October 21, 2026
Maan / Mansa
ਮਾਨਸਾ/ਚੰਡੀਗੜ੍ਹ, 21 ਅਕਤੂਬਰ (ਮਾਨ ): ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਵਿੰਦਰ ਝੋਟਾ ਕੇਸ ਕੇਂਦਰੀ ਜਾਂਚ ਬਿਊਰੋ (CBI) ਦੇ ਹਵਾਲੇ ਕਰਨ ਦੇ ਐਲਾਨ ਤੋਂ ਬਾਅਦ ਸੀ ਬੀ ਆਈ ਦੀ ਟੀਮ ਬੀਤੀ ਰਾਤ ਮਾਨਸਾ ਪਹੁੰਚ ਗਈ ਅਤੇ ਐੱਫਆਈਆਰ ਦਰਜ ਕਰ ਲਈ ਇਸ ਮਾਮਲੇ ਵਿੱਚ ਸੀਬੀਆਈ ਦੀ ਕਾਰਵਾਈ ਸ਼ੁਰੂ ਹੋਣ ਨਾਲ ਜਾਂਚ ਨੇ ਨਵੇਂ ਮੋੜ ਵਿੱਚ ਦਾਖ਼ਲ ਹੋ ਗਈ ਦਰਜ ਕੀਤੀ ਗਈ ਐੱਫਆਈਆਰ ਵਿੱਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਅਤੇ ਹੋਰਨਾਂ ਖ਼ਿਲਾਫ਼ ਭਾਰਤੀ ਨਿਆਇਕ ਸੰਹਿਤਾ (BNS) ਦੀਆਂ ਕਈ ਗੰਭੀਰ ਧਾਰਾਵਾਂ ਲਗਾਈਆਂ ਗਈਆਂ ਹਨ।
ਐੱਫਆਈਆਰ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਦਰਜ ਕੀਤੀ ਗਈ ਹੈ। ਐੱਫਆਈਆਰ ਦੇ ਵੇਰਵਿਆਂ ਅਨੁਸਾਰ, ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਇਕ ਸੰਹਿਤਾ ਦੀ ਧਾਰਾ 103(1), ਜੋ ਕਤਲ ਨਾਲ ਸਬੰਧਤ ਹੈ, ਧਾਰਾ 109, ਜੋ ਕਤਲ ਦੀ ਕੋਸ਼ਿਸ਼ ਨਾਲ ਸਬੰਧਤ ਹੈ, ਅਤੇ ਧਾਰਾ 118(1), ਜੋ ਖ਼ਤਰਨਾਕ ਹਥਿਆਰਾਂ ਜਾਂ ਸਾਧਨਾਂ ਨਾਲ ਸੱਟ ਪਹੁੰਚਾਉਣ ਧਾਰਾ 61(2) ਤਹਿਤ ਅਪਰਾਧਿਕ ਸਾਜ਼ਿਸ਼ ਅਤੇ ਧਾਰਾ 3(5) ਤਹਿਤ ਸਾਂਝੀ ਨੀਅਤ ਨਾਲ ਕੀਤੇ ਗਏ ਅਪਰਾਧ ਨਾਲ ਸਬੰਧਤ ਵਿਵਸਥਾਵਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਅਸਲਾ ਐਕਟ ਦੀਆਂ ਧਾਰਾਵਾਂ ਦਾ ਵੀ ਹਵਾਲਾ ਦਿੱਤਾ ਗਿਆਹੈ
ਇਨ੍ਹਾਂ ਧਾਰਾਵਾਂ ਦੇ ਸ਼ਾਮਲ ਹੋਣ ਨਾਲ ਜਾਂਚ ਦਾ ਘੇਰਾ ਕਤਲ ਦੀ ਘਟਨਾ, ਕਥਿਤ ਹਮਲੇ, ਹਥਿਆਰਾਂ ਦੀ ਵਰਤੋਂ ਅਤੇ ਸੰਭਾਵਿਤ ਸਾਜ਼ਿਸ਼ ਨਾਲ ਜੁੜੇ ਪਹਿਲੂਆਂ ਤੱਕ ਫੈਲਦਾ ਹੈ। ਹੁਣ ਸੀਬੀਆਈ ਵੱਲੋਂ ਜਾਂਚ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਘਟਨਾ ਕਿਹੜੇ ਹਾਲਾਤ ਵਿੱਚ ਵਾਪਰੀ, ਇਸ ਵਿੱਚ ਕੌਣ-ਕੌਣ ਸ਼ਾਮਲ ਸੀ ਅਤੇ ਇਸ ਨਾਲ ਸਬੰਧਤ ਸਬੂਤ ਕੀ ਸੰਕੇਤ ਦਿੰਦੇ ਹਨ ।
Powered by Froala Editor
CBI