ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ 'ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ    ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ    ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ    ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ    ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ    ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ    'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ    ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ - ਲਾਲ ਚੰਦ ਕਟਾਰੂਚੱਕ    MP ਅਮ੍ਰਿਤਪਾਲ ਆ ਰਿਹਾ ਪੰਜਾਬ    "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ   
ਮਜ਼ਦੂਰੀ ਦਰਾਂ ਵਿੱਚ ਵਾਧੇ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਅੰਦਰ 10 ਕਰੋੜ ਰੁਪਏ ਦਾ ਲਾਭ ਹੋਵੇਗਾ: ਲਾਲ ਚੰਦ ਕਟਾਰੂਚੱਕ
April 16, 2025
-

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਮੰਡੀਆਂ ਵਿੱਚ ਲੋਡਿੰਗ ਕਾਰਜਾਂ ‘ਚ ਲੱਗੇ ਮਜ਼ਦੂਰਾਂ ਲਈ ਦਰਾਂ ਵਿੱਚ ਵਾਧੇ ਦਾ ਐਲਾਨ

ਚੰਡੀਗੜ੍ਹ, 16 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਖਰੀਦ ਕਾਰਜਾਂ ਨਾਲ ਸਬੰਧਤ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋਡਿੰਗ ਦਾ ਕੰਮ ਕਰਨ ਵਾਲੇ ਮਜ਼ਦੂਰ ਵੀ ਖਰੀਦ ਪ੍ਰਕਿਰਿਆ ਦਾ ਅਹਿਮ ਹਿੱਸਾ ਹਨ ਅਤੇ ਇਸ ਲਈ ਉਨ੍ਹਾਂ ਦੀ ਮਜ਼ਦੂਰੀ ਵਧਾ ਕੇ 2.64 ਰੁਪਏ ਪ੍ਰਤੀ ਬੋਰੀ ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਸਾਲ ਪਹਿਲਾਂ ਤੱਕ ਮਜ਼ਦੂਰਾਂ ਨੂੰ ਪ੍ਰਤੀ ਬੋਰੀ 1.80 ਰੁਪਏ ਮਿਲਦੇ ਸਨ, ਜਿਸਨੂੰ 41 ਪੈਸੇ ਵਧਾ ਕੇ 2.21 ਰੁਪਏ ਪ੍ਰਤੀ ਬੋਰੀ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਮਜ਼ਦੂਰੀ ਦਰਾਂ ਵਿੱਚ 43 ਪੈਸੇ ਦਾ ਹੋਰ ਵਾਧਾ ਕਰਨ ਦੇ ਨਾਲ ਇੱਕ ਸਾਲ ਅੰਦਰ ਮਜ਼ਦੂਰੀ ਦਰਾਂ ਵਿੱਚ ਕੁੱਲ 84 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਮਜ਼ਦੂਰਾਂ ਨੂੰ ਕੁੱਲ 10 ਕਰੋੜ ਰੁਪਏ ਦਾ ਲਾਭ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਕਦਮ ਮਜ਼ਦੂਰ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਠੋਸ ਪ੍ਰਮਾਣ ਹੈ।

ਭੰਡਾਰਨ ਸਮਰੱਥਾ ਦੇ ਸਬੰਧ ਵਿੱਚ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗਈ ਵੀਡੀਓ ਕਾਨਫਰੰਸਿੰਗ ਵਿੱਚ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਢੁਕਵੀਂ ਭੰਡਾਰਨ ਸਮਰੱਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੂੰ ਇਸ ਮੁੱਦੇ 'ਤੇ ਕੋਈ ਮੁਸ਼ਕਿਲ ਨਾ ਆਉਣ ਦਾ ਭਰੋਸਾ ਦਿੱਤਾ ਗਿਆ ਹੈ।

ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ 2676 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿੱਚ 1864 ਨਿਯਮਤ ਅਤੇ 812 ਆਰਜ਼ੀ ਹਨ। ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 4.19 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਕਣਕ ਆ ਚੁੱਕੀ ਹੈ ਅਤੇ ਇਸ ਵਿੱਚੋਂ 3.22 ਐਲ.ਐਮ.ਟੀ. ਕਣਕ ਖਰੀਦੀ ਜਾ ਚੁੱਕੀ ਹੈ ਜੋ ਕਿ 76 ਫੀਸਦ ਬਣਦੀ ਹੈ। ਇਸਦੇ ਨਾਲ ਹੀ ਐਮ.ਐਸ.ਪੀ. ਦੇ ਸਬੰਧ ਵਿੱਚ 151 ਕਰੋੜ ਰੁਪਏ ਦਾ ਭੁਗਤਾਨ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਹੋ ਚੁੱਕਾ ਹੈ।

ਸੂਬਾ ਸਰਕਾਰ ਦੀਆਂ ਹੋਰ ਭਲਾਈ ਕੇਂਦਰਿਤ ਪਹਿਲਕਦਮੀਆਂ 'ਤੇ ਧਿਆਨ ਕੇਂਦਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਪਹਿਲਾਂ ਡਿਪੂ ਹੋਲਡਰਾਂ ਦੀ ਮਾਰਜਿਨ ਮਨੀ 8 ਸਾਲਾਂ ਬਾਅਦ 50 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕੀਤੀ ਗਈ ਸੀ।

ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਫਸਲ  ਦੇ ਦਾਣੇ-ਦਾਣੇ ਦੀ ਖਰੀਦ ਲਈ ਵਚਨਬੱਧ ਹੈ, ਸ੍ਰੀ ਕਟਾਰੂਚੱਕ ਨੇ ਕਿਹਾ ਕਿ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ ਅਤੇ ਸਕੱਤਰ-ਕਮ-ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ।

Powered by Froala Editor


Recommended News
Most Read
Just Now