• ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ    ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ     ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ    ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*    *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ    
ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
February 7, 2026
-

—ਭਾਰਤ ਵਿੱਚ ਆਪਣੇ ਹੈਂਡਲਰਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ

— ਹੋਰ ਜਾਂਚ ਜਾਰੀ ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ: ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ

ਚੰਡੀਗੜ੍ਹ/ਗੁਰਦਾਸਪੁਰ, 7 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਦੋ ਸੰਗਠਿਤ ਨਸ਼ਾ ਨੈੱਟਵਰਕਾਂ ਦੇ 2 ਕਾਰਕੰੁਨਾਂ ਨੂੰ 11 ਕਿਲੋ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ, ਇਨ੍ਹਾਂ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਉੱਤਰ ਪ੍ਰਦੇਸ਼ ਵਿੱਚ ਮੁਜ਼ੱਫ਼ਰਨਗਰ ਦੇ ਕਾਸਿਮਪੁਰ ਦੇ ਰਹਿਣ ਵਾਲੇ ਮੁਹੰਮਦ ਵਸੀਮ ਅਤੇ ਅੰਮ੍ਰਿਤਸਰ ਦੇ ਵਸਨੀਕ ਹਰਸ਼ਦੀਪ ਸਿੰਘ ਉਰਫ਼ ਹਰਸ਼ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦੀ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ (ਆਰ.ਜੇ. 45 ਸੀਆਰ 2918) ਅਤੇ ਹੁੰਡਈ ਵਰਨਾ ਕਾਰ (ਸੀਐਚ01ਏ.ਜੈਡ.0888) ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਭਾਰਤ ਵਿੱਚ ਆਪਣੇ ਹੈਂਡਲਰਾਂ ਰਾਹੀਂ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ  ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇ- ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਪਹਿਲੇ ਕੇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ  ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਦੋਸ਼ੀ ਹਰਸ਼ਦੀਪ ਹਰਸ਼ ਨੂੰ ਗੁਰਦਾਸਪੁਰ ਦੇ ਪਿੰਡ ਚਿੱਟੀ ਨੇੜਿਓਂ 8 ਕਿਲੋ ਹੈਰੋਇਨ ਅਤੇ 3.5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਹ ਆਪਣੀ ਵਰਨਾ ਕਾਰ ਵਿੱਚ ਹੈਰੋਇਨ ਦੀ ਖੇਪ ਡਿਲੀਵਰੀ ਕਰਨ ਜਾ ਰਿਹਾ ਸੀ।

ਐਸ.ਐਸ.ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਦੀ ਇੱਕ ਹੋਰ ਕਾਰਵਾਈ ਵਿੱਚ, ਦੋਸ਼ੀ ਮੁਹੰਮਦ ਵਸੀਮ ਨੂੰ ਦੀਨਾ ਨਗਰ ਵਿੱਚ ਪਨਿਆਰ ਸ਼ੂਗਰ ਮਿੱਲ ਨੇੜੇ ਨਾਕੇ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸਦੀ ਹੌਂਡਾ ਸਿਟੀ ਕਾਰ ਦੀ ਤਲਾਸ਼ੀ ਦੌਰਾਨ, ਛੇ ਪੈਕੇਟਾਂ ਵਿੱਚ ਪੈਕ ਕੀਤੀ ਹੈਰੋਇਨ, ਜਿਸ ਦਾ ਵਜ਼ਨ 3 ਕਿਲੋ ਸੀ ਅਤੇ 2.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ - ਐਫ.ਆਈ.ਆਰ. ਨੰਬਰ 32 ਮਿਤੀ 7 ਫਰਵਰੀ, 2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 27ਏ ਅਧੀਨ ਥਾਣਾ ਦੀਨਾਨਗਰ ਵਿਖੇ ਅਤੇ ਐਫ.ਆਈ.ਆਰ. ਨੰਬਰ 11 ਮਿਤੀ 7 ਫਰਵਰੀ, 2026 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21ਸੀ ਅਤੇ 27ਏ ਅਧੀਨ ਥਾਣਾ ਦੋਰੰਗਲਾ ਵਿਖੇ ਦਰਜ ਕੀਤੇ ਗਏ ਹਨ।

Powered by Froala Editor


Recommended News
Most Read
Just Now