ਇਸ ਦੌਰਾਨ " />
• ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ*    *ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ*    ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ    ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ     ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ    ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*    *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ    
ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ
April 15, 2025
-

ਕੈਬਨਿਟ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਹੁਨਰ ਤਰਾਸ਼ਣ ਲਈ ਮਿਹਨਤੀ ਅਧਿਆਪਕਾਂ ਦੀ ਸ਼ਲਾਘਾ

ਕਿਹਾ, ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ

ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ:

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਲਗਭਗ 1.90 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਬੋਤਮ ਸਹੂਲਤਾਂ ਪ੍ਰਦਾਨ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਸਮੇਂ ਦਾ ਹਾਣੀ ਬਣਾਉਣਾ ਹੈ ਤਾਂ ਜੋ ਉਹ ਭਵਿੱਖ ਵਿੱਚ ਮੁਕਾਬਲੇ ਦੀਆਂ ਔਖੀਆਂ ਪ੍ਰੀਖਿਆਵਾਂ ਨੂੰ ਸੁਖਾਲੇ ਢੰਗ ਨਾਲ ਪਾਸ ਕਰਨ ਦੇ ਸਮਰੱਥ ਬਣ ਸਕਣ ਅਤੇ ਆਪਣੀ ਮਿਹਨਤ ਅਤੇ ਲਗਨ ਨਾਲ ਅਜਿਹੀਆਂ ਬੁਲੰਦੀਆਂ ਨੂੰ ਹਾਸਲ ਕਰਕੇ ਨਾਮਣਾ ਖੱਟ ਸਕਣ, ਜਿਹੜੀਆਂ ਬੁਲੰਦੀਆਂ ਦਾ ਉਹ ਸੁਪਨਾ ਵੇਖਦੇ ਹਨ। 

ਸ੍ਰੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਕੀਰਤੀਮਾਨ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ ਕੇ ਦਿਲਚਸਪੀ ਮੁਤਾਬਕ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਬਾਰਵੀਂ ਪਾਸ ਕਰਨ ਮਗਰੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਦੇ ਯੋਗ ਬਣਨ ਅਤੇ ਮਨਪਸੰਦ ਅਹੁਦਿਆਂ ਉੱਤੇ ਸੇਵਾਵਾਂ ਨਿਭਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਨੂੰ ਮੁਕੰਮਲ ਤੌਰ 'ਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਵੀ ਸਾਰਥਕ ਨਤੀਜੇ ਸਾਹਮਣੇ ਲਿਆ ਰਹੀ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਮਜ਼ਬੂਤ ਕਰਨ ਦੇ ਟੀਚੇ ਨੂੰ ਵਿਧਾਨ ਸਭਾ ਹਲਕਾ ਲਹਿਰਾ ਦੇ ਸਾਰੇ ਹੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੂਰਾ ਕਰਨ ਲਈ ਅਸੀਂ ਦਿਨ ਰਾਤ ਜੁਟੇ ਹੋਏ ਹਾਂ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਜ਼ਰੂਰਤਾਂ ਨੂੰ ਯੋਜਨਾਬੱਧ ਤਰੀਕੇ ਨਾਲ ਪੂਰਾ ਕਰਨ ਲਈ ਸਰਗਰਮ ਰਹਿਣ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਸੂਬੇ ਦੀ ਵਿਕਾਸ ਪੱਖੋਂ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਹੈ ਅਤੇ ਲੋਕ ਸੰਤੁਸ਼ਟੀ ਜ਼ਾਹਰ ਕਰ ਰਹੇ ਹਨ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਮਿਡਲ ਸਕੂਲ ਰਾਮਗੜ੍ਹ ਸੰਧੂਆਂ, ਸਰਕਾਰੀ ਪ੍ਰਾਇਮਰੀ ਸਕੂਲ ਸੇਖੋਵਾਸ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਘੋੜੇਨੱਬ, ਸਰਕਾਰੀ ਪ੍ਰਾਇਮਰੀ ਸਕੂਲ ਰੋੜੇਵਾਲਾ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਕਾਲ ਬੰਜਾਰਾ, ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲਾਂ ਪਿੰਡ ਜਲੂਰ ਵਿਖੇ ਸਮਾਗਮਾਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਬਲਜਿੰਦਰ ਕੌਰ, ਪੀਏ ਰਾਕੇਸ ਕੁਮਾਰ ਗੁਪਤਾ, ਅਮਰੀਕ ਸਿੰਘ ਸਾਬਕਾ ਸਰਪੰਚ ਰਾਮਗੜ੍ਹ ਸੰਧੂਆਂ, ਜਗਸੀਰ ਸਿੰਘ ਬਲਾਕ ਪ੍ਰਧਾਨ ਪਿੰਡ ਰਾਮਗੜ੍ਹ ਸੰਧੂਆਂ, ਲਖਬੀਰ ਸਿੰਘ ਲੱਖਾ ਸਰਪੰਚ ਘੋੜੇਨਾਬ,  ਗੁਰਪਿਆਰ ਸਿੰਘ ਬਲਾਕ ਪ੍ਰਧਾਨ ਪਿੰਡ ਘੋੜੇਨੱਬ, ਭੂਸ਼ਣ ਸਿੰਘ ਬਿੱਲਾ, ਰਾਮਾ ਸਿੰਘ ਨੰਬਰਦਾਰ, ਜੱਸੀ ਸਿੰਘ ਪਿੰਡ ਸੇਖੋਵਾਸ, ਬਿੰਦਰ ਸਿੰਘ ਪਿੰਡ ਸੇਖੋਵਾਸ, ਕਰਮਜੀਤ ਸਿੰਘ ਪਿੰਡ ਰੋੜੇਵਾਲਾ, ਜਸਵਿੰਦਰ ਸਿੰਘ, ਦੀਪਾ ਸਿੰਘ, ਗੁਰਵਿੰਦਰ ਸਿੰਘ ਸਰਪੰਚ ਪਿੰਡ ਜਲੂਰ, ਪਰਮਜੀਤ ਸਿੰਘ ਪੰਮਾ, ਗੁਰਪ੍ਰੀਤ ਸਿੰਘ, ਛੱਜੂ ਸਿੰਘ ਸਰਾਓ, ਕਰਮਜੀਤ ਸਿੰਘ ਕਾਮਾ,  ਗੁਰਪਿਆਰ ਸਿੰਘ ਵੀ ਹਾਜ਼ਰ ਸਨ।

Powered by Froala Editor


Recommended News
Most Read
Just Now