ਅੱਜ ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਪ੍ਰਧਾਨਗੀ ਵਿੱਚ ਸਮੁੱਚੇ  ਪੰਜਾਬ ਅੰਦਰ ਸਾਰੇ ਸ " />
ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ 'ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ    ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ    ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ    ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ    ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ    ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ    'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ    ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ - ਲਾਲ ਚੰਦ ਕਟਾਰੂਚੱਕ    MP ਅਮ੍ਰਿਤਪਾਲ ਆ ਰਿਹਾ ਪੰਜਾਬ    "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ   
ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਅੰਦਰ ਆਯੋਜਿਤ ਕੀਤੇ ਮੈਗਾ ਪੀਟੀਐਮ ਸਮਾਰੋਹਾਂ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ
October 22, 2024
-

ਮੈਗਾ ਪੀਟੀਐਮ ਸਮਾਰੋਹਾਂ ਅੰਦਰ ਬੱਚਿਆਂ ਦੇ ਮਾਪਿਆਂ ਨੇ ਸਿੱਖਿਆ ਪ੍ਰਣਾਲੀ ਦੀ ਕੀਤੀ ਪ੍ਰਸੰਸਾ- ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਪਠਾਨਕੋਟ, 22 ਅਕਤੂਬਰ  -

ਅੱਜ ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਪ੍ਰਧਾਨਗੀ ਵਿੱਚ ਸਮੁੱਚੇ  ਪੰਜਾਬ ਅੰਦਰ ਸਾਰੇ ਸਰਕਾਰੀ ਸਕੂਲਾਂ ਅੰਦਰ ਅੱਜ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ ਹੈ ਜਿਸ ਅਧੀਨ ਪੰਜਾਬ ਦੇ ਕੋਨੇ ਕੋਨੇ ਦੇ ਅੰਦਰ ਚਾਹੇ ਉਹ ਪ੍ਰਾਇਮਰੀ ਸਕੂਲ ਨੇ, ਹਾਈ ਸਕੂਲ ਨੇ ਜਾਂ ਸੀਨੀਅਰ ਸੈਕੰਡਰੀ ਸਕੂਲ ਹਨ ਉਨ੍ਹਾਂ ਸਾਰੇ ਸਕੂਲਾਂ ਅੰਦਰ ਅੱਜ ਵੱਡੇ ਸਮਾਰੋਹ ਆਯੋਜਿਤ ਕੀਤੇ ਗਏ ਹਨ।

ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਜਿਲ੍ਹਾ ਪਠਾਨਕੋਟ ਅੰਦਰ ਸਰਕਾਰੀ ਸਕੂਲਾਂ ਅੰਦਰ ਆਯੋਜਿਤ ਕੀਤੇ ਮੈਗਾ ਪੀ.ਟੀ.ਐਮ. ਸਮਾਰੋਹ ਦੋਰਾਨ ਸਕੂਲ ਆਫ ਐਮੀਨੈਂਸ (ਲਮੀਣੀ) ਪਠਾਨਕੋਟ ਅਤੇ ਸ਼ਹੀਦ ਮੇਹਰ ਸਿੰਘ ਵੀਰ ਚੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਰੋਟ ਜੈਮਲ ਸਿੰਘ ਦਾ ਦੌਰਾ ਕਰਨ ਮਗਰੋਂ ਕੀਤਾ। ਇਸ ਮੋਕੇ ਉੱਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਜੇਸ਼ ਗੁਪਤਾ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਪਠਾਨਕੋਟ, ਜਰਨਲ ਸਕੱਤਰ ਸੌਰਭ ਬਹਿਲ, ਸਤੀਸ਼ ਮਹਿੰਦਰੂ ਚੇਅਰਮੈਨ ਦ ਹਿੰਦੂ ਕੋਪਰੇਟਿਵ ਬੈਂਕ ਪਠਾਨਕੋਟ, ਰੇਖਾ ਮਣੀ ਸ਼ਰਮਾ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ, ਐਡਵੋਕੇਟ ਰਮੇਸ਼ ਕੁਮਾਰ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ, ਬੱਬਲੀ ਕੁਮਾਰ ਬੱਬੀ ਬਲਾਕ ਪ੍ਰਧਾਨ, ਮਾਸਟਰ ਤਰਸੇਮ ਚੰਦ, ਸੰਦੀਪ ਮਹਾਜਨ, ਕਰਮਚੰਦ, ਮਨੀ ਮਹਾਜਨ, ਰੂੁਬਲ ਗੁਪਤਾ, ਅਨੁ ਸਰਮਾ ਅਤੇ ਦੇਵ ਰਾਜ ਅਤੇ ਹੋਰ ਪਾਰਟੀ ਕਾਰਜ ਕਰਤਾ ਵੀ ਹਾਜਰ ਸਨ। 

