ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਿਆ ਖੁੱਲ੍ਹਾ ਪੱਤਰ    ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਬਣਾਈ ਕਮੇਟੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ     ਵਪਾਰਕ LPG ਸਿਲੰਡਰ ਹੋਇਆ ਮਹਿੰਗਾ ਹੋਇਆ ਤਿਉਹਾਰਾਂ ਮੌਕੇ ਲੋਕਾਂ ਤੇ ਹੋਰ ਬੋਝ    ਪੰਜਾਬ ਕਾਂਗਰਸ ਪ੍ਰਧਾਨ ਰਾਜਾ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ - ਨਵੇਂ ਪ੍ਰਧਾਨ ਦਾ ਐਲਾਨ ਜਲਦੀ    SIT ਵੱਲੋਂ ਬਿਕਰਮ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਦਾ ਨੋਟਿਸ – ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਬੁਲਾਇਆ    ਸੰਯੁਕਤ ਕਿਸਾਨ ਮੋਰਚੇ ਵੱਲੋਂ 3 ਅਕਤੂਬਰ ਤੋਂ ਕੇਂਦਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿਗਲ     ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ ਦੇ ਪਟਿਆਲਾ ਪਹੁੰਚਣ ਤੇ ਵਿਸ਼ਾਲ ਜਨ ਸਭਾਵਾਂ    ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ    ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ    ਮੇਰੇ ਖ਼ੂਨ ਦੇ ਇਕ-ਇਕ ਕਤਰੇ ਵਿੱਚ ਪੰਜਾਬ ਵੱਸਦਾ ਹੈ; ਮੈਂ ਪੰਜਾਬ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਵਪਾਰਕ LPG ਸਿਲੰਡਰ ਹੋਇਆ ਮਹਿੰਗਾ ਹੋਇਆ ਤਿਉਹਾਰਾਂ ਮੌਕੇ ਲੋਕਾਂ ਤੇ ਹੋਰ ਬੋਝ
October 1, 2026
-LPG-

ਸੋਨੂੰ / ਨਵੀਂ ਦਿਲੀ


ਚੰਡੀਗੜ੍ਹ, 1 ਅਕਤੂਬਰ ( ਨਰੂਲਾ):-ਅਕਤੂਬਰ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਸਰਕਾਰ ਨੇ ਲੋਕਾਂ ਨੂੰ  ਕਮਰਸੀਅਲ ਸਲੰਡਰ ਮਹਿੰਗਾ ਕਰ ਕੇ ਮਹਿੰਗਾਈ ਦਾ ਝਟਕਾ ਦਿੱਤਾ ਹੈ। ਤੇਲ ਕੰਪਨੀਆਂ ਨੇ ਅੱਜ ਸਵੇਰੇ ਹੀ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਸੋਧ ਕੀਤੀ ਹੈ ਅਤੇ ਨਵੀਆਂ ਦਰਾਂ ਜਾਰੀ ਕੀਤੀਆਂ ਹਨ, ਜਿਸ ਤਹਿਤ ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵੀ ₹62.50 ਦਾ ਵਾਧਾ ਕੀਤਾ ਹੈ।

          ਤੇਲ ਕੰਪਨੀਆਂ ਨੇ ਜਿੱਥੇ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ ਉੱਥੇ ਹੀ ਰਾਹਤ ਵਾਲੀ ਖ਼ਬਰ ਇਹ ਹੈ ਕਿ ਘਰੇਲੂ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ। ਇਸਦਾ ਮਤਲਬ ਹੈ ਕਿ 14.2 ਕਿਲੋਗ੍ਰਾਮ ਵਾਲਾ ਐਲਪੀਜੀ ਸਿਲੰਡਰ ਅਜੇ ਵੀ ਪੁਰਾਣੀ ਦਰ ‘ਤੇ ਹੀ ਮਿਲੇਗਾ।

 ਵਪਾਰਕ ਗੈਸ ਸਲੰਡਰਾਂ ਦੀਆਂ ਕੀਮਤਾਂ ਵਿੱਚ ਵਾਧੇ  ਨਾਲ ਤਿਉਹਾਰਾਂ ਦੇ ਸੀਜ਼ਨ ਵਿੱਚ ਬਜ਼ਾਰ ਵਿੱਚ ਸਮਾਨ ਦੀਆਂ ਕੀਮਤਾਂ ਵਿੱਚ ਵਾਧਾ ਹੋਵੇਗਾ ਜਿਸਦਾ ਅਸਰ ਆਮ ਲੋਕਾਂ ਉਪਰ ਪਵੇਗਾ।

Powered by Froala Editor

LPG


Recommended News
Most Read
Just Now