ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ    ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ. ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਹਨ ਗ੍ਰਿਫਤਾਰ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ    ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ    ਅਕਾਲ ਤਖ਼ਤ ਤੋਂ ਪੰਜ ਸਿੰਘ ਸਹਿਬਾਨ ਵਲੋ ਅਮਰਜੀਤ ਸਿੰਘ ਚਾਵਲਾ ਅਤੇ ਮਲਕੀਤ ਸਿੰਘ ਨੂੰ ਪੰਥ ਵਿਚੋਂ ਛੇਕਣ ਦਾ ਆਦੇਸ਼    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ‘ਰੰਗਲਾ ਪੰਜਾਬ’ ਦੀ ਸੋਚ ਤਹਿਤ ਕੋਈ ਵੀ ਯੋਗ ਬਜ਼ੁਰਗ ਪੈਨਸ਼ਨ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ    ਅਸੀਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕ ਕੇ ਪੰਜਾਬ ਦੇ ਮਾਰੂਥਲ ਬਣਨ ਦੀ ਭਵਿੱਖਬਾਣੀ ਨੂੰ ਗਲਤ ਸਾਬਤ ਕੀਤਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: ਅੰਮ੍ਰਿਤਸਰ ਵਿੱਚ 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ    ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨੂੰ ਪਾਣੀ ਦੀ ਬੂੰਦ ਦੇਣ ਦਾ ਸਵਾਲ ਵੀ ਪੈਦਾ ਨਹੀਂ ਹੁੰਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਬਟਾਲਾ ਨੇੜੇ ਰਵਨੀਤ ਬਿੱਟੂ ਦੇ ਕਾਫਲੇ ਉੱਪਰ ਹਮਲਾ    ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਵਿਅਕਤੀ: ਡੀਜੀਪੀ ਗੌਰਵ ਯਾਦਵ   
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ. ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਹਨ ਗ੍ਰਿਫਤਾਰ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ
September 20, 2026
-47-3-

Aulakh / Faridkot

ਚੰਡੀਗੜ੍ਹ/ਫਰੀਦਕੋਟ, 20 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਫਰੀਦਕੋਟ ਪੁਲਿਸ ਨੇ ਸਰਹੱਦ ਪਾਰਲੇ ਹੈਰੋਇਨ ਤਸਕਰੀ ਨੈੱਟਵਰਕ ਦੇ ਚਾਰ ਕਾਰਕੁਨਾਂ ਨੂੰ 47.3 ਕਿਲੋਗ੍ਰਾਮ ਹੈਰੋਇਨ, ਤਿੰਨ .30 ਬੋਰ ਪਿਸਤੌਲਾਂ ਸਮੇਤ ਤਿੰਨ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ I ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ ।

 ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਕੁਸ਼ ਵਾਸੀ ਘੁਬਾਇਆ(ਫਿਰੋਜ਼ਪੁਰ ), ਮੰਗਲ ਸਿੰਘ ਵਾਸੀ ਪੰਜੇ ਕੇ ਉਤਾਰ( ਫਿਰੋਜ਼ਪੁਰ ), ਸਚਿਨ ਉਰਫ ਸੰਜੂ ਵਾਸੀ ਪਰਭਾਤ ਸਿੰਘ ਵਾਲਾ (ਫਿਰੋਜ਼ਪੁਰ ) ਅਤੇ  ਅਨਮੋਲ ਸਿੰਘ ਵਾਸੀ ਲਾਮੋਚਰ ਖੁਰਦ(ਫਿਰੋਜ਼ਪੁਰ )ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤੀਆਂ ਜਾਂਦੀਆਂ ਉਨ੍ਹਾਂ ਦੀਆਂ ਦੋ ਕਾਰਾਂ - ਇੱਕ ਹੌਂਡਾ ਸਿਟੀ ਅਤੇ ਇੱਕ ਹੁੰਡਈ ਔਰਾ - ਨੂੰ ਵੀ ਜ਼ਬਤ ਕਰ ਲਿਆ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸਦੇ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਨੇੜਲੇ ਭਵਿੱਖ 'ਚ ਆਉਣ ਵਾਲੇ ਬਾਬਾ ਫਰੀਦ ਆਗਮਨ ਪੁਰਬ ਦੇ ਮੱਦੇਨਜ਼ਰ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ, ਸੀ.ਆਈ.ਏ. ਫਰੀਦਕੋਟ ਦੀ ਟੀਮ ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇੱਕ ਹੌਂਡਾ ਸਿਟੀ ਕਾਰ ਨੂੰ ਰੋਕਿਆ ਅਤੇ ਚਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ I ਤਲਾਸ਼ੀ ਦੌਰਾਨ ਪੁਲਿਸ ਨੇ 47.3 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਸਮੇਤ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲੀ -ਸਿੱਕਾ ਵੀ ਬਰਾਮਦ ਕੀਤਾ ਹੈ ।

ਐਸ.ਐਸ.ਪੀ. ਨੇ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਇਹ ਗਿਰੋਹ  ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਸਰਹੱਦੀ ਖੇਤਰਾਂ ਵਿੱਚ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀਆਂ ਗਈਆਂ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਸੂਬੇ ਵਿੱਚ ਅੱਗੇ ਸਪਲਾਈ ਕਰਦਾ ਸੀ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 187 ਮਿਤੀ 20-09-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ ਅਸਲਾ ਐਕਟ ਦੀ ਧਾਰਾ 25(6) ਅਤੇ 25(7)  ਤਹਿਤ  ਫਰੀਦਕੋਟ ਦੇ ਪੁਲਿਸ ਥਾਣਾ ਸਾਦਿਕ ਵਿਖੇ ਕੇਸ ਦਰਜ ਕੀਤਾ ਗਿਆ ਹੈ।

Powered by Froala Editor

47 3


Recommended News
Most Read
Just Now