ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ    ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ    ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸੁਪਰੀਮ ਕੋਰਟ ਵੱਲੋਂ ਪਟਿਆਲ਼ਾ ਨਗਰ ਨਿਗਮ ਦੇ ਲਗਭਗ ਢਾਈ ਦਰਜਨ ਵਾਰਡਾਂ ਦੀਆਂ ਚੋਣਾਂ ਦੁਬਾਰਾ ਕਰਵਾਉਣ ਦੇ ਹੁਕਮ    CBI ਵੱਲੋਂ ਮੁੱਖ ਮੰਤਰੀ ਕੈਂਪਸ ਆਫ਼ਿਸ ਚੰਡੀਗੜ ਦੇ ਸੈਕਟਰ 2 ਕੋਠੀ ਨੰਬਰ 50 ,ਮੁਹਾਲੀ ਅਤੇ OSD ਘੁੰਮਣ ਦੇ ਪਿੰਡ ਘਰਾਚੋ ਵਿਖੇ ਛਾਪੇਮਾਰੀ   
ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ 'ਤੇ ਕੀਤੀ ਛਾਪੇਮਾਰੀ; 274 ਕਾਬੂ
February 5, 2026
-

—ਪੁਲਿਸ ਟੀਮਾਂ ਨੇ 135 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 248 ਨੂੰ ਤਸਦੀਕ ਉਪਰੰਤ ਕੀਤਾ ਰਿਹਾਅ

—ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ

— ਯੁੱਧ ਨਸ਼ਿਆਂ ਵਿਰੁੱਧ ਦੇ 341ਵੇਂ ਦਿਨ 95 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 5 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 17ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 681 ਛਾਪੇਮਾਰੀਆਂ ਕੀਤੀਆਂ।

ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ  20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੁਹਿੰਮ ਦੇ 17ਵੇਂ ਦਿਨ, ਪੁਲਿਸ ਟੀਮਾਂ ਨੇ 274 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 4,649 ਹੋ ਗਈਆਂ।

ਇਸ ਤੋਂ ਇਲਾਵਾ 135 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 248 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 27 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 341ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 445 ਗ੍ਰਾਮ ਹੈਰੋਇਨ, 516 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 39,020 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ 341 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,784 ਹੋ ਗਈ ਹੈ। 'ਡੀ-ਅਡਿਕਸ਼ਨ'  ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।

-----------

Powered by Froala Editor


Recommended News
Most Read
Just Now