ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ   
‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ
February 4, 2026
-

ਸਰਹੱਦ ਪਾਰ ਦੇ ਹੈਂਡਲਰਾਂ, ਸਪਲਾਈ ਰੂਟਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਕੀਤੀ ਜਾ ਰਹੀ ਹੈ ਜਾਂਚ : ਡੀ.ਜੀ.ਪੀ. ਗੌਰਵ ਯਾਦਵ

ਬਾਰਡਰ ਆਊਟਪੋਸਟ ਕਾਲੀਆਂ ਨੇੜਲੇ ਖੇਤਾਂ ਤੋਂ ਹੈਰੋਇਨ ਦੀ ਖੇਪ ਸਮੇਤ ਬਰਾਮਦ ਹੋਇਆ ਡਰੋਨ

ਚੰਡੀਗੜ੍ਹ/ਤਰਨ ਤਾਰਨ, 4 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ ਤਰਨ ਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਸਰਹੱਦੀ ਚੌਂਕੀ (ਬੀ.ਓ.ਪੀ.)  ਕਾਲੀਆਂ ਨੇੜੇ ਦੇ ਖੇਤਾਂ ਤੋਂ 3.925 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਡੀਜੇਆਈ ਮੈਟਰਿਸ ਡਰੋਨ ਵੀ ਬਰਾਮਦ ਕੀਤਾ ਹੈ, ਜਿਸਦੀ ਵਰਤੋਂ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਖੇਪ ਭੇਜਣ ਲਈ ਕੀਤੀ ਗਈ ਸੀ, ਜੋ ਉੱਨਤ ਤਕਨਾਲੋਜੀ ਰਾਹੀਂ ਸਰਹੱਦ ਪਾਰੋਂ ਤਸਕਰੀ ਦੀਆਂ ਕੋਸ਼ਿਸ਼ਾਂ ਵੱਲ ਇਸ਼ਾਰਾ ਕਰਦਾ ਹੈ।

ਡੀਜੀਪੀ ਨੇ ਕਿਹਾ ਕਿ ਸਰਹੱਦ ਪਾਰ ਦੇ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ ਤਰਨ ਤਾਰਨ ਸੁਰੇਂਦਰ ਲਾਂਬਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਸਰਹੱਦੀ ਚੌਂਕੀ (ਬੀ.ਓ.ਪੀ.) ਕਾਲੀਆਂ ਨੇੜੇ ਡਰੋਨ ਦੀਆਂ ਗਤੀਵਿਧੀਆਂ ਦਾ ਪਤਾ ਲਗਾਇਆ ਸੀ। ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਤੁਰੰਤ ਬੀ.ਐਸ.ਐਫ. ਨੂੰ ਸੂਚਿਤ ਕੀਤਾ ਅਤੇ ਸਾਂਝੇ ਤੌਰ ’ਤੇ ਤਲਾਸ਼ੀ ਅਭਿਆਨ ਚਲਾਇਆ, ਜਿਸ ਨਾਲ ਹੈਰੋਇਨ ਦੀ ਖੇਪ ਨਾਲ ਭਰੇ ਡਰੋਨ ਨੂੰ ਬੇਅਸਰ ਕੀਤਾ ਗਿਆ, ਜੋ ਬਾਅਦ ਵਿੱਚ  ਖੇਤਾਂ ਤੋਂ ਬਰਾਮਦ ਕੀਤਾ ਗਿਆ।

ਐਸ.ਐਸ.ਪੀ. ਨੇ ਕਿਹਾ ਕਿ ਜਿਨ੍ਹਾਂ ਵੱਲੋਂ ਇਹ ਹੈਰੋਇਨ ਦੀ  ਖੇਪ ਪ੍ਰਾਪਤ ਕੀਤੀ ਜਾਣੀ ਸੀ , ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰ. 20 ਮਿਤੀ 3/2/2026 ਨੂੰ ਤਰਨਤਾਰਨ ਦੇ ਪੁਲਿਸ ਥਾਣਾ ਵਲਟੋਹਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 213 ਅਤੇ ਭਾਰਤੀ ਵਾਯੂਯਾਨ ਅਧਿਨੀਅਮ ਦੀ ਧਾਰਾ 25, 26 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

Powered by Froala Editor


Recommended News
Most Read
Just Now