ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ ਸੰਗਤ ਲਈ 'ਸ਼ਹੀਦੀ ਸਭਾ' ਨੂੰ ਸੁਚਾਰੂ ਅਤੇ ਨਿਰਵਿਘਨ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ ਪਿੰਡ ਰਸੂਲਪੁਰ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ 'ਚ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਤੇ ਟਿੱਪਰ ਕਾਬੂ, ਪਰਚਾ ਦਰਜ    ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ    ਭਗਵੰਤ ਮਾਨ ਸਰਕਾਰ ਨੇ ਯਕਮੁਸ਼ਤ ਨਿਬੇੜਾ ਸਕੀਮ ਲਿਆਂਦੀ, ਬਕਾਇਆ ਬਿਜਲੀ ਬਿੱਲਾਂ ਉੱਤੇ ਵਿਆਜ ਤੇ ਜੁਰਮਾਨਾ 100 ਫੀਸਦੀ ਮੁਆਫ਼ ਖਪਤਕਾਰ 31 ਮਾਰਚ 2026 ਤੱਕ ਦੇ ਬਕਾਇਆ ਬਿੱਲਾਂ ਉੱਤੇ 45 ਦਿਨਾਂ ਤੱਕ ਲੈ ਸਕਣਗੇ ਲਾਭ    ਵਿਸ਼ੇਸ਼ ਗਹਿਰੀ ਸੁਧਾਈ 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ – ਅਨਿੰਦਿਤਾ ਮਿੱਤਰਾ, ਸੀ.ਈ.ਓ. ਪੰਜਾਬ    ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ-ਲਿਸਟ ਵਿੱਚ ਦੋ ਐੱਮਪੀ ਵੀ ਸ਼ਾਮਲ    ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਦੇ ਮੈਂਬਰਾਂ ਦੀ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ    ਪੁਲਿਸ ਹਿਰਾਸਤ ਵਿਚੋਂ ਲਾਪਤਾ ਹੋਣ ਦੇ ਮਾਮਲੇ ਵਿੱਚ ਸੀ ਬੀ ਆਈ ਅਦਾਲਤ ਵੱਲੋਂ ਵੱਲੋਂ ਐਸ ਐਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ    ਮੁੱਖਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼    ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕਰਕੇ ਪੰਜਾਬ ਨੂੰ ਖੰਭਾ-ਮੁਕਤ ਕਰਨਾ ਮੇਰਾ ਸੁਪਨਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਪੁਲਿਸ ਹਿਰਾਸਤ ਵਿਚੋਂ ਲਾਪਤਾ ਹੋਣ ਦੇ ਮਾਮਲੇ ਵਿੱਚ ਸੀ ਬੀ ਆਈ ਅਦਾਲਤ ਵੱਲੋਂ ਵੱਲੋਂ ਐਸ ਐਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ
November 11, 2026
-

Honey / SAS Nagar

ਮੋਹਾਲੀ, 11 ਨਵੰਬਰ ( ਹਨੀ ):-                      

    ਸੀ.ਬੀ.ਆਈ. (CBI)  ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਲਾਪਤਾ ਹੋਏ ਵਿਅਕਤੀਆਂ ਨਾਲ ਜੁੜੇ ਇੱਕ ਲੰਬੇ ਸਮੇਂ ਤੋਂ ਚੱਲ ਰਹੇ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਦਿਆਂ ਅਦਾਲਤ ਨੇ ਪੰਜਾਬ ਪੁਲਿਸ ਦੇ ਸਾਬਕਾ ਐਸ.ਐਸ.ਪੀ. ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ ਹੈ, ਇਹ ਕੇਸ 1992 ਵਿੱਚ ਲੁਧਿਆਣਾ ਦੇ ਇੱਕ ਟਰਾਂਸਪੋਰਟਰ, ਅਮਰੀਕ ਸਿੰਘ ਸਕਰੀ ਨੂੰ ਅਗਵਾ ਕਰਨ ਅਤੇ ਬਾਅਦ ਵਿੱਚ ਉਸ ਦੇ ਲਾਪਤਾ ਹੋਣ  ਨਾਲ ਜੁੜਿਆ ਹੋਇਆ ਹੈ ਮਾਮਲੇ ਵਿੱਚ ਐਸ ਐਸ ਪੀ ਨੂੰ ਦੋਸ਼ੀ ਕਰਾਰ ਦਿੱਤਾ ਹੈ।

