— ਤਸਕਰ ਸੋਨੀ ਸਿੰਘ ਦੇ ਖੁਲਾਸੇ `ਤੇ ਉਸਦੇ ਚਾਰ ਸਹਿਯੋਗੀਆਂ ਨੂੰ ਕੀਤਾ ਗ੍ਰਿਫ਼ਤਾਰ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

• ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ    ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ     ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ    ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*    *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ    
ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ
September 8, 2025
-

— ਨੈੱਟਵਰਕ ਵਿੱਚ ਖੇਪਾਂ ਨੂੰ ਅੱਗੇ ਪਹੁਚਾਉਣ ਲਈ, ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਦਾ ਸੀ ਨਾਰਕੋ ਸਿੰਡੀਕੇਟ: ਡੀ.ਜੀ.ਪੀ. ਗੌਰਵ ਯਾਦਵ

— ਤਸਕਰ ਸੋਨੀ ਸਿੰਘ ਦੇ ਖੁਲਾਸੇ `ਤੇ ਉਸਦੇ ਚਾਰ ਸਹਿਯੋਗੀਆਂ ਨੂੰ ਕੀਤਾ ਗ੍ਰਿਫ਼ਤਾਰ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 8 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸੋਨੀ ਸਿੰਘ ਉਰਫ਼ ਸੋਨੀ ਨੂੰ, ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਹੈਰੋਇਨ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 8.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਹੋਰ ਚਾਰ ਨਸ਼ਾ ਤਸਕਰਾਂ ਦੀ ਪਛਾਣ ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਸਾਰੇ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਿੰਡੀਕੇਟ ਪਾਕਿਸਤਾਨ ਨਾਲ ਸਬੰਧਤ ਸੀ ਅਤੇ ਭਾਰਤੀ ਖੇਤਰ ਵਿੱਚ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਿੰਡੀਕੇਟ ਵੱਲੋਂ ਨੈੱਟਵਰਕ ਵਿੱਚ ਖੇਪਾਂ ਨੂੰ ਅੱਗੇ ਪਹੰੁਚਾਉਣ ਲਈ ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਿਆ ਜਾਂਦਾ ਸੀ।

ਡੀਜੀਪੀ ਨੇ ਕਿਹਾ ਕਿ ਹੈਂਡਲਰਾਂ, ਸਪਲਾਈ ਚੇਨਾਂ ਅਤੇ ਵਿੱਤੀ ਨੈੱਟਵਰਕਾਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਇਤਲਾਹ `ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ਹਿਰ ਦੇ ਬਾਹਰਵਾਰ ਤੋਂ ਨਸ਼ਾ ਤਸਕਰ ਸੋਨੀ ਸਿੰਘ ਨੂੰ 150 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਸੀ । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਨੀ, ਜਿਸ ਦੇ ਖਿ਼ਲਾਫ਼ ਐਨਡੀਪੀਐਸ ਐਕਟ ਦੇ ਛੇ ਮਾਮਲੇ ਦਰਜ ਹਨ ਅਤੇ  ਜੋ ਜੂਨ ਮਹੀਨੇ ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ, ਨੇ ਲਗਭਗ 30 ਕਿਲੋ ਹੈਰੋਇਨ ਦੀਆਂ ਖੇਪਾਂ ਡਰੋਨ ਰਾਹੀਂ ਹਾਸਲ ਕੀਤੀਆਂ ਸਨ, ਜੋ ਕਿ ਇਸ ਲੜੀ ਵਿੱਚ ਅੱਗੇ ਸਪਲਾਈ ਕੀਤੀਆਂ ਜਾਣੀਆਂ ਸਨ।

ਸੀਪੀ ਨੇ ਕਿਹਾ ਕਿ ਸੋਨੀ ਦੇ ਖੁਲਾਸੇ `ਤੇ, ਉਸਦੇ ਸਾਥੀ ਗੁਰਸੇਵਕ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਅਤੇ ਉਸਨੂੰ 8.037 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰ ਲਿਆ  ਗਿਆ ।ਗੁਰਸੇਵਕ ਵੱਲੋਂ ਖੇਪਾਂ ਸ਼ਹਿਰ ਵਿੱਚ ਅੱਗੇ ਡਿਲੀਵਰ  ਕੀਤੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਬਾਅਦ ਸੋਨੀ ਦੇ ਇਸ ਤਸਕਰੀ ਮਾਡਿਊਲ ਦੇ ਬਾਕੀ ਸਰਗਰਮ ਮੈਂਬਰਾਂ ਨੂੰ ਵੀ ਨਾਮਜ਼ਦ ਕਰਕੇ ਅਤੇ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਬੀ, 27-ਏ, 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 177 ਮਿਤੀ 06-09-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Powered by Froala Editor


Recommended News
Most Read
Just Now