• ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ    ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ     ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ    ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*    *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ    
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ ਨੂੰ ਅਪਗ੍ਰੇਡ ਕਰਨ ਲਈ ਰੱਖਿਆ ਨੀਂਹ ਪੱਥਰ
December 6, 2024
-

ਲੁਧਿਆਣਾ, 6 ਦਸੰਬਰ (000) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ, ਭਾਰਤ ਨਗਰ, ਲੁਧਿਆਣਾ ਨੂੰ ਅਪਗ੍ਰੇਡ ਕਰਨ ਦਾ ਨੀਂਹ ਪੱਥਰ ਰੱਖਿਆ। 
ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਮਾਰਕਫੈੱਡ ਦੇ ਚੇਅਰਮੈਨ ਸ੍ਰੀ ਅਮਨਦੀਪ ਸਿੰਘ ਮੋਹੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੇ ਨਾਲ ਕੈਬਨਿਟ ਮੰਤਰੀ ਸ੍ਰੀ ਬੈਂਸ ਨੇ ਦੱਸਿਆ ਕਿ ਨਵੇਂ ਕੰਮਾਂ ਵਿੱਚ ਅਤਿ-ਆਧੁਨਿਕ ਇਨਡੋਰ ਸਪੋਰਟਸ ਸੁਵਿਧਾ, ਮਲਟੀਪਰਪਜ਼ ਹਾਲ, ਨਵੀਂ ਸਾਇੰਸ ਲੈਬਾਰਟਰੀਆਂ, ਵਾਧੂ ਕਲਾਸਰੂਮ, ਛੱਤ ਦੀ ਟਾਇਲਿੰਗ, ਨਵੇਂ ਦਰਵਾਜ਼ੇ ਅਤੇ ਖਿੜਕੀਆਂ, ਨਵੀਂ ਬਿਜਲੀ ਦੀਆਂ ਤਾਰਾਂ, ਸੀਵਰੇਜ ਸਿਸਟਮ, ਕਵਰਡ ਪਾਰਕਿੰਗ ਖੇਤਰ ਵਿਦਿਆਰਥੀਆਂ ਲਈ, ਮਿਡ-ਡੇ-ਮੀਲ ਲਈ ਆਸਰਾ, ਬਾਥਰੂਮ, ਬਾਸਕਟਬਾਲ ਕੋਰਟ, ਜ਼ਮੀਨੀ ਮੰਜ਼ਿਲ 'ਤੇ ਪੁਰਾਣੇ ਹਾਲ ਨੂੰ ਢਾਹ ਕੇ ਸੱਤ ਨਵੇਂ ਕਲਾਸਰੂਮਾਂ ਦੀ ਉਸਾਰੀ ਸਮੇਤ ਬਾਥਰੂਮ, ਇੱਕ ਨਵਾਂ ਮੁੱਖ ਪ੍ਰਵੇਸ਼ ਗੇਟ, ਮਾਪਿਆਂ ਲਈ ਉਡੀਕ ਖੇਤਰ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ। ਉਹਨਾਂ ਕਿਹਾ ਕਿ ਇਹ ਕੰਮ ਲਗਭਗ ਅਗਲੇ 11 ਮਹੀਨਿਆਂ ਦੇ ਸਮੇਂ ਵਿੱਚ ਮੁਕੰਮਲ ਕਰਕੇ ਸਕੂਲ ਨੂੰ ਇੱਕ ਵਧੀਆ ਸੰਸਥਾ ਵਿੱਚ ਬਦਲ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਨਡੋਰ ਸਪੋਰਟਸ ਕੰਪਲੈਕਸ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦੇ ਸਨਮਾਨ ਵਿੱਚ ਰੱਖਿਆ ਜਾਵੇਗਾ।  
