ਡੇਂਗੂ ਬੁਖਾਰ ਤੋਂ ਬਚਾਅ ਲਈ ਸਿਹਤ ਟੀਮਾਂ ਵੱਲੋਂ ਹਫਤੇ ਦੌਰਾਨ 25851 ਘਰਾਂ ਦਾ ਦੌਰਾ ਕਰਕੇ 115 ਥਾਂਵਾ ਤੇ ਮਿਲਿਆ ਲਾਰਵਾ ਕਰਵਾਇਆ ਨਸ਼ਟ।
ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ    ਮੁੱਖ ਮੰਤਰੀ ਵੱਲੋਂ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ: ਜਾਣਬੁੱਝ ਕੇ ਜ਼ਰੂਰੀ ਵਸਤਾਂ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸਖ਼ਤ ਕਾਰਵਾਈ ਲਈ ਤਿਆਰ ਰਹੋ    ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ    ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਡਾ. ਬਲਬੀਰ ਸਿੰਘ    ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼    ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼ : ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ    ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ, ਪਾਕਿਸਤਾਨ ਨਾਲ ਵਧਦੇ ਤਣਾਅ ਦੌਰਾਨ ਲੋਕਾਂ ਨੂੰ ਪੂਰਨ ਸਹਿਯੋਗ ਦੇਣ ਦਾ ਅਹਿਦ ਲਿਆ    ਪਟਿਆਲਾ ਜ਼ਿਲ੍ਹੇ ’ਚ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ    ਲੋੜ ਪੈਣ ‘ਤੇ ਕੀਤਾ ਜਾਵੇਗਾ ਜ਼ਿਲ੍ਹਾ ਪਟਿਆਲਾ ਵਿੱਚ ਬਲੈਕਆਊਟ - ਜ਼ਿਲ੍ਹਾ ਮੈਜਿਸਟਰੇਟ    ਪੰਜਾਬ ਸਰਕਾਰ ਹਾਈ ਅਲਰਟ 'ਤੇ; ਭਾਰਤ-ਪਾਕਿਸਤਾਨ ਤਣਾਅ ਦੇ ਚਲਦਿਆਂ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਮੁਸਤੈਦ   
ਡੇਂਗੁ ਤੋਂ ਬਚਾਅ ਲਈ ਹਰ ਸ਼ੁਕਰਵਾਰ ਖੁਸ਼ਕ ਦਿਵਸ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ ।
December 1, 2023
Worldwide-News-Express-multiface

Worldwide News Express / Punjab

ਡੇਂਗੂ ਬੁਖਾਰ ਤੋਂ ਬਚਾਅ ਲਈ ਸਿਹਤ ਟੀਮਾਂ ਵੱਲੋਂ ਹਫਤੇ ਦੌਰਾਨ 25851 ਘਰਾਂ ਦਾ ਦੌਰਾ ਕਰਕੇ 115 ਥਾਂਵਾ ਤੇ ਮਿਲਿਆ ਲਾਰਵਾ ਕਰਵਾਇਆ ਨਸ਼ਟ।

