ਲੋਕਾਂ ਨੂੰ ਅਜਿਹੇ ਨੁਮਾਇੰਦੇ ਚੁਣਨੇ ਚਾਹੀਦੇ ਹਨ ਜੋ ਉਨ੍ਹਾਂ ਦੇ ਦੁੱਖ-ਤਕਲੀਫ਼ਾਂ ਅਤੇ ਸਮੱਸਿਆਵਾਂ ਨੂੰ ਸਮਝਦੇ ਹੋਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਦੇਣ ਲਈ ਵਚਨਬੱਧ    ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ    ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ. ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ 6 ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ    ਕਰੋੜਾਂ ਦੇ ਮੋਬਾਇਲ ਚੋਰੀ ਦੇ ਮਾਮਲੇ ਵਿੱਚ ਫਲਿਪਕਾਰਟ ਦੇ ਤਿੰਨ ਮੁਲਾਜ਼ਮਾਂ ਸਮੇਤ 7 ਦੋਸ਼ੀਆਂ ਦੀ ਪਛਾਣ ਦੋ ਮਲਾਜਮ ਗ੍ਰਿਫ਼ਤਾਰ    ਮਾਈਨਿੰਗ ਵਿਭਾਗ ਵੱਲੋਂ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ    ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ    ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ    ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ    ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ   
ਵਿਦੇਸ਼ੀ ਗੈਂਗਸਟਰਾਂ ਦੇ ਸਥਾਨਕ ਹੈਂਡਲਰਾਂ ਵਜੋਂ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ
April 20, 2026
-9-9-

ਗ੍ਰਿਫਤਾਰ ਕੀਤੇ ਦੋਸ਼ੀਆਂ ਵਿਚੋਂ ਇੱਕ ਬਟਾਲਾ ਵਿਖੇ ਪੁਲਿਸ ਪਾਰਟੀ ’ਤੇ ਹੋਈ ਗੋਲੀਬਾਰੀ ਮਾਮਲੇ ਵਿੱਚ ਵੀ ਹੈ ਸ਼ਾਮਲ : ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਮਲਿਕ

ਚੰਡੀਗੜ੍ਹ/ਹੁਸ਼ਿਆਰਪੁਰ, 20 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 9.925 ਕਿਲੋਗ੍ਰਾਮ ਹੈਰੋਇਨ, ਦੋ .30 ਬੋਰ ਦੇ ਵਿਦੇਸ਼ੀ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜਿੰਦਰ ਸਿੰਘ ਉਰਫ ਸੋਨੂੰ ਵਾਸੀ ਪਿੰਡ ਪਥਰਾਲੀਆਂ (ਹੁਸ਼ਿਆਰਪੁਰ), ਸ਼ਿਵਮ ਭੰਡਾਰੀ ਵਾਸੀ ਧੀਨਾ (ਜਲੰਧਰ), ਸਾਹਿਲ ਮਸੀਹ ਉਰਫ ਮੋਨੂੰ ਵਾਸੀ ਪਿੰਡ ਪੱਖੋਕੇ ਟਾਹਲੀ (ਗੁਰਦਾਸਪੁਰ) ਅਤੇ ਰਮੇਲ ਰੌਜਰ ਵਾਸੀ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਸਥਾਨਕ ਹੈਂਡਲਰਾਂ ਵਜੋਂ ਕੰਮ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਖ਼ਾਤਮਾ ਕੀਤਾ ਜਾ ਸਕੇ।

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੜ੍ਹਸ਼ੰਕਰ ਦੇ ਅਧਿਕਾਰ ਖੇਤਰ ਵਿੱਚ ਵਿਸ਼ੇਸ਼ ਨਾਕਾਬੰਦੀ  ਕੀਤੀ ਅਤੇ ਸ਼ੱਕ ਦੇ ਆਧਾਰ ’ਤੇ ਇੱਕ ਆਈ-20 ਕਾਰ ਨੂੰ ਰੋਕਿਆ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਬਾਅਦ ਵਿੱਚ ਤਲਾਸ਼ੀ ਦੌਰਾਨ ਉਨ੍ਹਾਂ ਦੀ ਗੱਡੀ ਵਿੱਚੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਵੀ ਬਰਾਮਦ ਕੀਤੀ ਗਈ।

ਐਸ.ਐਸ.ਪੀ. ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਸਾਹਿਲ ਮਸੀਹ, ਜੁਮਾਇਮ ਪੇਸ਼ਾ ਮੁਜਰਿਮ ਹੈ ਅਤੇ ਜ਼ਿਲ੍ਹਾ ਬਟਾਲਾ ਵਿੱਚ  ਪੁਲਿਸ ਪਾਰਟੀ ’ਤੇ ਗੋਲੀਬਾਰੀ ਕਰਨ ਵਿੱਚ ਵੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 61 ਮਿਤੀ 19-04-2026 ਨੂੰ ਹੁਸ਼ਿਆਰਪੁਰ ਵਿੱਚ ਗੜ੍ਹਸ਼ੰਕਰ ਦੇ ਪੁਲਿਸ ਥਾਣਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਕੇਸ ਦਰਜ ਕੀਤਾ ਗਿਆ  ਹੈ।

Powered by Froala Editor

9 9


Recommended News
Most Read
Just Now