ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*    *80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਦਾ ਨਵੀਨੀਕਰਨ ਅਤੇ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ*    *ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ *ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ- ਡਾ. ਬਲਬੀਰ ਸਿੰਘ*   
ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ
October 28, 2024
-

ਮਰੀਜ਼ਾਂ ਦੀਆਂ ਅੱਖਾਂ ਦਾ ਖੁਦ ਕੀਤਾ ਚੈੱਕ ਅਪ

ਕਿਹਾ, ਹਮੇਸ਼ਾ ਆਪਣੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ

ਅੱਖਾਂ ਦੇ ਮੁਫ਼ਤ ਜਾਂਚ ਕੈਪ ਵਿਚ 400 ਦੇ ਕਰੀਬ ਮਰੀਜ਼ਾਂ ਦੀ ਜਾਂਚ


ਚੰਡੀਗੜ੍ਹ/ਫਰੀਦਕੋਟ, 28 ਅਕਤੂਬਰ 

ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਅੱਜ "ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.) ਦੁਆਰਾ ਫਰੀਦਕੋਟ ਵਿਖੇ ਡਾਕਟਰ ਬਲਜੀਤ ਆਈ ਕੇਅਰ ਸੈਂਟਰ ਵਿਖੇ ਅੱਖਾਂ ਦੇ ਮੁਫਤ ਜਾਂਚ ਕੈਂਪ ਵਿੱਚ ਪਹੁੰਚੇ ਅਤੇ ਕੈਂਪ ਦੇ ਉਦਘਾਟਨ ਕਰਨ ਤੋਂ ਬਾਅਦ ਉਹ ਵੀ ਡਾਕਟਰਾਂ ਦੀ ਟੀਮ ਦੇ ਨਾਲ ਹਾਜ਼ਰ ਲੋਕਾਂ ਦੀਆਂ ਅੱਖਾਂ ਦੇ ਖੁਦ ਚੈੱਕ ਅਪ ਕਰਦੇ ਦਿਖਾਈ ਦਿੱਤੇ। ਜਿਕਰਯੋਗ ਹੈ ਕਿ ਡਾ. ਬਲਜੀਤ ਕੌਰ ਖੁਦ ਅੱਖਾਂ ਦੇ ਮਾਹਿਰ ਡਾਕਟਰ ਹਨ ਅਤੇ ਹਜ਼ਾਰਾਂ ਲੋਕਾਂ ਦੀਆਂ ਅੱਖਾਂ ਦਾ ਇਲਾਜ ਉਹਨਾਂ ਨੇ ਕੀਤਾ ਹੈ। ਅੱਜ ਵੀ ਜਦੋਂ ਇਸ ਕੈਂਪ ਦੇ ਉਦਘਾਟਨ ਲਈ ਪਹੁੰਚੇ ਤਾਂ ਉਦਘਾਟਨ ਤੋਂ ਬਾਅਦ ਡਾਕਟਰੀ ਟੀਮ ਦੇ ਨਾਲ ਬੈਠ ਕੇ ਉਹਨਾਂ ਨੇ ਇੱਥੇ ਮਰੀਜ਼ਾਂ ਦੀਆਂ ਅੱਖਾਂ ਦੀ ਖੁਦ ਜਾਂਚ ਕੀਤੀ ।

ਇਸ ਤੋਂ ਪਹਿਲਾਂ ਉਹਨਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਲਈ ਫਰੀਦਕੋਟ ਜ਼ਿਲ੍ਹਾ ਉਨ੍ਹਾਂ ਦਾ ਪਰਿਵਾਰ ਹੈ ਅਤੇ ਉਹ ਹਮੇਸ਼ਾ ਆਪਣੇ ਲੋਕਾਂ ਨੂੰ ਸਮਰਪਿਤ ਹਨ। 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਜਿੱਥੇ ਯਤਨ ਕਰ ਰਹੀ ਹੈ, ਉਥੇ ਸਮਾਜਿਕ ਤੌਰ ਤੇ ਇਸ ਤਰ੍ਹਾਂ ਦੇ ਮੈਡੀਕਲ ਕੈਂਪ ਲੱਗਣ ਨਾਲ ਅਸੀਂ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਟੀਚੇ ਦੀ ਪ੍ਰਾਪਤੀ ਵੱਲ ਵਧ ਰਹੇ ਹਾਂ।

 ਅੱਜ ਦੇ ਇਸ ਕੈਂਪ ਦਾ ਆਯੋਜਨ ਕਰਨ ਵਾਲੀ ਸੰਸਥਾ  ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ  ਨੂੰ ਜੀ ਆਇਆਂ ਨੂੰ ਆਖਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 400 ਦੇ ਕਰੀਬ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ  ਤੇ ਲੋੜਵੰਦਾਂ ਨੂੰ ਇਸ ਦੌਰਾਨ ਐਨਕਾਂ ਅਤੇ ਦਵਾਈਆਂ ਵੰਡੀਆਂ ਗਈਆਂ।

Powered by Froala Editor


Recommended News
Most Read
Just Now