ਪੰਜਾਬ ਪੁਲਿਸ ਨੇ ਗੁਰਦਾਸਪੁਰ 'ਚ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ    *ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ*    ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ    ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ ਮਾਰੇ ਗਏ ਹਮਲਾਵਰਾਂ ਕੋਲੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ 50 ਕਾਰਤੂਸ ਬਰਾਮਦ: ਸੀਪੀ ਲੁਧਿਆਣਾ ਸਵਪਨ ਸ਼ਰਮਾ    ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਪੰਜਾਬ ਵਿੱਚ ਹੈਰੋਇਨ ਦੀ ਉਪਲਬਧਤਾ ਵਿੱਚ ਆਈ ਭਾਰੀ ਗਿਰਾਵਟ    ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ    ਗੈਂਗਸਟਰਾਂ 'ਤੇ ਵਾਰ ਦਾ 235ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 325 ਕਾਬੂ ਪੁਲਿਸ ਟੀਮਾਂ ਨੇ 207 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ    ਪਟਿਆਲਾ ਅਤੇ ਫਰੀਦਕੋਟ ਵਿੱਚ ਮੁਲਾਜ਼ਮਾਂ ਵੱਲੋਂ ਮੰਤਰੀਆਂ ਦੇ ਘਰਾਂ ਦਾ ਘਿਰਾਓ     ਜੱਗੂ ਭਗਵਾਨਪੁਰੀਆ ਗੈਂਗ ਦਾ ਮੁੱਖ ਗੁਰਗਾ, ਅੰਮ੍ਰਿਤ ਦਾਲਮ ਕਤਲ, ਯੂਏਪੀਏ, ਅਸਲਾ ਐਕਟ, ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਲੋੜੀਂਦਾ ਭਾਰਤ ਵਾਪਸ ਲਿਆਂਦਾ - ਡੀਜੀਪੀ ਗੌਰਵ ਯਾਦਵ    550 ਕਿਲੋ ਨਕਲੀ ਘਿਓ ਨਾਲ ਭਰਿਆ ਟਰੱਕ ਕਾਬੂ   
ਭਗੌੜੇ ਗੁਰਪਤਵੰਤ ਪੰਨੂੰ ਨੂੰ ਕੈਂਟਰ ਚ ਬਿਠਾ ਕੇ ਪਟਿਆਲਾ ਜੇਲ੍ਹ ਲਿਆਵੇਗੀ ਪੰਜਾਬ ਪੁਲਿਸ-ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ
January 25, 2025
-

ਡੀ.ਆਈ.ਜੀ. ਸਿੱਧੂ ਵੱਲੋਂ ਐਸ.ਐਸ.ਪੀ. ਡਾ. ਨਾਨਕ ਸਿੰਘ ਨਾਲ ਪੋਲੋ ਗਰਾਊਂਡ ਵਿਖੇ ਸੁਰੱਖਿਆ ਦਾ ਜਾਇਜ਼ਾ

ਪਟਿਆਲਾ, 25 ਜਨਵਰੀ:

 ਪਟਿਆਲਾ ਦੇ ਡੀ.ਆਈ.ਜੀ. ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਹਰ ਤਰ੍ਹਾਂ ਦੇ ਗ਼ੈਰਸਮਾਜੀ ਅਨਸਰ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਦੇਸ਼ ਤੇ ਸਮਾਜ ਵਿਰੋਧੀ ਤੱਤਾਂ ਨਾਲ ਕਰੜੇ ਹੱਥੀਂ ਸਿੱਝਿਆ ਜਾਵੇਗਾ। ਡੀ.ਆਈ.ਜੀ. ਸਿੱਧੂ ਨੇ ਅੱਜ ਐਸ.ਐਸ.ਪੀ. ਪਟਿਆਲਾ ਡਾ. ਨਾਨਕ ਸਿੰਘ ਨਾਲ ਪੋਲੋ ਗਰਾਊਂਡ, ਜਿੱਥੇ ਕਿ ਗਣਤੰਤਰ ਦਿਵਸ ਦਾ ਸਮਾਗਮ ਹੋਣਾ ਹੈ, ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

 ਇਸ ਮੌਕੇ ਮਨਦੀਪ ਸਿੰਘ ਸਿੱਧੂ ਨੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਪੁਲਿਸ ਕਿਸੇ ਅਜਿਹੇ ਵਿਅਕਤੀ ਦੀਆਂ ਗਿੱਦੜ ਭਬਕੀਆਂ ਤੋਂ ਡਰਨ ਵਾਲੀ ਨਹੀਂ ਹੈ, ਜੋ ਕਿ ਵਿਦੇਸ਼ਾਂ ਵਿੱਚ ਬੈਠਕੇ ਸਾਡੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਿਹਾ ਹੋਵੇ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਗਣਤੰਤਰ ਦਿਵਸ ਸਮਾਗਮ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਪਟਿਆਲਾ ਪੁਲਿਸ ਵਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ।

