*ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ*    ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ    ’ਸਾਂਝ ਰਾਹਤ ਕੇਂਦਰ’ ਸੰਕਟ ਵਿੱਚ ਘਿਰੀਆਂ ਮਹਿਲਾਵਾਂ ਨੂੰ ਸਹਾਰਾ ਦੇ ਕੇ ਸਨਮਾਨ ਨਾਲ ਨਵੀਂ ਜ਼ਿੰਦਗੀ ਸ਼ੁਰੂ ਕਰਨ ਵਿੱਚ ਮਦਦ ਕਰ ਰਹੇ ਹਨ: ਡੀਜੀਪੀ ਗੌਰਵ ਯਾਦਵ    ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ    ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ*    ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ*    ’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’*    *ਵਟਸਐਪ (WhatsApp) ਆਧਾਰਿਤ ਘਰ ਵਿੱਚ ਸਿੱਖਣ-ਸਿਖਾਉਣ ਦੀ ਇਸ ਪ੍ਰਕਿਰਿਆ ਨਾਲ ਪਰਿਵਾਰ ਆਪਣੇ ਬੱਚਿਆਂ ਦੀ ਮੁਢਲੀ ਸਿੱਖਿਆ ਵਿੱਚ ਸਰਗਰਮ ਭਾਈਵਾਲ ਬਣਨ ਲਈ ਹੋ ਰਹੇ ਹਨ ਸਮਰੱਥ*    *ਗੈਂਗਸਟਰਾਂ 'ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ*    *ਗੈਂਗਸਟਰਾਂ 'ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ*   
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ
May 30, 2026
-

ਚੰਡੀਗੜ੍ਹ, 30 ਮਈ, 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇਸਲਾਮਾਬਾਦ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪੀ.ਐਸ.ਪੀ.ਸੀ.ਐਲ ਵਿਭਾਗ ਤੋਂ ਜੂਨੀਅਰ ਇੰਜੀਨੀਅਰ ਵਜੋਂ ਸੇਵਾਮੁਕਤ ਹੋਇਆ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਮਹਿੰਗਾਈ ਭੱਤੇ ਅਤੇ ਤਨਖ਼ਾਹ ਫਿਕਸੇਸ਼ਨ ਦੇ ਬਕਾਏ ਵਿਭਾਗ ਕੋਲ ਬਕਾਇਆ ਸਨ। ਇਸ ਸਬੰਧੀ ਉਹ ਆਪਣੇ ਬਕਾਏ ਲੈਣ ਲਈ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ ਮਿਲੇ।

ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਲੇਖਾਕਾਰ ਨੇ ਸ਼ਿਕਾਇਤਕਰਤਾ ਦੇ ਬਕਾਏ ਕਲੀਅਰ ਕਰਨ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਲੇਖਾਕਾਰ ਉਸ ਨੂੰ ਪਿਛਲੇ ਡੇਢ ਸਾਲਾਂ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਸਾਰੀ ਗੱਲਬਾਤ ਵੀ ਰਿਕਾਰਡ ਕਰ ਲਈ।

ਰਿਸ਼ਵਤ ਨਾ ਦੇਣ ਦੀ ਇੱਛਾ ਸਦਕਾ ਸ਼ਿਕਾਇਤਕਰਤਾ ਨੇ ਵੀਬੀ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਲੇਖਾਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Powered by Froala Editor


Recommended News
Most Read
Just Now