ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ    ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ    ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸੁਪਰੀਮ ਕੋਰਟ ਵੱਲੋਂ ਪਟਿਆਲ਼ਾ ਨਗਰ ਨਿਗਮ ਦੇ ਲਗਭਗ ਢਾਈ ਦਰਜਨ ਵਾਰਡਾਂ ਦੀਆਂ ਚੋਣਾਂ ਦੁਬਾਰਾ ਕਰਵਾਉਣ ਦੇ ਹੁਕਮ    CBI ਵੱਲੋਂ ਮੁੱਖ ਮੰਤਰੀ ਕੈਂਪਸ ਆਫ਼ਿਸ ਚੰਡੀਗੜ ਦੇ ਸੈਕਟਰ 2 ਕੋਠੀ ਨੰਬਰ 50 ,ਮੁਹਾਲੀ ਅਤੇ OSD ਘੁੰਮਣ ਦੇ ਪਿੰਡ ਘਰਾਚੋ ਵਿਖੇ ਛਾਪੇਮਾਰੀ   
5000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
February 18, 2026
-

ਚੰਡੀਗੜ੍ਹ 18 ਫਰਵਰੀ:

ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਅਟੋਵਾਲ,ਜ਼ਿਲ੍ਹਾ ਹੁਸ਼ਿਆਰਪੁਰ ਦੇ ਸਬ- ਡਿਵੀਜ਼ਨਲ ਦਫ਼ਤਰ ਵਿਖੇ ਤਾਇਨਾਤ ਲਾਈਨਮੈਨ ਬਲਵੀਰ ਸਿੰਘ (ਫੌਜੀ) ਨੂੰ 5000  ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਤਨੁਲੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸਨੇ  ਮੀਟਰ ਤੋਂ ਆਪਣੇ ਘਰ ਤੱਕ ਆਉਂਦੀ ਬਿਜਲੀ ਦੀ ਤਾਰ ਦਾ ਰੂਟ ਬਦਲਾਉਣ  ਲਈ ਅਰਜ਼ੀ ਦਿੱਤੀ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਮੁਲਜ਼ਮ ਲਾਈਨਮੈਨ ਬਲਵੀਰ ਸਿੰਘ (ਫੌਜੀ) ਨੂੰ ਮਿਲਿਆ, ਜਿਸਨੇ   ਮੀਟਰ ਤੋਂ ਉਸਦੇ ਘਰ ਤੱਕ ਆਉਂਦੀਆਂ ਬਿਜਲੀ ਦੀਆਂ ਤਾਰਾਂ ਦਾ ਰਸਤਾ ਬਦਲਣ ਬਦਲੇ 5000 ਰੁਪਏ  ਰਿਸ਼ਵਤ ਦੀ ਮੰਗ ਕੀਤੀ । ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਦੋਸ਼ੀ ਲਾਈਨਮੈਨ ਬਲਵੀਰ ਸਿੰਘ (ਫੌਜੀ) ਵੱਲੋਂ  ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਸੀ ।

ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਮੋਹਾਲੀ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Powered by Froala Editor


Recommended News
Most Read
Just Now