰ ਬਰਾਮਦ ਕੀਤਾ।

ਇਸ ਗਿਰੋਹ ਦੇ ਵਾਰਦਾਤਾਂ ਨੂੰ ਅੰਜ਼ਾਮ ਦੇ ਢੰਗ-ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਡੀਆਈਜੀ ਏਜੀਟੀਐਫ ਗੁਰਮੀਤ ਚੌਹਾਨ ਨੇ ਦੱਸਿਆ ਕਿ ਆਪਣੇ ਹੈਂਡਲਰਾਂ ਵੱਲੋਂ ਦਿੱਤੇ ਗਏ ਅਪਰਾਧਿਕ ਕੰਮਾਂ ਨੂੰ ਅੰਜਾਮ ਦੇਣ ਉਪਰੰਤ ਇਹ ਗਿਰੋਹ ਆਮ ਤੌਰ 'ਤੇ ਨੇਪਾਲ ਭੱਜ ਜਾਂਦਾ ਸੀ ਅਤੇ ਛੁਪਣ ਲਈ ਆਪਣੇ ਗਿਰੋਹ ਦੇ ਸਾਥੀਆਂ ਜਾਂ ਵਿਦੇਸ਼ੀ ਹੈਂਡਲਰਾਂ ਵੱਲੋਂ ਪ੍ਰਦਾਨ ਕੀਤੇ ਗਏ ਟਿਕਾਣਿਆਂ ਦੀ ਵਰਤੋਂ ਕਰਦੇ ਸਨ।

ਇਸ ਸਬੰਧੀ ਐਫਆਈਆਰ ਨੰਬਰ 6 ਮਿਤੀ 14/8/25 ਨੂੰ ਐਸਏਐਸ ਨਗਰ ਦੇ ਥਾਣਾ ਪੰਜਾਬ ਸਟੇਟ ਕ੍ਰਾਈਮ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 (3) (5) ਅਤੇ ਅਸਲਾ ਐਕਟ ਦੀ ਧਾਰਾ 25 (6) (7) ਤਹਿਤ ਦਰਜ ਕੀਤੀ ਗਈ ਹੈ।

Powered by Froala Editor


Recommended News
Most Read
Just Now