ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ    ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ    ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ    ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ    ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ    ਸਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ    ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ    ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ    ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ   
ਸਰਕਾਰੀ ਹਸਪਤਾਲਾਂ 'ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ-ਸਿਹਤ ਮੰਤਰੀ ਡਾ. ਬਲਬੀਰ ਸਿੰਘ
April 2, 2026
-

-ਕਿਹਾ, ਮਾਤਾ ਕੌਸ਼ੱਲਿਆ ਹਸਪਤਾਲ 'ਚ ਮਰੀਜ ਨਾਲ ਬਦਸਲੂਕੀ ਕਰਨ ਵਾਲਾ ਠੇਕਾ ਕਰਮਚਾਰੀ ਮੁਅੱਤਲ, ਇੱਕ ਮਹੀਨੇ ਦਾ ਨੋਟਿਸ ਦੇਕੇ ਸੇਵਾ ਤੋਂ ਹੋਵੇਗਾ ਫਾਰਗ

-ਮਰੀਜਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਭਗਵੰਤ ਮਾਨ ਸਰਕਾਰ ਦਾ ਟੀਚਾ-ਸਿਹਤ ਮੰਤਰੀ

ਪਟਿਆਲਾ, 2 ਅਪ੍ਰੈਲ:

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਖ਼ਤ ਸ਼ਬਦਾਂ 'ਚ ਆਖਿਆ ਹੈ ਕਿ ਸਰਕਾਰੀ ਹਸਪਤਾਲਾਂ 'ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਅੱਜ ਇੱਥੇ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਦਾ ਅਚਨਚੇਤ ਦੌਰਾ ਕਰਦਿਆਂ, ਬੀਤੇ ਦਿਨ ਇੱਥੇ ਓ.ਪੀ.ਡੀ. ਰਜਿਸਟ੍ਰੇਸ਼ਨ ਕਾਊਂਟਰ 'ਤੇ ਇੱਕ ਮਰੀਜ ਨਾਲ ਦੁਰਵਿਵਹਾਰ ਕਰਨ ਵਾਲੇ ਠੇਕਾ ਕਰਮਚਾਰੀ ਨੂੰ ਤੁਰੰਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਇਸ ਘਟਨਾ ਦੀ ਵੀਡੀਓ ਵਾਇਰਲ ਦੇਖ ਕੇ ਉਨ੍ਹਾਂ ਦੇ ਮਨ ਨੂੰ ਭਾਰੀ ਠੇਸ ਪੁੱਜੀ ਹੈ, ਕਿ ਕਿਸ ਤਰ੍ਹਾਂ ਕਰਮਚਾਰੀ ਨੇ ਮੁੱਕਾ ਮਾਰ ਕੇ ਸ਼ੀਸ਼ਾ ਭੰਨਿਆ, ਜਿਸ ਕਾਰਨ ਮਹਿਲਾ ਮਰੀਜ ਨੂੰ ਸੱਟ ਵੱਜੀ ਤੇ ਇਹ ਕੱਚ ਹੋਰ ਵੀ ਮਰੀਜਾਂ ਦੀ ਅੱਖ ਵਿੱਚ ਵੀ ਲੱਗ ਸਕਦਾ ਸੀ, ਜਿਸ ਲਈ ਅਜਿਹੀ ਬਦਤਮੀਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਵਿਭਾਗੀ ਜਾਂਚ ਕਰਕੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਠੇਕਾ ਕਰਮਚਾਰੀ ਗੁਰਪ੍ਰੀਤ ਸਿੰਘ ਨੂੰ ਇੱਕ ਮਹੀਨੇ ਦਾ ਨੋਟਿਸ ਦੇ ਕੇ ਸੇਵਾਵਾਂ ਤੋਂ ਫਾਰਗ ਕੀਤਾ ਜਾਵੇਗਾ।

ਡਾ. ਬਲਬੀਰ ਸਿੰਘ ਨੇ ਮਾਤਾ ਕੌਸ਼ੱਲਿਆ ਹਸਪਤਾਲ ਦੀ ਓਪੀਡੀ ਰਜਿਸਟ੍ਰੇਸ਼ਨ ਕਾਊਂਟਰ ਦਾ ਜਾਇਜ਼ਾ ਲੈਂਦਿਆਂ ਐਸ.ਐਮ.ਓ ਡਾ. ਵਿਕਾਸ ਗੋਇਲ ਤੇ ਡਾ. ਜੈਦੀਪ ਭਾਟੀਆ ਨੂੰ ਨਿਰਦੇਸ਼ ਦਿੱਤੇ ਕਿ ਇੱਥੇ ਹੋਰ ਮੁਲਾਜਮ ਤਾਇਨਾਤ ਕੀਤੇ ਜਾਣ ਤਾਂ ਕਿ ਮਰੀਜਾਂ ਨੂੰ ਪਰਚੀ ਬਣਵਾਉਣ ਲਈ ਘੱਟ ਤੋਂ ਘੱਟ ਸਮਾਂ ਲੱਗੇ। ਉਨ੍ਹਾਂ ਕਿਹਾ ਕਿ ਮਰੀਜਾਂ ਨੂੰ ਹੋਰ ਵੀ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਉਚੇਚਾ ਧਿਆਨ ਕੇਂਦਰਤ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਟੀਚਾ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਤੇ ਬਿਤਹਰ ਸਿੱਖਿਆ ਪ੍ਰਦਾਨ ਕਰਨਾ ਹੈ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਸਰਕਾਰੀ ਹਸਪਤਾਲਾਂ ਦੇ ਡਾਕਟਰੀ ਅਮਲੇ ਤੇ ਹੋਰ ਸਹਾਇਕ ਅਮਲੇ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣਾ 'ਦਿਲ ਨਰਮ ਤੇ ਸਿਰ ਸਰਦ' ਰੱਖਣ ਭਾਵ ਕਿ ਮਰੀਜਾਂ ਪ੍ਰਤੀ ਨਰਮ ਤੇ ਸਦਭਾਵਨਾ ਵਾਲਾ ਵਿਵਹਾਰ ਰੱਖਣ, ਕਿਉਂਕਿ ਕਿਸੇ ਦਰਦ ਤੇ ਪੀੜਾ ਕਰਕੇ ਹੀ ਮਰੀਜ ਹਸਪਤਾਲਾਂ 'ਚ ਆਉਂਦੇ ਹਨ। ਉਨ੍ਹਾਂ ਕਿਹਾ ਕਿ, ਹੋ ਸਕਦਾ ਹੈ ਕਿ ਮਰੀਜ ਮਨੋਰੋਗੀ ਹੋਵੇ ਤੇ ਉਹ ਉਲਟਾ ਸਿੱਧਾ ਵੀ ਬੋਲ ਸਕਦਾ ਹੈ, ਕਿਉਂਕਿ ਉਸਨੂੰ ਇਲਾਜ ਦੀ ਲੋੜ ਹੈ ਪਰੰਤੂ ਸਾਡੇ ਅਮਲੇ ਨੂੰ ਅਜਿਹੇ ਮਰੀਜ ਨਾਲ ਨਰਮ ਵਰਤਾਉ ਕਰਨਾ ਚਾਹੀਦਾ ਹੈ।

