ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ    ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ    ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸੁਪਰੀਮ ਕੋਰਟ ਵੱਲੋਂ ਪਟਿਆਲ਼ਾ ਨਗਰ ਨਿਗਮ ਦੇ ਲਗਭਗ ਢਾਈ ਦਰਜਨ ਵਾਰਡਾਂ ਦੀਆਂ ਚੋਣਾਂ ਦੁਬਾਰਾ ਕਰਵਾਉਣ ਦੇ ਹੁਕਮ    CBI ਵੱਲੋਂ ਮੁੱਖ ਮੰਤਰੀ ਕੈਂਪਸ ਆਫ਼ਿਸ ਚੰਡੀਗੜ ਦੇ ਸੈਕਟਰ 2 ਕੋਠੀ ਨੰਬਰ 50 ,ਮੁਹਾਲੀ ਅਤੇ OSD ਘੁੰਮਣ ਦੇ ਪਿੰਡ ਘਰਾਚੋ ਵਿਖੇ ਛਾਪੇਮਾਰੀ   
ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ
April 30, 2026
-

ਗ੍ਰਿਫ਼ਤਾਰ ਮੁਲਜ਼ਮ ਦੁਬਈ-ਅਧਾਰਤ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ 6 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ, ਵਾਸੀ ਵੈਰੋਵਾਲ ਰੋਡ, ਜੰਡਿਆਲਾ ਗੁਰੂ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ  ਦੀ ਤਸਕਰੀ ਲਈ ਉਸ ਵੱਲੋਂ ਵਰਤੀ ਜਾਣ ਵਾਲੀ ਸਿਲਵਰ ਰੰਗ ਦੀ ਹੁੰਡਈ ਆਈ10 ਕਾਰ, ਰਜਿਸਟ੍ਰੇਸ਼ਨ ਨੰਬਰ ਪੀਬੀ10-ਸੀਵੀ-3211, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਦੁਬਈ ਦੇ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ, ਜੋ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸ ਵਿਰੁੱਧ ਕਈ ਮਾਮਲੇ ਦਰਜ ਹਨ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਅੰਤਰਪ੍ਰੀਤ ਸਿੰਘ ਦੇ ਨਿਰਦੇਸ਼ਾਂ 'ਤੇ ਮੁਲਜ਼ਮ ਲਵਪ੍ਰੀਤ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਪ੍ਰਾਪਤ ਕਰਕੇ ਇਨ੍ਹਾਂ ਦੀ ਅੱਗੇ ਸਪਲਾਈ ਵੀ ਕਰਦਾ ਸੀ।

ਇਸ ਕਾਰਵਾਈ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਲਵਪ੍ਰੀਤ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਹ ਖੇਪ ਅੰਮ੍ਰਿਤਸਰ-ਜਲੰਧਰ ਜੀਟੀ ਰੋਡ 'ਤੇ ਅੱਡਾ ਮਾਨਾਵਾਲਾ ਨੇੜੇ ਕਿਸੇ ਹੋਰ ਪਾਰਟੀ ਨੂੰ ਪਹੁੰਚਾਈ ਜਾਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ, ਪੁਲਿਸ ਟੀਮ ਇਲਾਕੇ ਵਿੱਚ ਪਹੁੰਚੀ ਅਤੇ ਸ਼ੱਕੀ ਲਵਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਦੀ ਆਈ10 ਕਾਰ ਵਿੱਚੋਂ 6 ਕਿਲੋ ਹੈਰੋਇਨ ਬਰਾਮਦ ਹੋਈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 27 ਮਿਤੀ 29-04-2026 ਨੂੰ ਦਰਜ ਕੀਤਾ ਗਿਆ ਹੈ।

Powered by Froala Editor


Recommended News
Most Read
Just Now