• ਪੰਜਾਬ ਭਰ ਦੀਆਂ ਖੰਡ ਮਿੱਲਾਂ 25 ਨਵੰਬਰ ਤੋਂ ਆਪਣਾ ਕੰਮਕਾਜ ਸ਼ੁਰੂ ਕਰਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ: ਡਾ. ਬਲਜੀਤ ਕੌਰ    ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ    ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗਠਜੋੜ- 8 ਦਸੰਬਰ ਨੂੰ ਮੋਗਾ ਵਿੱਚ ਰੈਲੀ    ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਵਿੱਚ ਵੱਡੀ ਸਫ਼ਲਤਾ ਦਰਜ ਕੀਤੀ    ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.    10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸ੍ਰ. ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ    ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਵਿਖੇ ਦਾਦੀ ਦੀਆਂ ਅੰਤਿਮ ਰਸਮਾਂ ‘ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਸਕਾਰ ਅੱਜ    ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ   
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ
November 25, 2026
-9-1-3-60-

Makkar / Amritsar

ਚੰਡੀਗੜ੍ਹ/ਅੰਮ੍ਰਿਤਸਰ, 25 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 9 ਗੈਰ-ਕਾਨੂੰਨੀ ਪਿਸਤੌਲਾਂ, 1.313 ਕਿਲੋਗ੍ਰਾਮ ਹੈਰੋਇਨ ਅਤੇ 60,000 ਰੁਪਏ ਡਰੱਗ ਮਨੀ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਚਾਰ ਵੱਖ-ਵੱਖ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਸ਼ਨ ਲਾਲ (42) ਵਾਸੀ ਪਿੰਡ ਚੀਚਾ, ਅੰਮ੍ਰਿਤਸਰ; ਮਨਜੀਤ ਸਿੰਘ ਉਰਫ਼ ਬੀਟਾ (33) ਵਾਸੀ ਪਿੰਡ ਹੇਰ, ਅੰਮ੍ਰਿਤਸਰ; ਜਸਬੀਰ ਸਿੰਘ ਉਰਫ਼ ਬੌਬੀ (24) ਅਤੇ ਗੁਰਲਾਲ ਸਿੰਘ (26), ਦੋਵੇਂ ਵਾਸੀ ਅਟਾਰੀ, ਅੰਮ੍ਰਿਤਸਰ; ਸ਼ੁਭਮ ਭੰਡਾਰੀ (32) ਵਾਸੀ ਗਵਾਲ ਵਾਲੀ, ਅੰਮ੍ਰਿਤਸਰ; ਗੁਰਭੇਜ ਸਿੰਘ ਉਰਫ਼ ਭੇਜਾ (33) ਵਾਸੀ ਰਾਜਾਸਾਂਸੀ, ਅੰਮ੍ਰਿਤਸਰ ਅਤੇ ਪਵਨਦੀਪ ਸਿੰਘ ਉਰਫ਼ ਸਾਹਿਲ (18) ਵਾਸੀ ਪਿੰਡ ਨੌਸ਼ਹਿਰਾ ਢੱਲਾ, ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮ.ਐਮ. ਗਲੌਕ, ਇੱਕ 9 ਐਮ.