ਡਾ. ਬਲਬੀਰ ਸਿੰਘ ਨੇ ਨਾਲ ਹੀ ਮਾਤਾ ਕੌਸ਼ੱਲਿਆ ਹਸਪਤਾਲ ਦੇ ਸਾਰੇ ਡਾਕਟਰਾਂ ਤੇ ਸਟਾਫ਼ ਨਰਸਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਹਸਪਤਾਲ ਦਾ 99.9 ਫੀਸਦੀ ਸਟਾਫ਼ ਪੂਰੀ ਲਗਨ, ਇਮਾਨਦਾਰੀ ਤੇ ਮਿਹਨਤ ਨਾਲ ਮਰੀਜਾਂ ਦੀ ਸੇਵਾ ਕਰਦਾ ਹੈ ਪਰੰਤੂ 0.1 ਫੀਸਦੀ ਅਜਿਹੇ ਲੋਕਾਂ ਨੂੰ ਵੀ ਠੀਕ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਇਹ ਵੀ ਸਪੱਸ਼ਟ ਆਖਿਆ ਕਿ ਸਰਕਾਰੀ ਹਸਪਤਾਲਾਂ ਵਿਖੇ ਮਰੀਜਾਂ ਜਾਂ ਉਨ੍ਹਾਂ ਦੇ ਵਾਰਸਾਂ ਵੱਲੋਂ ਵੀ ਕੀਤੀ ਜਾਣ ਵਾਲੀ ਹੁਲੜਬਾਜੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਤੇ ਕਈ ਘਟਨਾਵਾਂ ਵਿੱਚ ਅਜਿਹੇ ਹੁਲੜਬਾਜਾਂ ਵਿਰੁੱਧ ਪੁਲਿਸ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮਰੀਜਾਂ ਨਾਲ ਹਮਦਰਦੀ ਵਾਲਾ ਵਤੀਰਾ ਅਪਨਾਉਣ ਵਾਲੇ ਸਟਾਫ਼ ਨੂੰ ਤਰੱਕੀ ਦਿੱਤੀ ਜਾਵੇਗੀ ਤੇ ਮਾੜਾ ਵਿਵਹਾਰ ਕਰਨ ਵਾਲੇ ਵਿਰੁੱਧ ਕਾਰਵਾਈ ਯਕੀਨੀ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮਾਤਾ ਕੌਸ਼ੱਲਿਆ ਹਸਪਤਾਲ ਪੰਜਾਬ ਦਾ ਜ਼ਿਲ੍ਹਾ ਹਸਪਤਾਲ ਬਿਹਤਰ ਸਿਵਲ ਹਸਪਤਾਲ ਹੈ, ਜਿੱਥੇ ਆਈਸੀਯੂ, ਨਿਊਨੇਟਲ ਇੰਟੈਸਿਵ ਕੇਅਰ ਯੂਨਿਟ, ਬੱਚਿਆਂ ਦੇ ਆਈਸੀਯੂ, ਹੋਰ ਸਪੈਸ਼ਲਿਟੀਜ਼ ਸਮੇਤ ਇੱਥੇ ਡੀ.ਐਨ.ਬੀ. ਕੋਰਸਿਜ ਚੱਲਦੇ ਹਨ ਅਤੇ ਜਿਸ ਕਰਕੇ ਇੱਥੇ 1500 ਤੋਂ 1700 ਰੋਜ਼ ਆਉਂਦੇ ਹਨ। ਉਨ੍ਹਾਂ ਹੋਰ ਕਿਹਾ ਕਿ ਇਸ ਹਸਪਤਾਲ 'ਚ ਹੋਰ ਵੀ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਮਕਸਦ ਹੈ।

*****

ਫੋਟੋ ਕੈਪਸ਼ਨ- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਪਟਿਆਲਾ ਦਾ ਅਚਨਚੇਤ ਦੌਰਾ ਕਰਕੇ ਓ.ਪੀ.ਡੀ. ਰਜਿਸਟ੍ਰੇਸ਼ਨ ਕਾਊਂਟਰ ਦਾ ਜਾਇਜ਼ਾ ਲੈਂਦੇ ਹੋਏ।

Powered by Froala Editor


Recommended News
Most Read
Just Now