• ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2018 ਵਿੱਚ ਕੋਟਾ 75 ਫ਼ੀਸਦੀ ਤੋਂ ਘਟਾ ਕੇ 5 " />
ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ    ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ    ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ    ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ 'ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ; ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ    ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ    ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼    ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ    'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ    ਮੰਤਰੀ ਵੱਲੋਂ ਕਿਸਾਨਾਂ ਦੀ ਤੂੜੀ ਦੇ ਹੋਏ ਨੁਕਸਾਨ ਦੀ ਭਰਪਾਈ ਆਪਣੀ ਤਨਖ਼ਾਹ ਵਿੱਚੋਂ ਕਰਨ ਦਾ ਵਾਅਦਾ   
ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ
April 15, 2025
-

• ਅਹਿਮ ਫ਼ੈਸਲਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਧਿਆਪਕਾਂ ਦੀ ਭਲਾਈ ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿੱਖਿਆ ਮੰਤਰੀ

• ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2018 ਵਿੱਚ ਕੋਟਾ 75 ਫ਼ੀਸਦੀ ਤੋਂ ਘਟਾ ਕੇ 50 ਫ਼ੀਸਦੀ ਕਰਨ ਨਾਲ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਹੋ ਗਈ ਸੀ ਪ੍ਰਿੰਸੀਪਲਾਂ ਦੀ ਘਾਟ

ਚੰਡੀਗੜ੍ਹ, 15 ਅਪ੍ਰੈਲ:

ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 50 ਫ਼ੀਸਦ ਤੋਂ ਵਧਾ ਕੇ 75 ਫ਼ੀਸਦ ਕਰਨ ਦਾ ਮਹੱਤਵਪੂਰਨ ਫ਼ੈਸਲਾ ਲਿਆ ਹੈ, ਜਿਸ ਨਾਲ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ 500 ਅਧਿਆਪਕਾਂ ਨੂੰ ਪ੍ਰਿੰਸੀਪਲ ਵਜੋਂ ਤਰੱਕੀ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫ਼ੈਸਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਧਿਆਪਕਾਂ ਦੀ ਭਲਾਈ ਅਤੇ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਪ੍ਰਤੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ

ਸਿੱਖਿਆ ਮੰਤਰੀ ਨੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਲਏ ਗ਼ਲਤ ਫ਼ੈਸਲੇ 'ਤੇ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਸਾਲ 2018 ਵਿੱਚ ਕਾਂਗਰਸ ਸਰਕਾਰ ਨੇ ਇਸ ਕੋਟੇ ਨੂੰ 75 ਫ਼ੀਸਦ ਤੋਂ ਘਟਾ ਕੇ 50 ਫ਼ੀਸਦ ਕਰ ਦਿੱਤਾ ਸੀ ਜਿਸ ਕਾਰਨ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਆ ਗਈ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਇਸ ਕੋਟੇ ਨੂੰ ਮੁੜ ਵਧਾਉਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪ੍ਰਿੰਸੀਪਲਾਂ ਦੇ ਕੋਟੇ ਵਿੱਚ ਕੀਤਾ ਇਹ ਵਾਧਾ ਮਾਹਰ ਅਤੇ ਯੋਗ ਅਧਿਆਪਕਾਂ ਨੂੰ ਅਗਵਾਈ ਦੀਆਂ ਵਿਸ਼ੇਸ਼ ਭੂਮਿਕਾਵਾਂ ਨਿਭਾਉਣ ਦੇ ਵਧੇਰੇ ਮੌਕੇ ਪ੍ਰਦਾਨ ਕਰੇਗਾ ਜਿਸ ਨਾਲ ਸਕੂਲਾਂ ਵਿੱਚ ਵਧੇਰੇ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਵਿਦਿਅਕ ਵਾਤਾਵਰਣ ਨੂੰ ਉਤਸ਼ਾਹਿਤ ਕੀਤਾ ਜਾ ਸਕੇਗਾ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਇਤਿਹਾਸਕ ਫ਼ੈਸਲਾ ਅਧਿਆਪਕਾਂ ਦੀ ਤਰੱਕੀ ਵਿੱਚ ਆਈ ਖੜੋਤ ਨੂੰ ਖ਼ਤਮ ਕਰਨ ਦੇ ਨਾਲ-ਨਾਲ ਅਕਾਦਮਿਕ ਵਿਕਾਸ ਲਈ ਵਧੇਰੇ ਅਨੁਕੂਲ ਅਤੇ ਪ੍ਰੇਰਨਾਦਾਇਕ ਮਾਹੌਲ ਪੈਦਾ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਮਿਆਰੀ ਅਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਸਮਰਪਿਤ ਹਨ, ਇਸ ਲਈ ਸਰਕਾਰੀ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿੱਖਿਆ ਵਿਧੀਆਂ ਨਾਲ ਲੈਸ ਕਰਨ ਲਈ ਪ੍ਰਮੁੱਖ ਕੌਮਾਂਤਰੀ ਅਤੇ ਕੌਮੀ ਸਿਖਲਾਈ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ 2000 ਕਰੋੜ ਰੁਪਏ ਦੀ ਲਾਗਤ ਨਾਲ 12,000 ਤੋਂ ਵੱਧ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕੀਤੀ ਗਈ ਹੈ।

Powered by Froala Editor


Recommended News
Most Read
Just Now