        ਇਸ ਤੋਂ ਇਲਾਵਾ ਉਨ੍ਹਾਂ ਦੇ ਸੁਰੱਖਿਆ ਗਾਰਡ ਪਰਮਿੰਦਰਜੀਤ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਹੈ। ਅਦਾਲਤ ਦੋਸ਼ੀ ਸਾਬਕਾ ਐਸਐਸਪੀ ਨੂੰ 12 ਨਵੰਬਰ ਨੂੰ ਸਜ਼ਾ ਸੁਣਾਏਗੀ। 

    ਅਮਰੀਕ ਸਿੰਘ ਸਕਰੀ ਲੁਧਿਆਣਾ ਦੇ ਰਹਿਣ ਵਾਲੇ ਇੱਕ ਟਰਾਂਸਪੋਰਟਰ ਸਨ। ਸੀਬੀਆਈ ਦੀ ਜਾਂਚ ਮੁਤਾਬਕ 25 ਨਵੰਬਰ 1992 ਨੂੰ ਤਰਨ ਤਾਰਨ ਪੁਲੀਸ ਦੀ ਟੀਮ ਨੇ ਅਮਰੀਕ ਸਿੰਘ ਨੂੰ ਲੁਧਿਆਣਾ ਦੇ ਹੋਟਲ ਅਮਲਤਾਸ ਵਿੱਚੋਂ ਚੁੱਕਿਆ ਸੀ। ਉਹ ਉੱਥੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਇਆ ਹੋਇਆ ਸੀ। ਉਸ ਤੋਂ ਬਾਅਦ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਸੀਬੀਆਈ ਜਾਂਚ ਦੇ ਅਨੁਸਾਰ ਜਦੋਂ ਅਮਰੀਕ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਸੂਚਨਾ ਤੁਰੰਤ ਸੀਨੀਅਰ ਅਧਿਕਾਰੀਆਂ ਨੂੰ ਟੈਲੀਗ੍ਰਾਮ ਰਾਹੀਂ ਦਿੱਤੀ ਗਈ ਸੀ ਉਸਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ ਕਈ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ, ਪਰ ਕੋਈ ਫਾਇਦਾ ਨਹੀਂ ਹੋਇਆ। 

        1996 ਵਿੱਚ, ਅਮਰੀਕ ਸਿੰਘ ਦੀ ਪਤਨੀ ਨੇ ਸੁਪਰੀਮ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ। ਜਿਸਦੀ ਸੁਣਵਾਈ ਦੌਰਾਨ, ਰਾਜ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਅਮਰੀਕ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਸਰਕਾਰ ਨੇ ਉਸਦੇ ਅੰਤਿਮ ਸੰਸਕਾਰ ਨਾਲ ਸਬੰਧਤ ਇਸ਼ਤਿਹਾਰ ਵੀ ਪੇਸ਼ ਕੀਤੇ। ਹਾਲਾਂਕਿ, ਪਰਿਵਾਰ ਨੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ। ਸੁਪਰੀਮ ਕੋਰਟ ਨੇ ਵੱਡੀ ਗਿਣਤੀ ਵਿੱਚ ਲਾਸ਼ਾਂ ਨੂੰ ਅਣਪਛਾਤੇ ਅਤੇ ਲਾਵਾਰਿਸ ਐਲਾਨਣ ਤੋਂ ਬਾਅਦ ਸਸਕਾਰ ਕਰਨ ਦੇ ਪੰਜਾਬ ਪੁਲਿਸ ਦੇ ਫੈਸਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ। ਸੀਬੀਆਈ ਨੇ ਅਮਰੀਕ ਸਿੰਘ ਦੇ ਲਾਪਤਾ ਹੋਣ ਦਾ ਮਾਮਲਾ ਵੀ ਆਪਣੇ ਹੱਥਾਂ ਵਿੱਚ ਲੈ ਲਿਆ ਸੀ। ਸੀਬੀਆਈ (CBI) ਨੇ ਜਨਵਰੀ 1999 ਵਿੱਚ ਇਸ ਮਾਮਲੇ ਦੀ ਮੁੱਢਲੀ ਜਾਂਚ ਸ਼ੁਰੂ ਕੀਤੀ ਸੀ। ਜਾਂਚ ਉਪਰੰਤ ਸੀ ਬੀ ਆਈ ਨੇ ਐਸ ਐਸ ਪੀ ਨੂੰ ਦੋਸ਼ੀ ਪਾਇਆ।

Powered by Froala Editor


Recommended News
Most Read
Just Now