ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗਠਜੋੜ- 8 ਦਸੰਬਰ ਨੂੰ ਮੋਗਾ ਵਿੱਚ ਰੈਲੀ    ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਵਿੱਚ ਵੱਡੀ ਸਫ਼ਲਤਾ ਦਰਜ ਕੀਤੀ    ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.    10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸ੍ਰ. ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ    ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਵਿਖੇ ਦਾਦੀ ਦੀਆਂ ਅੰਤਿਮ ਰਸਮਾਂ ‘ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਸਕਾਰ ਅੱਜ    ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ    ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ; ਸਿੱਖਿਆ ਵਿਭਾਗ ਨੂੰ ਜਲਦ ਤੋਂ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ    ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ    ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਨਾਲ ਪਰਲਜ਼ ਸਿਟੀ, ਮੋਹਾਲੀ (ਸੈਕਟਰ 100 ਅਤੇ 104) ਦੇ PACL ਪਲਾਟ ਧਾਰਕਾਂ ਨੂੰ ਲੰਬੇ ਇੰਤਜ਼ਾਰ ਤੋਂ ਬਾਅਦ ਵੱਡੀ ਰਾਹਤ   
ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ
April 2, 2026
-

— ਗੋਲਡੀ ਢਿੱਲੋਂ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ

— ਬਿਹਾਰ-ਅਧਾਰਤ ਸੌਰਭ ਕੁਮਾਰ ਮੁਜ਼ੱਫਰਪੁਰ ਦੀਆਂ ਕੁਝ ਗੈਰ-ਕਾਨੂੰਨੀ ਹਥਿਆਰ ਨਿਰਮਾਣ ਯੂਨਿਟਾਂ ਤੋਂ ਕਰਦਾ ਸੀ ਹਥਿਆਰਾਂ ਦਾ ਪ੍ਰਬੰਧ : ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ

ਚੰਡੀਗੜ੍ਹ/ਪਟਿਆਲਾ, 2 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪਟਿਆਲਾ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਨਾਲ ਸਬੰਧਤ ਚਾਰ ਦੋਸ਼ੀਆਂ ਨੂੰ 10 ਆਧੁਨਿਕ ਸੈਲਫ-ਲੋਡਿੰਗ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੌਰਭ ਕੁਮਾਰ ਵਾਸੀ ਪਿੰਡ ਜਾਰੰਗ ਦੀਹ , ਮੁਜੱਫਰਪੁਰ (ਬਿਹਾਰ), ਸਾਜਨ ਵਾਸੀ ਸੋਹਾਣਾ( ਐਸਏਐਸ ਨਗਰ), ਅਭਿਸ਼ੇਕ ਉਰਫ਼ ਕਾਕਾ ਵਾਸੀ ਗੁਰਦੀਪ ਕਲੋਨੀ ਅਬਲੋਵਾਲ, ਪਟਿਆਲਾ ਅਤੇ ਇੰਦਰਜੀਤ ਸਿੰਘ ਉਰਫ਼ ਰੋਹਿਤ ਵਾਸੀ ਪੁਰਾਣਾ ਬਿਸ਼ਨ ਨਗਰ,ਪਟਿਆਲਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਿਹਾਰ ਤੋਂ ਦੇਸੀ ਹਥਿਆਰ ਲਿਆਉਂਦੇ ਸਨ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸੂਬੇ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਗੈਂਗਵਾਰ ਬਾਰੇ ਵੀ ਸੰਕੇਤ ਮਿਲੇ ਹਨ, ਜਿਸ ਤਹਿਤ ਇਲਾਕੇ ਵਿੱਚ ਦਬਦਬਾ ਕਾਇਮ ਕਰਨ ਲਈ ਗੋਲਡੀ ਢਿੱਲੋਂ ਨੈੱਟਵਰਕ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀਆਂ ਯੋਜਨਾਵਾਂ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਖਤਮ ਕੀਤਾ ਜਾ ਸਕੇ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਬਿਹਾਰ ਨਿਵਾਸੀ ਸੌਰਭ ਕੁਮਾਰ ਸੂਬੇ ਵਿੱਚ ਟਾਰਗੇਟ ਕਿਲਿੰਗ ਅਤੇ ਹੋਰ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ  ਅਪਰਾਧੀਆਂ ਨੂੰ ਦੇਸੀ ਸੈਲਫ਼-ਲੋਡਿੰਗ ਪਿਸਤੌਲ ਸਪਲਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸ.ਪੀ. ਇਨਵੈਸਟੀਗੇਸ਼ਨ ਪਟਿਆਲਾ ਗੁਰਬੰਸ ਸਿੰਘ ਬੈਂਸ ਅਤੇ ਡੀ.ਐਸ.ਪੀ. ਹਰਮਨ ਚੀਮਾ ਦੀ ਨਿਗਰਾਨੀ ਹੇਠ ਸੀ.ਆਈ.ਏ. ਪਟਿਆਲਾ ਯੂਨਿਟ ਅਤੇ ਐਸ.ਐਚ.ਓ. ਸ਼ੰਭੂ ਨੇ ਹਥਿਆਰ ਤਸਕਰੀ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।

ਐਸ.ਐਸ.ਪੀ. ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸੌਰਭ ਕੁਮਾਰ ਬਿਹਾਰ ਦੇ ਮੁਜ਼ੱਫਰਪੁਰ ਦੀਆਂ ਕੁਝ ਗੈਰ-ਕਾਨੂੰਨੀ ਹਥਿਆਰ ਨਿਰਮਾਣ ਯੂਨਿਟਾਂ ਤੋਂ ਹਥਿਆਰਾਂ ਦਾ ਪ੍ਰਬੰਧ ਕਰਦਾ  ਸੀ ਅਤੇ ਵੱਖ-ਵੱਖ ਸਾਧਨਾਂ ਰਾਹੀਂ ਪੰਜਾਬ ਵਿੱਚ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਇਹ ਵੀ ਪਤਾ ਲੱਗਾ ਕਿ ਗ੍ਰਿਫ਼ਤਾਰ ਮੁਲਜ਼ਮ ਅਭਿਸ਼ੇਕ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ  ਗੈਂਗਸਟਰ ਗੋਲਡੀ ਢਿੱਲੋਂ ਦੇ ਸੰਪਰਕ ਵਿੱਚ ਸੀ ਅਤੇ ਗੈਂਗਵਾਰ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਇਸ ਸਬੰਧੀ ਐਫਆਈਆਰ ਨੰਬਰ 50 ਮਿਤੀ 1-4-2026 ਤਹਿਤ ਪਟਿਆਲਾ ਦੇ ਪੁਲਿਸ ਸਟੇਸ਼ਨ ਸ਼ੰਭੂ ਵਿਖੇ  ਬੀ.ਐਨ.ਐਸ. ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ  ਹੈ।

Powered by Froala Editor


Recommended News
Most Read
Just Now