• ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ    ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ     ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ    ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*    *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ    
ਪੰਚਾਇਤ ਫੰਡਾਂ ਵਿੱਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
August 31, 2025
-

ਚੰਡੀਗੜ੍ਹ 31 ਅਗਸਤ, 2025:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਲਖਬੀਰ ਸਿੰਘ, ਜੋ ਮੌਜੂਦਾ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਵਿਖੇ ਤਾਇਨਾਤ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੀ ਗ੍ਰਾਮ ਪੰਚਾਇਤ ਗਹਿਰੀ ਮੰਡੀ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਨੂੰ 24,69,949 ਰੁਪਏ ਦੇ ਪੰਚਾਇਤੀ ਫੰਡਾਂ ਦੇ ਗਬਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਪਿੰਡ ਗਹਿਰੀ ਮੰਡੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਤਕਨੀਕੀ ਟੀਮ ਨੇ ਸਾਲ 2013 ਤੋਂ 2017 ਤੱਕ ਉਕਤ ਗ੍ਰਾਮ ਪੰਚਾਇਤ ਨੂੰ ਪ੍ਰਾਪਤ ਵਿਕਾਸ ਫੰਡਾਂ ਵਿੱਚ ਹੇਰਫੇਰ ਸਬੰਧੀ ਜਾਂਚ ਕੀਤੀ।

ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਸਮੇਂ ਦੌਰਾਨ, ਇਸ ਗ੍ਰਾਮ ਪੰਚਾਇਤ ਨੂੰ ਕੁੱਲ 49,21,658 ਰੁਪਏ ਦੇ ਫੰਡ ਪ੍ਰਾਪਤ ਹੋਏ ਅਤੇ ਇਨ੍ਹਾਂ ਵਿੱਚੋਂ ਸਿਰਫ 17,37,900 ਰੁਪਏ ਖਰਚ ਕੀਤੇ ਗਏ, ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਪੰਚ ਮਨਜਿੰਦਰ ਸਿੰਘ ਨੇ ਤਤਕਾਲੀ ਗ੍ਰਾਮ ਪੰਚਾਇਤ ਸਕੱਤਰ ਕਰਨਜੀਤ ਸਿੰਘ ਅਤੇ ਉਕਤ ਬੀ.ਡੀ.ਪੀ.ਓ. ਲਖਬੀਰ ਸਿੰਘ ਦੀ ਮਿਲੀਭੁਗਤ ਨਾਲ ਅਤੇ ਸਾਜ਼ਿਸ਼ ਤਹਿਤ 24,69,949 ਰੁਪਏ ਦੇ ਫੰਡਾਂ ਦਾ ਗਬਨ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੇ ਆਧਾਰ 'ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13(2) ਅਤੇ ਆਈ.ਪੀ.ਸੀ. ਦੀ ਧਾਰਾ 201, 409, 420, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Powered by Froala Editor


Recommended News
Most Read
Just Now