  ਪਟਿਆਲਾ ਵਿਖੇ ਹੋਣ ਵਾਲੇ ਸਮਾਗਮ ਦੇ ਸਬੰਧ ਵਿੱਚ ਗੁਰਪਤਵੰਤ‌ ਸਿੰਘ ਪੰਨੂ ਵੱਲੋਂ ਦਿੱਤੀ ਧਮਕੀ ਬਾਰੇ ਪੁੱਛੇ ਜਾਣ ਉਤੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਭਗੌੜੇ ਗੁਰਪਤਵੰਤ ਸਿੰਘ ਪੰਨੂ ਨੂੰ ਪੰਜਾਬ ਪੁਲਿਸ ਬਹੁਤ ਜਲਦ ਹੀ ਪੁਲਿਸ ਦੇ ਕੈਂਟਰ ਵਿੱਚ ਬਿਠਾ ਕੇ ਪਟਿਆਲਾ ਜੇਲ ਵਿੱਚ ਭੇਜੇਗੀ। ਉਨ੍ਹਾਂ ਕਿਹਾ ਕਿ ਭਗੌੜਾ ਪੰਨੂ ਵਿਦੇਸ਼ੀ ਧਰਤੀ ਤੇ ਬੈਠ ਕੇ ਗਿੱਦੜ ਧਮਕੀਆਂ ਦਿੰਦਾ ਹੈ, ਜਿਸਦਾ ਮਕਸਦ ਸਿਰਫ਼ ਤੇ ਸਿਰਫ਼ ਦਹਿਸ਼ਤ ਫੈਲਾਉਣਾ ਹੈ

 ਡੀ.ਆਈ.ਜੀ. ਸਿੱਧੂ ਨੇ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਅਜਿਹੇ ਗ਼ੈਰਸਮਾਜੀ ਅਨਸਰਾਂ ਦੀਆਂ ਫੋਕੀਆਂ ਫੜਾਂ ਤੇ ਗਿੱਦੜ ਭਬਕੀਆਂ ਤੋਂ ਡਰਨ ਵਾਲੀ ਨਹੀਂ ਹੈ।ਉਨ੍ਹਾਂ ਕਿਹਾ ਕਿ ਪੰਨੂ ਦੇ ਇਹ ਢਕਵੰਜ ਸਿਰਫ ਵਿਦੇਸ਼ਾਂ ਵਿਚ ਬੈਠ ਕੇ ਪੈਸੇ ਇਕੱਠੇ ਕਰਨ ਲਈ ਹੀ ਹਨ। ਡੀ ਆਈ ਜੀ ਨੇ ਕਿਹਾ ਕਿ ਉਹ ਸਮਾਜਿਕ ਭਾਈਚਾਰਾ ਤੋੜਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰੰਤੂ ਉਸ ਨੂੰ ਅਹਿਸਾਸ ਨਹੀਂ ਕਿ ਪਟਿਆਲਾ ਸ਼ਹਿਰ ਦੇ ਲੋਕ ਸ਼੍ਰੀ ਕਾਲੀ ਮਾਤਾ ਮੰਦਰ ਵੀ ਜਾਂਦੇ ਹਨ ਤੇ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਵੀ ਜਾਂਦੇ ਹਨ, ਇਸ ਲਈ ਇਥੋਂ ਦੀ ਭਾਈਚਾਰਕ ਸਾਂਝ ਨੂੰ ਤੋੜਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਨੂੰ ਖੁਦ ਵੀ ਪੂਰਨ ਸਿੱਖ ਨਜਰ ਨਹੀਂ ਆਉਂਦਾ, ਇਸ ਲਈ ਨੌਜਵਾਨ ਇਸ ਦੇ ਝਾਂਸੇ ਵਿੱਚ ਨਾ ਆਉਣ। 

*******

ਫੋਟੋ ਕੈਪਸ਼ਨ-ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਪੋਲੋ ਗਰਾਊਂਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਉਨ੍ਹਾਂ ਦੇ ਨਾਲ ਐਸ.ਐਸ.ਪੀ. ਡਾ. ਨਾਨਕ ਸਿੰਘ ਵੀ ਨਜ਼ਰ ਆ ਰਹੇ ਹਨ।

Powered by Froala Editor


Recommended News
Most Read
Just Now