ਮੇਰੇ ਖ਼ੂਨ ਦੇ ਇਕ-ਇਕ ਕਤਰੇ ਵਿੱਚ ਪੰਜਾਬ ਵੱਸਦਾ ਹੈ; ਮੈਂ ਪੰਜਾਬ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਡਰਾਈਵਰ ਨੇ ਖੁਲਾਸਾ ਕੀਤਾ ਕਿ ਮੁਲਜ਼ਮ ਚਾਵਲਾ ਨੇ ਪੀੜਤ ਔਰਤ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਵਿੱਚ ਅੱਠ ਮਹੀਨਿਆਂ ਦੇ ਰਹਿਣ, ਖਾਣ-ਪੀਣ ਅਤੇ ਆਵਾਜਾਈ ਦਾ ਪ੍ਰਬੰਧ ਕੀਤਾ ਸੀ: ਡੀਐਸਪੀ ਜਸ਼ਨਦੀਪ ਸਿੰਘ ਮਾਨ    *7-ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਮੀਟਿੰਗਾਂ ਕਰੇਗੀ ਅਤੇ ਸੋਧਾਂ ਬਾਰੇ ਸਹਿਮਤੀ ਬਣਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਸਾਬਕਾ ਈਡੀ ਅਧਿਕਾਰੀ ਨਿਰੰਜਨ ਸਿੰਘ ਦੋ ਦਿਨ ਬਾਅਦ ਹੀ ਵਾਰਸ ਪੰਜਾਬ ਤੋਂ ਵੱਖ ਹੋਏ    ਮੰਤਰੀਆਂ ਨੂੰ ਅਲਾਟ ਸਰਕਾਰੀ ਰਿਹਾਇਸ਼ ਬਾਹਰਲੇ ਵਿਅਕਤੀਆਂ ਨੂੰ ਕਿਸ ਦੇ ਇਸ਼ਾਰੇ ਤੇ ਦਿੱਤੀ ਗਈ- ਇਆਲੀ    ਪੰਜਾਬ ਪੁਲਿਸ ਵੱਲੋਂ ਅਮਰਜੀਤ ਸਿੰਘ ਚਾਵਲਾ ਦੇ ਲੁਧਿਆਣਾ ਅਤੇ ਰੂਪ ਨਗਰ ਸਥਿਤ ਘਰਾਂ ਤੇ ਰੇਡ    ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ    ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਤੇ ਵਿਚਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਸੱਦੀ    *ਯੁੱਧ ਨਸ਼ਿਆਂ ਵਿਰੁੱਧ’ ਦੇ 574ਵੇਂ ਦਿਨ 133 ਨਸ਼ਾ ਤਸਕਰ 2.3 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ    ਗਮਾਡਾ ਦਫ਼ਤਰ ਵਿੱਚ ED ਦੀ ਰੇਡ ਖਤਮ ਰਵਾਨਾ ਹੋਈਆਂ ਟੀਮਾਂ   
ਡਰਾਈਵਰ ਨੇ ਖੁਲਾਸਾ ਕੀਤਾ ਕਿ ਮੁਲਜ਼ਮ ਚਾਵਲਾ ਨੇ ਪੀੜਤ ਔਰਤ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਵਿੱਚ ਅੱਠ ਮਹੀਨਿਆਂ ਦੇ ਰਹਿਣ, ਖਾਣ-ਪੀਣ ਅਤੇ ਆਵਾਜਾਈ ਦਾ ਪ੍ਰਬੰਧ ਕੀਤਾ ਸੀ: ਡੀਐਸਪੀ ਜਸ਼ਨਦੀਪ ਸਿੰਘ ਮਾਨ
September 28, 2026
-

Narula / Chandigarh

ਚੰਡੀਗੜ੍ਹ/ਰੂਪਨਗਰ, 28 ਸਤੰਬਰ:

ਸਾਬਕਾ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਬਲਾਤਕਾਰ ਮਾਮਲੇ ਦੀ ਚੱਲ ਰਹੀ ਜਾਂਚ ਵਿੱਚ, ਕਾਨੂੰਨੀ ਨੋਟਿਸ ਮਿਲਣ ਉਪਰੰਤ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਾਇਨਾਤ ਡਰਾਈਵਰ ਅੱਜ ਜਾਂਚ ਵਿੱਚ ਸ਼ਾਮਲ ਹੋਇਆ ਅਤੇ ਉਸ ਨੇ ਰੂਪਨਗਰ ਪੁਲਿਸ ਅੱਗੇ ਆਪਣਾ ਬਿਆਨ ਦਰਜ ਕਰਵਾਇਆ।

