• ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ    ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ     ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ    ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*    *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ    
ਪੀ.ਸੀ.ਐਸ. (ਕਾਰਜਕਾਰੀ ਸ਼ਾਖਾ) ਲਈ ਪ੍ਰੀਲਿਮਿਨਰੀ ਇਮਤਿਹਾਨ 'ਚ ਸੀ ਸੈਟ ਦਾ ਪੇਪਰ ਹੁਣ ਕੇਵਲ ਕੁਆਲੀਫਾਇੰਗ ਪੇਪਰ ਹੀ ਹੋਵੇਗਾ-ਚੇਅਰਮੈਨ ਜਤਿੰਦਰ ਸਿੰਘ ਔਲਖ
December 20, 2024
-

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਸਿਫ਼ਾਰਿਸ਼ 'ਤੇ ਪੰਜਾਬ ਸਰਕਾਰ ਨੇ ਲਿਆ ਫ਼ੈਸਲਾ, ਪੀ.ਸੀ.ਐਸ. ਦਾ ਪ੍ਰੀਲਿਮਿਨਰੀ ਪੇਪਰ ਯੂ.ਪੀ.ਐਸ.ਸੀ. ਦੀ ਤਰਜ 'ਤੇ ਹੋਵੇਗਾ

ਪਟਿਆਲਾ, 20 ਦਸੰਬਰ:

 ਪੰਜਾਬ ਲੋਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ) ਵੱਲੋਂ ਪੰਜਾਬ ਸਿਵਲ ਸੇਵਾ (ਕਾਰਜਕਾਰੀ ਸ਼ਾਖਾ) ਦੀਆਂ ਅਸਾਮੀਆਂ ਦੀ ਭਰਤੀ ਵਾਸਤੇ ਲਈ ਜਾਣ ਵਾਲੀ ਪ੍ਰੀਲਿਮਿਨਰੀ ਪ੍ਰੀਖਿਆ ਵਿੱਚ ਸੀ ਸੈਟ ਦਾ ਪੇਪਰ ਹੁਣ ਕੇਵਲ ਕੁਆਲੀਫਾਇੰਗ ਪੇਪਰ ਵਜੋਂ ਹੀ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪੀ.ਪੀ.ਐਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਨੇ ਅਜਿਹਾ ਕਰਨ ਲਈ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਭੇਜੀ ਸੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੰਨ ਲਿਆ ਹੈ।  

ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਅੱਜ ਇੱਥੇ ਕਮਿਸ਼ਨ ਦੇ ਦਫ਼ਤਰ ਵਿਖੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਨੇ ਪੰਜਾਬ ਸਿਵਲ ਸੇਵਾ (ਕਾਰਜਕਾਰੀ ਸ਼ਾਖਾ) ਦੀ ਭਰਤੀ ਦੇ ਪ੍ਰੀਲਿਮਿਨਰੀ ਇਮਤਿਹਾਨ ਵਿੱਚ ਸੀ ਸੈਟ ਦੇ ਪੇਪਰ ਨੂੰ ਸੰਘੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਦੀ ਤਰਜ 'ਤੇ ਕਰਨ ਦਾ ਫ਼ੈਸਲਾ ਕੀਤਾ ਅਤੇ ਆਪਣੀ ਸਿਫ਼ਾਰਿਸ਼ ਪੰਜਾਬ ਸਰਕਾਰ ਨੂੰ ਭੇਜੀ, ਜਿਸ ਨੂੰ ਮੁੱਖ ਮੰਤਰੀ ਦੀ ਮਨਜ਼ੂਰੀ ਨਾਲ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ।

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਅੱਗੇ ਦੱਸਿਆ ਕਿ ਪੀ.ਸੀ.ਐਸ. (ਕਾਰਜਕਾਰੀ ਸ਼ਾਖਾ) ਦੀ ਪ੍ਰੀਲਿਮਿਨਰੀ ਪ੍ਰੀਖਿਆ ਵਿੱਚ ਸੀ ਸੈਟ ਪੇਪਰ ਨੂੰ ਹੁਣ ਯੂ.ਪੀ.ਐਸ.ਸੀ. ਦੀ ਤਰਜ 'ਤੇ ਕੇਵਲ ਕੁਆਲੀਫਾਇੰਗ ਪੇਪਰ ਵਜੋਂ ਹੀ ਲਿਆ ਜਾਵੇਗਾ ਅਤੇ ਪੀ.ਸੀ.ਐਸ. ਦੀ ਪ੍ਰੀਲਿਮਿਨਰੀ ਪ੍ਰੀਖਿਆ ਦੀ ਮੈਰਿਟ ਹੁਣ ਕੇਵਲ ਜਨਰਲ ਸਟੱਡੀਜ਼ ਦੇ ਪੇਪਰ ਦੇ ਅਧਾਰਤ ਹੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੀ.ਪੀ.ਐਸ.ਸੀ. ਵੱਲੋਂ ਭਵਿੱਖ ਦੇ ਪੀ.ਸੀ.ਐਸ. ਮੇਨ ਇਮਿਤਹਾਨ ਵਿੱਚ ਜਨਰਲ ਸਟੱਡੀਜ਼ ਦੇ ਪੇਪਰ-1 ਵਿੱਚ ਪੰਜਾਬ ਦੇ ਇਤਿਹਾਸ, ਭੂਗੋਲ, ਸੱਭਿਆਚਾਰ ਅਤੇ ਅਰਥ ਵਿਵਸਥਾ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾਵੇਗੀ।

 ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਫ਼ੈਸਲੇ ਨਾਲ ਸਰਕਾਰੀ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਪੰਜਾਬ ਦੇ ਲੱਖਾਂ ਨੌਜਵਾਨਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਖਾਸ ਕਰਕੇ ਪੇਂਡੂ ਤੇ ਪੱਛੜੇ ਖੇਤਰਾਂ ਦੇ ਨੌਜਵਾਨ ਵੀ ਹੁਣ ਮੁਕਾਬਲੇ ਦੀ ਪੀ.ਸੀ.ਐਸ. ਦੀ ਇਸ ਉਚ ਪੱਧਰੀ ਪ੍ਰੀਖਿਆ ਵਿੱਚ ਬੈਠਕੇ ਦੂਜੇ ਪ੍ਰੀਖਿਆਰਥੀਆਂ ਦਾ ਮੁਕਾਬਲਾ ਕਰ ਸਕਣਗੇ। ਇਸ ਮੌਕੇ ਕਮਿਸ਼ਨ ਦੇ ਸਕੱਤਰ ਚਰਨਜੀਤ ਸਿੰਘ ਅਤੇ ਸਕੱਤਰ (ਪ੍ਰੀਖਿਆਵਾਂ) ਵਿਉਮ ਭਾਰਦਵਾਜ ਵੀ ਮੌਜੂਦ ਸਨ। 

*********

ਫੋਟੋ ਕੈਪਸ਼ਨ-ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਜਾਣਕਾਰੀ ਦਿੰਦੇ ਹੋਏ।

Powered by Froala Editor


Recommended News
Most Read
Just Now