ਪੰਜਾਬ ਪੁਲਿਸ ਨੇ ਗੁਰਦਾਸਪੁਰ 'ਚ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ    *ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ*    ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ    ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ ਮਾਰੇ ਗਏ ਹਮਲਾਵਰਾਂ ਕੋਲੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ 50 ਕਾਰਤੂਸ ਬਰਾਮਦ: ਸੀਪੀ ਲੁਧਿਆਣਾ ਸਵਪਨ ਸ਼ਰਮਾ    ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਪੰਜਾਬ ਵਿੱਚ ਹੈਰੋਇਨ ਦੀ ਉਪਲਬਧਤਾ ਵਿੱਚ ਆਈ ਭਾਰੀ ਗਿਰਾਵਟ    ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ    ਗੈਂਗਸਟਰਾਂ 'ਤੇ ਵਾਰ ਦਾ 235ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 325 ਕਾਬੂ ਪੁਲਿਸ ਟੀਮਾਂ ਨੇ 207 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ    ਪਟਿਆਲਾ ਅਤੇ ਫਰੀਦਕੋਟ ਵਿੱਚ ਮੁਲਾਜ਼ਮਾਂ ਵੱਲੋਂ ਮੰਤਰੀਆਂ ਦੇ ਘਰਾਂ ਦਾ ਘਿਰਾਓ     ਜੱਗੂ ਭਗਵਾਨਪੁਰੀਆ ਗੈਂਗ ਦਾ ਮੁੱਖ ਗੁਰਗਾ, ਅੰਮ੍ਰਿਤ ਦਾਲਮ ਕਤਲ, ਯੂਏਪੀਏ, ਅਸਲਾ ਐਕਟ, ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਲੋੜੀਂਦਾ ਭਾਰਤ ਵਾਪਸ ਲਿਆਂਦਾ - ਡੀਜੀਪੀ ਗੌਰਵ ਯਾਦਵ    550 ਕਿਲੋ ਨਕਲੀ ਘਿਓ ਨਾਲ ਭਰਿਆ ਟਰੱਕ ਕਾਬੂ   
ਗੈਂਗਸਟਰਾਂ 'ਤੇ ਵਾਰ ਦਾ 235ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 325 ਕਾਬੂ ਪੁਲਿਸ ਟੀਮਾਂ ਨੇ 207 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
September 12, 2026
-235-603-325-207-

Narula / Chandigarh

ਚੰਡੀਗੜ੍ਹ, 12 ਸਤੰਬਰ:

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 235ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

235ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 325 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 70,028 ਹੋ ਗਈ ਹੈ।

ਇਸ ਤੋਂ ਇਲਾਵਾ 207 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। 

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 560ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 177 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.4 ਕਿਲੋ ਹੈਰੋਇਨ, 101 ਕਿਲੋ ਭੁੱਕੀ, 1192 ਨਸ਼ੀਲੀਆਂ ਗੋਲੀਆਂ ਅਤੇ 5550 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 560 ਦਿਨਾਂ ਵਿੱਚ 77,836 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Powered by Froala Editor

235 603 325 207


Recommended News
Most Read
Just Now