ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਲਈ ਆਮਦਨ ਸਰਟੀਫਿਕੇਟ ਜਮ੍ਹਾਂ ਕਰਾਉਣ ਦੀ ਮਾਪਿ " />
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ    ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ    ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸੁਪਰੀਮ ਕੋਰਟ ਵੱਲੋਂ ਪਟਿਆਲ਼ਾ ਨਗਰ ਨਿਗਮ ਦੇ ਲਗਭਗ ਢਾਈ ਦਰਜਨ ਵਾਰਡਾਂ ਦੀਆਂ ਚੋਣਾਂ ਦੁਬਾਰਾ ਕਰਵਾਉਣ ਦੇ ਹੁਕਮ    CBI ਵੱਲੋਂ ਮੁੱਖ ਮੰਤਰੀ ਕੈਂਪਸ ਆਫ਼ਿਸ ਚੰਡੀਗੜ ਦੇ ਸੈਕਟਰ 2 ਕੋਠੀ ਨੰਬਰ 50 ,ਮੁਹਾਲੀ ਅਤੇ OSD ਘੁੰਮਣ ਦੇ ਪਿੰਡ ਘਰਾਚੋ ਵਿਖੇ ਛਾਪੇਮਾਰੀ   
ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
December 30, 2024
-

  • ਕਿਹਾ, ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਸਟੂਡੈਂਟਸ ਸਕੀਮ ਤਹਿਤ 1503 ਸੰਸਥਾਵਾਂ ਨੂੰ ਮਿਲੇਗੀ ਵਿੱਤੀ ਸਹਾਇਤਾ
  • ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਲਈ ਆਮਦਨ ਸਰਟੀਫਿਕੇਟ ਜਮ੍ਹਾਂ ਕਰਾਉਣ ਦੀ ਮਾਪਿਆਂ ਨੂੰ ਕੀਤੀ ਅਪੀਲ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਲਗਾਤਾਰ ਯਤਨਸ਼ੀਲ

ਚੰਡੀਗੜ੍ਹ, 30 ਦਸੰਬਰ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1503 ਸੰਸਥਾਵਾਂ ਨੂੰ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ 92.00 ਕਰੋੜ ਰੁਪਏ ਦੀ ਰਾਸ਼ੀ ਨਾਲ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਅਦਾਇਗੀ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਰਕਾਰੀ ਸੰਸਥਾਵਾ ਅਤੇ ਪੰਜਾਬ ਰਾਜ ਦੇ ਵਿਦਿਆਰਥੀ ਜੋ ਕਿ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ, ਨੂੰ ਸਾਲ 2017-18 ਤੋਂ 2019-20 ਤੱਕ ਦੀ ਫੀਸ ਦੀ 40% ਅਦਾਇਗੀ ਲਈ 92.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ।

ਸਮਾਜਿਕ ਨਿਆਂ ਮੰਤਰੀ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਕਾਲਰਸ਼ਿਪ ਸਕੀਮ ਅਧੀਨ ਵੱਧ ਤੋਂ ਵੱਧ ਲਾਭ ਲੈਣ ਲਈ ਭਵਿੱਖ ਵਿੱਚ ਆਮਦਨ ਸਰਟੀਫਿਕੇਟ ਜਮ੍ਹਾਂ ਕਰਾਉਣ।

ਉਹਨਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ  ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Powered by Froala Editor


Recommended News
Most Read
Just Now