ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲ " />
ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ ਅੰਮ੍ਰਿਤਸਰ ਸਥਿਤ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਡੈਮ ਪਹੁੰਚੇ-ਪੰਜਾਬ ਦੇ ਪਾਣੀਆਂ ਦੀ ਇਕ ਵੀ ਬੂੰਦ ਕਿਸੇ ਹੋਰ ਨੂੰ ਚੋਰੀ ਨਹੀਂ ਕਰਨ ਦੇਵਾਂਗਾ    ਕੇਂਦਰ ਦੀ ਬੀਜੇਪੀ ਸਰਕਾਰ ਪੰਜਾਬ ਨੂੰ ਮੁੜ ਕਾਲੇ ਦੌਰ ਵਿੱਚ ਧੱਕਣ ਦੀ ਕੋਸ਼ਿਸ਼ ਕਰ ਰਹੀ ਹੈ.    ਪਟਿਆਲਾ 'ਚ ਵਿਧਾਇਕਾਂ ਤੇ ਵੱਡੀ ਗਿਣਤੀ ਆਪ ਕਾਰਕੁੰਨਾਂ ਨੇ ਭਾਜਪਾ ਆਗੂਆਂ ਕੈਪਟਨ ਤੇ ਪ੍ਰਨੀਤ ਕੌਰ ਦੇ ਘਰ ਮੂਹਰੇ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ    ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ    ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ    ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ    ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ 'ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ; ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ    ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ   
1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ
September 23, 2024
1158

ਚੰਡੀਗੜ੍ਹ, 23 ਸਤੰਬਰ:

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ।

ਇਸ ਫੈਸਲੇ ਉਪਰੰਤ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਦੇ ਆਗੂਆਂ ਵੱਲੋਂ ਉਚੇਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਭਰਤੀ ਪ੍ਰਕਿਰਿਆ ਸਬੰਧੀ ਚੱਲ ਰਹੀ ਕਾਨੂੰਨੀ ਚਾਰਾਜੋਈ ਦੌਰਾਨ ਕੀਤੀ ਗਈ ਮਦਦ ਲਈ ਧੰਨਵਾਦ ਕੀਤਾ ਗਿਆ। 

ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹੁਕਮ ਸਨ  ਕਿ ਇਸ ਭਰਤੀ ਪ੍ਰਕਿਰਿਆ ਨੂੰ  ਬਹਾਲ ਕਰਵਾਉਣ ਲਈ ਪੂਰਾ ਜ਼ੋਰ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਭਰਤੀ ਸਬੰਧੀ ਪ੍ਰਕਿਰਿਆ ਨੂੰ ਜਲਦ ਨੇਪਰੇ ਚਾੜ੍ਹ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਮੁੜ ਤਰੱਕੀ ਦੇ ਰਾਹ ਤੇ ਲਿਆਂਦਾ ਜਾਵੇਗਾ।

1158  ਸਹਾਇਕ ਪ੍ਰੋਫੈਸਰ ਯੂਨੀਅਨ ਦੇ ਕਨਵੀਨਰ ਡਾ. ਜਸਵਿੰਦਰ ਕੌਰ ਵਲੋਂ  ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ  ਹਾਈਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਫੋਨ ਉਤੇ  ਧੰਨਵਾਦ ਕੀਤਾ ਗਿਆ ਅਤੇ ਕਿਹਾ ਪੰਜਾਬ ਸਰਕਾਰ ਦੇ ਸਹਿਯੋਗ ਤੋਂ ਬਿਨਾਂ ਸਾਡੀ ਇਸ ਕੇਸ ਵਿੱਚ ਜਿੱਤ ਸੰਭਵ ਨਹੀਂ ਸੀ।

ਯੂਨੀਅਨ ਆਗੂ ਡਾ. ਸੁਹੇਲ, ਡਾ. ਬਲਵਿੰਦਰ ਸਿੰੰਘ ਚਹਿਲ, ਡਾ. ਹਰਜਿੰਦਰ ਸਿੰਘ , ਡਾ. ਕਰਮਜੀਤ ਸਿੰਘ, ਚਿਰਾਗ ਗਰਗ, ਤਜਿੰਦਰ ਸਿੰਘ ਅਤੇ ਡਾ. ਰੋਹਿਤ ਢੀਂਗਰਾ ਨੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ  ਉਨ੍ਹਾਂ ਦਾ ਧੰਨਵਾਦ  ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਹਿਯੋਗ ਬਿਨ੍ਹਾਂ ਯੂਨੀਅਨ ਇਹ ਕੇਸ ਹਾਈ ਕੋਰਟ ਵਿੱਚ ਨਹੀਂ ਜਿੱਤ ਸਕਦੀ ਸੀ।

Powered by Froala Editor

1158


Recommended News
Most Read
Just Now