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਅੱਜ ਸਾਰੇ ਪੰਜਾਬ ਅੰਦਰ ਸਾਰੇ ਮੰਤਰੀ ਸਾਹਿਬਾਨ, ਵਿਧਾਇਕ ਅਤੇ ਹੋਰ ਜਿਲ੍ਹਾ ਪ੍ਰਸਾਸ਼ਨਿਕ ਅਧਿਕਾਰੀ ਇਨ੍ਹਾਂ ਮੈਗਾ ਪੀਟੀਐਮ ਸਮਾਰੋਹਾਂ ਵਿੱਚ ਪਹੁੰਚ ਕਰ ਰਹੇ ਹਨ। ਉਨ੍ਹਾਂ ਵੱਲੋਂ ਵੀ ਪਠਾਨਕੋਟ ਅਤੇ ਨਰੋਟ ਜੈਮਲ ਸਿੰਘ ਦੇ ਇੱਕ ਇੱਕ ਸਕੂਲ ਦਾ ਦੋਰਾ ਕੀਤਾ ਗਿਆ ਹੈ। ਇਸ ਦੌਰਾਨ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਮਾਪਿਆਂ ਨਾਲ ਮਿਲਣ ਦਾ ਮੌਕਾ ਮਿਲਿਆ ਜਿਸ ਦੌਰਾਨ ਉਨ੍ਹਾਂ ਸਰਕਾਰੀ ਸਕੂਲਾਂ ਅੰਦਰ ਦਿੱਤੀ ਜਾ ਰਹੀ ਸਿੱਖਿਆ ਤੇ ਪੂਰੀ ਤਸੱਲੀ ਪ੍ਰਗਟ ਕੀਤੀ ਹੈ। ਇਸ ਦੌਰਾਨ ਸਕੂਲਾਂ ਅੰਦਰ ਪੜ੍ਹ ਰਹੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕਰਨ ਦਾ ਮੌਕਾ ਮਿਲਿਆ ਅਤੇ ਵਿਦਿਆਰਥੀਆਂ ਵੱਲੋਂ ਵੀ ਸਕੂਲਾਂ ਵੱਲੋਂ ਦਿੱਤੀ ਜਾ ਰਹੀ ਸਿੱਖਿਆ ਪ੍ਰਣਾਲੀ ਦੀ ਪ੍ਰਸੰਸਾ ਕੀਤੀ ਗਈ ਹੈ। 

ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੋ ਖੇਤਰਾਂ ਅੰਦਰ ਲੰਮੀਆਂ ਪੁਲਾਂਘਾਂ ਪੁੱਟੀਆਂ ਹਨ ਅਤੇ ਉਹ ਹਨ- ਵਧੀਆ ਸਿੱਖਿਆ ਅਤੇ ਚੰਗੀਆਂ ਸਿਹਤ ਸੇਵਾਵਾਂ। ਉਨ੍ਹਾਂ ਕਿਹਾ ਕਿ ਹੁਣ ਪ੍ਰਾਇਮਰੀ ਪੱਧਰ ਅਤੇ ਸਿੱਖਿਆ ਦੇ ਹਰੇਕ ਪੱਧਰ ਤੇ ਸਰਕਾਰ ਵੱਲੋਂ ਬਦਲਾਅ ਲਿਆਂਦਾ ਗਿਆ ਹੈ ਤੇ ਇਤਿਹਾਸ ਦੇ ਅੰਦਰ ਪਹਿਲੀ ਵਾਰ ਦੇਖਣ ਵਿੱਚ ਆਇਆ ਹੈ ਕਿ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਅਧਿਆਪਕ ਨੂੰ ਵਿਦੇਸ਼ਾਂ ਅੰਦਰ ਸਿੱਖਿਆ ਦੀ ਟ੍ਰੇਨਿੰਗ ਲੈਣ ਲਈ ਭੇਜਿਆ ਗਿਆ ਹੈ। ਹੁਣ ਕੁਝ ਦਿਨ ਪਹਿਲਾਂ ਪੰਜਾਬ ਤੋਂ ਫਿਨਲੈਂਡ ਦੇ ਲਈ ਸਰਕਾਰੀ ਸਕੂਲਾਂ ਦੇ ਟੀਚਰ ਸਿੱਖਿਆ ਲੈਣ ਲਈ ਰਵਾਨਾ ਹੋਏ ਹਨ ਅਤੇ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਵਿੱਚ ਦੋ ਟੀਚਰ ਜਿਲ੍ਹਾ ਪਠਾਨਕੋਟ ਦੇ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਬੱਚਿਆਂ ਦੀ ਸ਼ਖਸੀਅਤ ਦੇ ਵਿਕਾਸ ਲਈ ਚਾਹੇ ਉਹ ਸਿੱਖਿਆ ਦਾ ਖੇਤਰ ਹੋਵੇ, ਖੇਡਾਂ ਦਾ ਖੇਤਰ ਹੋਵੇ ਨਵੇਂ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਨਰੋਟ ਜੈਮਲ ਸਿੰਘ ਸਕੂਲ ਦੀ ਕਾਇਆ ਕਲਪ ਲਈ ਸਰਕਾਰ ਵੱਲੋਂ 62 ਲੱਖ ਰੁਪਏ ਦਿੱਤੇ ਗਏ ਹਨ ਅਤੇ ਕਰੀਬ ਇੱਥ ਕਰੋੜ ਰੁਪਏ ਹੋਰ ਦਿੱਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੱਜ ਹਰੇਕ ਖੇਤਰ ਅੰਦਰ ਤਰੱਕੀ ਦੀ ਰਾਹ ਉੱਤੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਵੀ ਅਜਿਹੇ ਸਮਾਰੋਹ ਜਾਰੀ ਰਹਿਣਗੇ ਤਾਂ ਜੋ ਸਿੱਖਿਆ ਦੇ ਖੇਤਰ ਅੰਦਰ ਹੋਰ ਵੀ ਸੁਧਾਰ ਕੀਤਾ ਜਾਵੇ।

Powered by Froala Editor


Recommended News
Most Read
Just Now