ਵੇਰਵੇ ਦਿੰਦਿਆਂ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਸ੍ਰੀ ਆਨੰਦਪੁਰ ਸਾਹਿਬ, ਜਸ਼ਨਦੀਪ ਸਿੰਘ ਮਾਨ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐਨਐਸਐਸ) ਦੀ ਧਾਰਾ 35 ਤਹਿਤ ਡਰਾਈਵਰ ਮੋਹਨ ਸਿੰਘ ਵਾਸੀ ਮੁਹੱਲਾ ਕੁਹਾਲੀਵਾਲਾ, ਸ੍ਰੀ ਆਨੰਦਪੁਰ ਸਾਹਿਬ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਰਾਹੀਂ ਉਸਨੂੰ ਪੁਲਿਸ ਸਟੇਸ਼ਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਰਤੀ ਨਿਆ ਸੰਹਿਤਾ ਦੀਆਂ ਧਾਰਾਵਾਂ 64, 127(2) ਅਤੇ 351(2) ਤਹਿਤ ਦਰਜ ਕੀਤੀ ਗਈ ਦਰਜ ਐਫਆਈਆਰ ਨੰਬਰ 149 ਮਿਤੀ 21.08.2026 ਦੇ ਸਬੰਧ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ।

ਨੋਟਿਸ ਦੀ ਪਾਲਣਾ ਕਰਦਿਆਂ, ਮੋਹਨ ਸਿੰਘ ਪੁਲਿਸ ਚੌਕੀ ਸਿਟੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੇਸ਼ ਹੋਇਆ ਅਤੇ ਜਾਂਚ ਟੀਮ ਵੱਲੋਂ ਉਸ ਤੋਂ ਲਗਭਗ ਛੇ ਘੰਟੇ ਤੱਕ ਵਿਸਥਾਰਪੂਰਵਕ ਪੁੱਛਗਿੱਛ ਕੀਤੀ ਗਈ।

ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਨੇ ਦੱਸਿਆ ਕਿ ਮੋਹਨ ਸਿੰਘ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਆਪਣੀ ਨੌਕਰੀ ਦੀ ਪੁਸ਼ਟੀ ਕੀਤੀ। ਡਰਾਈਵਰ ਨੇ ਦੱਸਿਆ ਕਿ ਸ਼ਿਕਾਇਤਕਰਤਾ/ਪੀੜਤ ਔਰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨੇੜੇ ਸਥਿਤ ਵੱਖ-ਵੱਖ ਸਰਾਂਵਾਂ ਵਿੱਚ ਲਗਭਗ ਅੱਠ ਮਹੀਨਿਆਂ ਤੱਕ ਰਹੀ ਸੀ। ਮੋਹਨ ਸਿੰਘ ਨੇ ਦੱਸਿਆ ਕਿ ਉਹ ਆਪਣੀ ਡਿਊਟੀ ਦੇ ਹਿੱਸੇ ਵਜੋਂ ਕਈ ਵਾਰ ਪੀੜਤ ਔਰਤ ਨੂੰ ਨੇੜਲੇ ਗੁਰਦੁਆਰਿਆਂ ਤੱਕ ਲੈ ਕੇ ਗਿਆ ਸੀ।

ਡਰਾਈਵਰ ਨੇ ਅੱਗੇ ਦੱਸਿਆ ਕਿ ਪੀੜਤ ਔਰਤ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਸਥਾਨਕ ਆਵਾਜਾਈ ਸਬੰਧੀ ਸਾਰੇ ਜ਼ਰੂਰੀ ਪ੍ਰਬੰਧ ਮੁਲਜ਼ਮ ਅਮਰਜੀਤ ਸਿੰਘ ਚਾਵਲਾ ਵੱਲੋਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਵਿੱਚ ਕੀਤੇ ਗਏ ਸਨ ਅਤੇ ਚਾਵਲਾ ਉਸ ਨਾਲ ਲਗਾਤਾਰ ਸੰਪਰਕ ਵਿੱਚ ਰਹਿੰਦਾ ਸੀ। ਉਸਨੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਦੇ ਰੋਜ਼ਾਨਾ ਪ੍ਰਸ਼ਾਸਨਿਕ ਕੰਮਕਾਜ ਦੀ ਦੇਖ-ਰੇਖ ਕਰਨ ਵਾਲੇ ਐਸਜੀਪੀਸੀ ਦੇ ਕਰਮਚਾਰੀ ਇਨ੍ਹਾਂ ਪ੍ਰਬੰਧਾਂ ਅਤੇ ਅਮਰਜੀਤ ਸਿੰਘ ਚਾਵਲਾ ਤੇ ਪੀੜਤ ਔਰਤ ਵਿਚਕਾਰ ਚੱਲ ਰਹੇ ਸੰਪਰਕ ਬਾਰੇ ਪੂਰੀ ਤਰ੍ਹਾਂ ਜਾਣੂ ਸਨ।

ਨਿਰਪੱਖ ਅਤੇ ਡੂੰਘੀ ਜਾਂਚ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡੀਐਸਪੀ ਜਸ਼ਨਦੀਪ ਸਿੰਘ ਮਾਨ ਨੇ ਕਿਹਾ ਕਿ ਸਾਰੇ ਤੱਥਾਂ ਅਤੇ ਬਿਆਨਾਂ ਦੀ ਵਿਆਪਕ ਪੱਧਰ 'ਤੇ ਤਸਦੀਕ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Powered by Froala Editor


Recommended News
Most Read
Just Now