ਸ੍ਰੀ ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਜਾ ਰਹੇ ਹਨ। ਜਿਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਦੀਆਂ ਸਹੂਲਤਾਂ ਉਪਲਬਧ ਹੋਣ। ਉਨ੍ਹਾਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਸਕੂਲ ਆਫ਼ ਐਮੀਨੈਂਸ, ਜੋ ਕਿ ਲੁਧਿਆਣਾ ਦੇ ਭਾਰਤ ਨਗਰ ਚੌਂਕ ਵਿਖੇ ਸਥਿਤ ਹੈ, ਸਭ ਤੋਂ ਮਾਣਮੱਤੇ ਸਿੱਖਿਆ ਸੰਸਥਾਵਾਂ ਵਿੱਚੋਂ ਇੱਕ ਹੈ, ਜੋ ਇਸ ਸਮੇਂ ਲਗਭਗ 2000 ਵਿਦਿਆਰਥੀਆਂ ਨੂੰ ਸਿੱਖਿਆ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲੁਧਿਆਣਾ ਸ਼ਹਿਰ ਦਾ ਦੂਸਰਾ ਸਕੂਲ ਆਫ਼ ਐਮੀਨੈਂਸ ਹੋਵੇਗਾ ਜਿਸ ਵਿੱਚ ਸਾਰੀਆਂ ਅਤਿ ਆਧੁਨਿਕ ਸਹੂਲਤਾਂ ਹੋਣਗੀਆਂ।
ਕੈਬਨਿਟ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਆਉਣ ਵਾਲੇ ਮਹੀਨਿਆਂ ਵਿੱਚ ਲੋਕਾਂ ਲਈ ਪੰਜ ਨਵੇਂ ਸਕੂਲ ਆਫ਼ ਐਮੀਨੈਂਸ (ਐਸ.ਓ.ਈਜ਼) ਦਾ ਉਦਘਾਟਨ ਕਰਨਗੇ। 
ਸਰਕਾਰੀ ਸਕੂਲਾਂ ਵਿੱਚ ਉੱਚ-ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਮਹੱਤਵਪੂਰਨ ਯਤਨ ਜਾਰੀ ਹਨ, ਜਿਸ ਵਿੱਚ ਚਾਰਦੀਵਾਰੀ, ਫਰਨੀਚਰ, ਖੇਡ ਸਹੂਲਤਾਂ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ। ਉਹਨਾਂ ਨੇ ਬਿਜ਼ਨਸ ਬਲਾਸਟਰ ਪਹਿਲਕਦਮੀ ਬਾਰੇ ਵੀ ਚਰਚਾ ਕੀਤੀ ਜਿਸਦਾ ਉਦੇਸ਼ ਵਿਦਿਆਰਥੀਆਂ ਵਿੱਚ ਇੱਕ ਉੱਦਮੀ ਭਾਵਨਾ ਪੈਦਾ ਕਰਨਾ ਹੈ। ਉਹਨਾਂ ਨੂੰ ਨੌਕਰੀ ਲੱਭਣ ਵਾਲਿਆਂ ਤੋਂ ਨੌਕਰੀ ਸਿਰਜਣਹਾਰਾਂ ਵਿੱਚ ਤਬਦੀਲੀ ਕਰਨ ਲਈ ਪ੍ਰੇਰਿਤ ਕਰਨਾ ਹੈ। ਵਿਦਿਆਰਥੀਆਂ ਨੂੰ ਵਿਹਾਰਕ ਵਪਾਰਕ ਉੱਦਮਾਂ ਵਿੱਚ ਸ਼ਾਮਲ ਕਰਕੇ, ਪ੍ਰੋਗਰਾਮ ਜ਼ਰੂਰੀ ਹੁਨਰਾਂ ਜਿਵੇਂ ਕਿ ਰਚਨਾਤਮਕਤਾ, ਸਮੱਸਿਆ-ਹੱਲ ਅਤੇ ਆਲੋਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਦਾ ਹੈ। ਇਸ ਸਕੀਮ ਦੇ ਤਹਿਤ, ਹਰੇਕ ਚੁਣੇ ਗਏ ਵਿਦਿਆਰਥੀ ਨੂੰ ਆਪਣੇ ਵਪਾਰਕ ਵਿਚਾਰਾਂ ਨੂੰ ਵਿਕਸਤ ਕਰਨ ਲਈ 2,000 ਰੁਪਏ ਦੀ ਬੀਜ ਫੰਡਿੰਗ ਪ੍ਰਾਪਤ ਹੁੰਦੀ ਹੈ।ਇਸ ਤੋਂ ਇਲਾਵਾ ਉਹਨਾਂ ਨੇ ਮਿਸ਼ਨ ਸਮਰੱਥ ਦਾ ਵੀ ਜ਼ਿਕਰ ਕੀਤਾ, ਜਿਸਦਾ ਉਦੇਸ਼ ਗ੍ਰੇਡ 3 ਤੋਂ 8 ਤੱਕ ਦੇ ਬੱਚਿਆਂ ਲਈ ਬੁਨਿਆਦੀ ਸਾਖਰਤਾ ਅਤੇ ਗਿਣਤੀ ਦੇ ਹੁਨਰ ਨੂੰ ਵਧਾਉਣਾ ਹੈ।  
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਦੇ ਸਕੂਲ ਦੇ ਵਿਹੜੇ ਵਿੱਚ ਸਥਾਪਿਤ ਕੀਤੇ ਗਏ ਬੁੱਤ 'ਤੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।

Powered by Froala Editor


Recommended News
Most Read
Just Now