06 ਹੋਰ ਨਵੇਂ ਡੇਂਗੂ ਪੋਜਟਿਵ ਕੇਸ ਆਉਣ ਤੇ ਕੁੱਲ ਕੇਸਾਂ ਦੀ ਗਿਣਤੀ ਹੋਈ 1064 - ਸਿਵਲਸਰਜਨ

ਪਟਿਆਲਾ 01 ਦਸੰਬਰ (ਅਮਰੀਕਇੰਦਰ ਸਿੰਘ) ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ &-quot-ਹਰ ਸ਼ੁਕਰਵਾਰ-ਡੇਂਗੂ ਤੇ ਵਾਰ&-quot- ਤਹਿਤ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਸਕੂਲੀ ਵਿਦਿਆਰਥੀਆਂ ਦੇ ਨਾਲ ਵਿਸ਼ੇਸ਼ ਮੁਹਿੰਮ ਤਹਿਤ ਅੱਜ ਜਿਲ੍ਹੇ ਦੇ 316 ਸਕੂਲਾਂ ਅਤੇ ਸਕੂਲਾਂ ਦੇ ਆਲੇ ਦੁਆਲੇ ਦੇ ਏਰੀਏ ਆਦਿ ਵਿੱਚ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਚੈਕਿੰਗ ਦੋਰਾਣ ਹਫਤੇ ਵਿੱਚ ਇੱਕ ਵਾਰ ਖੜੇ ਪਾਣੀ ਦੇ ਸਰੋਤਾਂ ਨੂੰ ਖਤਮ ਕਰਨ ਲਈ ਜਾਗਰੂਕ ਵੀ ਕੀਤਾ ਗਿਆ।fੲਹਨਾਂ ਟੀਮਾਂ ਦਾ ਨਿਰੀਖਣ ਜਿਲ੍ਹਾ ਨੋਡਲ ਅਫਸਰ ਡਾ. ਸੁਮੀਤ ਸਿੰਘ ਵੱਲੋਂ ਕੀਤਾ ਗਿਆ। ਸਿਵਲ ਸਰਜਨ ਡਾ. ਰਮਿੰਦਰ ਕੋਰ ਨੇ ਦੱਸਿਆ ਕਿ ਭਾਵੇ ਹੁਣ ਮੌਸਮ ਵਿੱਚ ਠੰਡਕ ਆਉਣ ਨਾਲ ਭਾਵੇਂ ਡੇਂਗੂ ਕੇਸਾਂ ਵਿੱਚ ਗਿਰਾਵਟ ਆਈ ਹੈ ਪ੍ਰੰਤੂ ਟੀਮਾਂ ਵੱਲੋਂ ਘਰ ਘਰ ਚੈਕਿੰਗ ਦੋਰਾਣ ਅਜੇ ਵੀ ਖੜੇ ਪਾਣੀ ਦੇ ਸਰੋਤਾ ਵਿੱਚ ਲਾਰਵਾ ਪਾਇਆ ਜਾ ਰਿਹਾ ਹੈ ।ਜਿਸ ਤੇ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਸਭਨਾਂ ਦੀ ਸਾਂਝੀ ਜਿਮੇਂਵਾਰੀ ਹੈ ਅਤੇ ਸਭਨਾਂ ਦੇ ਸਹਿਯੋਗ ਨਾਲ ਹੀ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਇਹ ਵੀ ਕਿਹਾ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਉਸ ਦੀ ਜਾਂਚ ਹੋਣੀ ਜਰੂਰੀ ਹੈ ਤਾਂ ਜੋ ਸਮੇਂ ਸਿਰ ਮਰੀਜ ਦਾ ਸਹੀ ਇਲਾਜ ਹੋ ਸਕੇ। ਉਹਨਾਂ ਕਿਹਾ ਸਰਕਾਰ ਵੱਲੋਂ ਜਿਲ਼੍ਹੇ ਵਿੱਚ ਡੇਂਗੂ ਦੀ ਮੁਫਤ ਜਾਂਚ ਅਤੇ ਇਲਾਜ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਪ੍ਰਬੰਧ ਮੋਜੂਦ ਹਨ । ਜਿਲ੍ਹਾ ਐਪੀਡੋਮੋਲੋਜਿਸਟ ਕਮ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਇਸ ਹਫਤੇ ਦੋਰਾਣ ਸਿਹਤ ਟੀਮਾਂ ਵੱਲੋਂ 25 ਹਜਾਰ 851 ਘਰਾਂ/ ਥਾਵਾਂ ਦਾ ਦੌਰਾ ਕਰਕੇ 115 ਥਾਵਾਂ ਤੇ ਮਿਲਿਆ ਲਾਰਵਾ ਨਸ਼ਟ ਕਰਵਾਇਆ ਜਾ ਚੁੱਕਾ ਹੈ ਅਤੇ ਜਿਲ੍ਹੇ ਵਿੱਚ ਅੱਜ 06 ਹੋਰ ਨਵੇਂ ਡੇਂਗੂ ਕੇਸ ਰਿਪੋਰਟ ਹੋਣ ਕੁੱਲ ਡੇਂਗੂ ਪੋਜਟਿਵ ਕੇਸਾਂ ਦੀ ਗਿਣਤੀ 1064 ਹੋ ਗਈ ਹੈ।ਜਿਹਨਾਂ ਵਿਚੋਂ 34 ਮਰੀਜ ਐਕਟਿਵ ਹਨ ।

Worldwide News Express multifaceted digital media company


Recommended News
Most Read
Just Now