ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ    ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ    ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸੁਪਰੀਮ ਕੋਰਟ ਵੱਲੋਂ ਪਟਿਆਲ਼ਾ ਨਗਰ ਨਿਗਮ ਦੇ ਲਗਭਗ ਢਾਈ ਦਰਜਨ ਵਾਰਡਾਂ ਦੀਆਂ ਚੋਣਾਂ ਦੁਬਾਰਾ ਕਰਵਾਉਣ ਦੇ ਹੁਕਮ    CBI ਵੱਲੋਂ ਮੁੱਖ ਮੰਤਰੀ ਕੈਂਪਸ ਆਫ਼ਿਸ ਚੰਡੀਗੜ ਦੇ ਸੈਕਟਰ 2 ਕੋਠੀ ਨੰਬਰ 50 ,ਮੁਹਾਲੀ ਅਤੇ OSD ਘੁੰਮਣ ਦੇ ਪਿੰਡ ਘਰਾਚੋ ਵਿਖੇ ਛਾਪੇਮਾਰੀ   
ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ
December 8, 2025
-

— ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਅਪਰਾਧੀਆਂ ਨੂੰ ਨਾਪਾਕ ਗਤੀਵਿਧੀਆਂ ਅੰਜਾਮ ਦੇਣ ਲਈ ਹਥਿਆਰ ਸਪਲਾਈ ਕਰਦਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ

— ਕਪੂਰਥਲਾ ਜ਼ਿਲ੍ਹੇ ਤੋਂ ਦੋ ਹੋਰ ਵਿਅਕਤੀਆਂ ਦੀ ਕੀਤੀ ਪਛਾਣ , ਜਿਨ੍ਹਾਂ ਨੂੰ ਫੜਨ ਲਈ ਪੁਲਿਸ ਟੀਮਾਂ ਕਰ ਰਹੀਆਂ ਹਨ ਛਾਪੇਮਾਰੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 8 ਦਸੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਵੱਲੋਂ ਸੰਚਾਲਿਤ ਹਥਿਆਰ ਤਸਕਰੀ ਮਾਡਿਊਲ ਦੇ ਛੇ ਕਾਰਕੁਨਾਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਵੀ ਹੈ, ਨੂੰ ਛੇ ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਨੂੰ ਬੇਅਸਰ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਕੋਟਲੀ ਵਸਾਵਾ ਸਿੰਘ ਦੇ ਰਹਿਣ ਵਾਲੇ ਗੁਰਬੀਰ ਸਿੰਘ ਉਰਫ਼ ਸੋਨੂੰ (28), ਗੁਰਪ੍ਰੀਤ ਸਿੰਘ ਉਰਫ਼ ਗੋਪਾ (32), ਗੋਰਕਾ ਸਿੰਘ ਉਰਫ਼ ਗੋਰਾ, ਰਾਜਵਿੰਦਰ ਸਿੰਘ ਉਰਫ਼ ਰਾਜੂ - ਤਿੰਨੇਂ ਵਾਸੀ ਖੇਮ ਕਰਨ (ਤਰਨਤਾਰਨ), ਜਸਪਾਲ ਸਿੰਘ ਉਰਫ਼ ਜੱਸ (24) ਵਾਸੀ ਬਚੀਵਿੰਡ (ਅੰਮ੍ਰਿਤਸਰ) ਅਤੇ ਸੁਲਤਾਨਪੁਰ ਲੋਧੀ ਸਥਿਤ 16 ਸਾਲਾ ਨਾਬਾਲਗ ਵਜੋਂ ਹੋਈ ਹੈ । ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ .30 ਬੋਰ ਪਿਸਤੌਲ ਅਤੇ ਇੱਕ 9 ਐਮਐਮ ਪੀਐਕਸ-5 ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਇੱਕ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਨ ਅਤੇ ਅੱਗੇ ਸਪਲਾਈ ਕਰਨ ਲਈ ਜਾਣਕਾਰੀ ਸਾਂਝੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੰਗਠਿਤ ਗਿਰੋਹ ਵੱਲੋਂ  ਹਥਿਆਰਾਂ ਦੀਆਂ ਇਹ ਖੇਪਾਂ ਅੱਗੇ ਮਾਝਾ -ਦੋਆਬਾ ਖੇਤਰਾਂ ਵਿੱਚ ਸਰਗਰਮ ਅਪਰਾਧੀਆਂ ਨੂੰ ਸਪਲਾਈ ਕੀਤੀਆਂ ਜਾਂਦੀਆਂ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਨੈੱਟਵਰਕ ਦੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਅਤੇ ਖੇਪਾਂ ਪ੍ਰਾਪਤ ਕਰਨ ਵਾਲਿਆਂ ਅਤੇ ਵਿੱਤੀ ਚੈਨਲਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੀ ਸਫਲਤਾ ਉਦੋਂ ਮਿਲੀ ਜਦੋਂ ਪੁਲਿਸ ਟੀਮ ਨੇ ਖੁਫੀਆ ਇਤਲਾਹ ’ਤੇ ਅਧਾਰਤ ਇੱਕ ਕਾਰਵਾਈ ਤਹਿਤ ਸ਼ੱਕੀ ਗੁਰਬੀਰ ਉਰਫ਼ ਸੋਨੂੰ ਅਤੇ ਗੁਰਪ੍ਰੀਤ ਉਰਫ਼ ਗੋਪਾ ਨੂੰ ਦੋ .30 ਬੋਰ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ।

ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਦੀ ਪੁੱਛਗਿੱਛ ਕਾਰਨ ਸਾਰੇ ਨੈੱਟਵਰਕ ਦਾ ਖੁਲਾਸਾ ਹੋ ਗਿਆ ਅਤੇ ਇਸ ਤੋਂ ਬਾਅਦ ਕੀਤੀਆਂ ਛਾਪੇਮਾਰੀਆਂ ਦੌਰਾਨ ਉਨ੍ਹਾਂ ਦੇ ਸਾਥੀਆਂ- ਗੋਰਕਾ ਉਰਫ਼ ਗੋਰਾ ਨੂੰ ਇੱਕ .30 ਬੋਰ ਪਿਸਤੌਲ ਸਮੇਤ, ਜਸਪਾਲ ਉਰਫ਼ ਜੱਸ ਨੂੰ ਇੱਕ .30 ਬੋਰ ਪਿਸਤੌਲ ਅਤੇ ਰਾਜਵਿੰਦਰ ਉਰਫ਼ ਰਾਜੂ ਨੂੰ ਇੱਕ 9 ਐਮਐਮ ਪੀਐਕਸ5 ਪਿਸਤੌਲ ਨਾਲ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਦੌਰਾਨ ਇੱਕ ਨਾਬਾਲਗ ਸਾਥੀ ਨੂੰ ਵੀ ਇੱਕ .30 ਬੋਰ ਪਿਸਤੌਲ ਸਮੇਤ ਹਿਰਾਸਤ ਵਿੱਚ ਲਿਆ ਗਿਆ ਹੈ।

ਸੀ.ਪੀ. ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਗੋਰਕਾ ਉਰਫ਼ ਗੋਰਾ ਅਤੇ ਰਾਜਵਿੰਦਰ ਉਰਫ਼ ਰਾਜੂ ਵਿਰੁੱਧ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਦੇ ਅਪਰਾਧ ਅਤੇ ਬਲਾਤਕਾਰ ਅਤੇ ਪੋਕਸੋ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ।

ਉਨ੍ਹਾਂ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਦੇ ਦੋ ਵਿਅਕਤੀਆਂ ਦੀ ਪਛਾਣ, ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਵਾਲਿਆਂ ਵਜੋਂ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ।

ਇਸ ਸਬੰਧੀ, ਪੁਲਿਸ ਸਟੇਸ਼ਨ ਛਾਉਣੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(6,7,8) ਤਹਿਤ ਐਫਆਈਆਰ ਨੰਬਰ 260 ਮਿਤੀ 30-11-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Powered by Froala Editor


Recommended News
Most Read
Just Now