• ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ    ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ     ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ    ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*    *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ    
'ਯੁੱਧ ਨਸ਼ਿਆਂ ਵਿਰੁੱਧ': 311ਵੇਂ ਦਿਨ, ਪੰਜਾਬ ਪੁਲਿਸ ਨੇ 23.3 ਕਿਲੋਗ੍ਰਾਮ ਹੈਰੋਇਨ ਸਮੇਤ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
January 6, 2026
-

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 6 ਜਨਵਰੀ:-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 311ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 313 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕਰਕੇ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 311 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,381 ਹੋ ਗਈ ਹੈ।  

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 23.3 ਕਿਲੋਗ੍ਰਾਮ ਹੈਰੋਇਨ, 5 ਕਿਲੋ ਭੁੱਕੀ, 486 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 73 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 313 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 333 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।     

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Powered by Froala Editor


Recommended News
Most Read
Just Now