• ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ    ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ     ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ    ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*    *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ    
ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ
February 28, 2026
-

ਆਈਈਡੀ ਪੂਰੀ ਤਰ੍ਹਾਂ ਅਸੈਂਬਲਡ ਅਤੇ ਵਰਤੋਂ ਲਈ ਤਿਆਰ ਸੀ, ਜੋ ਜਨਤਕ ਸੁਰੱਖਿਆ ਲਈ ਇੱਕ ਵੱਡੇ ਖ਼ਤਰੇ ਦਾ ਸੰਕੇਤ ਹੈ: ਡੀਜੀਪੀ ਗੌਰਵ ਯਾਦਵ

ਪੁਲਿਸ ਟੀਮਾਂ ਨੇ ਦੋਸ਼ੀ ਵੱਲੋਂ ਦੱਸੇ ਟਿਕਾਣੇ ਤੋਂ ਆਈਈਡੀ ਬਰਾਮਦ ਕੀਤਾ: ਏਆਈਜੀ ਐਸਐਸਓਸੀ ਦੀਪਕ ਪਾਰੀਕ

ਚੰਡੀਗੜ੍ਹ, 28 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ-ਅਧਾਰਤ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਪੂਰੀ ਤਰ੍ਹਾਂ ਅਸੈਂਬਲਡ ਆਰਡੀਐਕਸ ਨਾਲ ਭਰਿਆ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਇੱਕ ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਕੁਮਾਰ ਉਰਫ਼ ਕਾਕਾ ਵਾਸੀ ਪਿੰਡ ਕਲਾਮ ਐਸਬੀਐਸ ਨਗਰ, ਮੌਜੂਦਾ ਪਤਾ ਘਨੌਲੀ, ਰੂਪਨਗਰ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਪਿੰਡ ਕਲਾਮ ਐਸਬੀਐਸ ਨਗਰ ਵਜੋਂ ਹੋਈ ਹੈ। ਬਰਾਮਦ ਕੀਤਾ ਗਿਆ ਆਈਈਡੀ ਦੋਹਰੀਆਂ ਵਿਸਫੋਟਕ ਵਿਧੀਆਂ - ਰਿਮੋਟ ਅਤੇ ਟਾਈਮਰ ਨਾਲ ਲੈਸ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੇ ਟਾਰਗੇਟ ਸਬੰਧੀ ਹੋਰ ਹਦਾਇਤਾਂ ਦੀ ਉਡੀਕ ਵਿੱਚ ਖੇਪ ਪ੍ਰਾਪਤ ਕਰਨ ਤੋਂ ਬਾਅਦ ਆਈਈਡੀ ਨੂੰ ਐਸਬੀਐਸ ਨਗਰ ਬਾਈਪਾਸ ਦੇ ਨੇੜੇ ਛੁਪਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਹ ਡਿਵਾਇਸ ਪੂਰੀ ਤਰ੍ਹਾਂ ਅਸੈਂਬਲਡ ਸੀ ਅਤੇ ਵਰਤੋਂ ਲਈ ਤਿਆਰ ਸੀ, ਜੋ ਜਨਤਕ ਸੁਰੱਖਿਆ ਲਈ ਇੱਕ ਵੱਡੇ ਵਾਲੇ ਖ਼ਤਰੇ ਨੂੰ ਦਰਸਾਉਂਦਾ ਹੈ।

ਡੀਜੀਪੀ ਨੇ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਪਲਾਈ ਚੇਨ ਤੇ ਫੰਡਿੰਗ ਲਿੰਕਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਦੀਪਕ ਪਾਰੀਕ ਨੇ ਦੱਸਿਆ ਕਿ ਖਾਸ ਖੁਫੀਆ ਜਾਣਕਾਰੀਆਂ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਜ਼ਿਲ੍ਹਾ ਐਸਬੀਐਸ ਨਗਰ ਤੋਂ ਸ਼ੱਕੀ ਮਹਾਂਵੀਰ ਉਰਫ਼ ਕਾਕਾ ਅਤੇ ਉਸਦੇ ਸਾਥੀ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰੀ ਸਮੇਂ ਮਹਾਂਵੀਰ ਉਰਫ਼ ਕਾਕਾ ਦੇ ਕਬਜ਼ੇ ਵਿੱਚੋਂ ਇੱਕ ਗਲੌਕ ਪਿਸਤੌਲ ਬਰਾਮਦ ਕੀਤਾ ਗਿਆ ਸੀ।

ਏਆਈਜੀ ਨੇ ਦੱਸਿਆ ਕਿ ਲਗਾਤਾਰ ਪੁੱਛਗਿੱਛ ਦੌਰਾਨ, ਮਹਾਵੀਰ ਨੇ ਖੁਲਾਸਾ ਕੀਤਾ ਕਿ ਉਸਨੇ ਆਈਈਡੀ ਵਾਲੀ ਇੱਕ ਖੇਪ ਬਰਾਮਦ ਕੀਤੀ ਹੈ, ਜਿਸ ਨੂੰ ਉਸਨੇ ਐਸਬੀਐਸ ਨਗਰ ਬਾਈਪਾਸ ਦੇ ਨੇੜੇ ਛੁਪਾਇਆ ਸੀ ਅਤੇ ਉਹ ਟਾਰਗੇਟ ਬਾਰੇ ਹੋਰ ਹਦਾਇਤਾਂ ਦੀ ਉਡੀਕ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਦੇ ਖੁਲਾਸਿਆਂ 'ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਦੋਸ਼ੀ ਵੱਲੋਂ ਦੱਸੇ ਗਏ ਟਿਕਾਣੇ ਤੋਂ ਆਈਈਡੀ ਅਤੇ ਇੱਕ ਰਿਮੋਟ ਕੰਟਰੋਲ ਡਿਵਾਈਸ ਬਰਾਮਦ ਕੀਤਾ।

ਇਸ ਸਬੰਧੀ, ਥਾਣਾ ਐਸਐਸਓਸੀ ਮੋਹਾਲੀ, ਐਸਏਐਸ ਨਗਰ ਵਿਖੇ ਵਿਸਫੋਟਕ ਪਦਾਰਥ ਐਕਟ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਇੱਕ ਕੇਸ ਦਰਜ ਕੀਤਾ ਗਿਆ ਹੈ।

Powered by Froala Editor


Recommended News
Most Read
Just Now