ਐਮ. ਪੀਐਕਸ5 ਸਟੌਰਮ, ਚਾਰ .30 ਬੋਰ, ਇੱਕ .32 ਬੋਰ ਸ਼ਾਮਲ ਹਨ। ਇਸ ਤੋਂ ਇਲਾਵਾ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ ਬੈਠੇ ਹੈਂਡਲਰਾਂ, ਜੋ ਅਪਰਾਧਿਕ ਅਨਸਰਾਂ ਵਿੱਚ ਅੱਗੇ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਂਦੇ ਸਨ, ਦੇ ਸੰਪਰਕ ਵਿੱਚ ਸਨ। ਉਨ੍ਹਾਂ ਅੱਗੇ ਦੱਸਿਆ ਕਿ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਵਿਆਪਕ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਲਈ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਆਪ੍ਰੇਸ਼ਨ ਵਿੱਚ, ਪੁਲਿਸ ਟੀਮਾਂ ਨੇ ਪੁਖ਼ਤਾ ਸੂਚਨਾ 'ਤੇ ਕਾਰਵਾਈ ਕਰਦਿਆਂ ਰੋਸ਼ਨ ਲਾਲ ਨੂੰ 1.313 ਕਿਲੋਗ੍ਰਾਮ ਹੈਰੋਇਨ ਅਤੇ 60,000 ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਦੂਜੇ ਆਪ੍ਰੇਸ਼ਨ ਵਿੱਚ, ਥਾਣਾ ਛੇਹਰਟਾ ਦੀਆਂ ਟੀਮਾਂ ਨੇ ਖੁਫ਼ੀਆ ਸੂਚਨਾ 'ਤੇ ਕਾਰਵਾਈ ਕਰਦਿਆਂ ਮਨਜੀਤ ਸਿੰਘ ਉਰਫ਼ ਬੀਟਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਗੈਰ-ਕਾਨੂੰਨੀ ਪਿਸਤੌਲ ਅਤੇ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸੇ ਤਰ੍ਹਾਂ ਤੀਜੇ ਆਪ੍ਰੇਸ਼ਨ ਵਿੱਚ, ਟੀਮਾਂ ਨੇ ਜਸਬੀਰ ਸਿੰਘ ਉਰਫ਼ ਬੌਬੀ, ਗੁਰਲਾਲ ਸਿੰਘ ਅਤੇ ਸ਼ੁਭਮ ਭੰਡਾਰੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਗੈਰ-ਕਾਨੂੰਨੀ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਸੀਪੀ ਨੇ ਦੱਸਿਆ ਕਿ ਚੌਥੇ ਆਪ੍ਰੇਸ਼ਨ ਵਿੱਚ, ਥਾਣਾ ਰਣਜੀਤ ਐਵੇਨਿਊ ਦੀਆਂ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਗੁਰਭੇਜ ਸਿੰਘ ਉਰਫ਼ ਭੇਜਾ ਅਤੇ ਪਵਨਦੀਪ ਸਿੰਘ ਉਰਫ਼ ਸਾਹਿਲ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਗੈਰ-ਕਾਨੂੰਨੀ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਇਸ ਸਬੰਧੀ ਚਾਰ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਤਿੰਨ ਕੇਸ ਥਾਣਾ ਛੇਹਰਟਾ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਬੀ, 21-ਸੀ, 27-ਏ ਅਤੇ 29 ਤਹਿਤ ਐਫ.ਆਈ.ਆਰ. ਨੰਬਰ 282 ਮਿਤੀ 12.11.2026; ਅਸਲਾ ਐਕਟ ਦੀ ਧਾਰਾ 25 ਅਤੇ 25(6,7,8) ਤਹਿਤ ਐਫ.ਆਈ.ਆਰ. ਨੰਬਰ 289 ਮਿਤੀ 16.11.2026; ਅਸਲਾ ਐਕਟ ਦੀ ਧਾਰਾ 25 ਅਤੇ 25(6,7,8) ਤਹਿਤ ਐਫ.ਆਈ.ਆਰ. ਨੰਬਰ 291 ਮਿਤੀ 18.11.2026 ਅਤੇ ਚੌਥਾ ਕੇਸ ਥਾਣਾ ਰਣਜੀਤ ਐਵੇਨਿਊ ਵਿਖੇ ਅਸਲਾ ਐਕਟ ਦੀ ਧਾਰਾ 25(6,7,8) ਤਹਿਤ ਐਫ.ਆਈ.ਆਰ. ਨੰਬਰ 173 ਮਿਤੀ 20.11.2026  ਨੂੰ ਦਰਜ ਕੀਤਾ ਗਿਆ ਹੈ।

Powered by Froala Editor

9 1 3 60


Recommended News
Most Read
Just Now