ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ   
ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ
August 20, 2026
-

Jassi / New Dehli

ਨਵੀਂ ਦਿੱਲੀ, 20 ਅਗਸਤ (WWNE)

 ਸਾਬਕਾ ਸੰਸਦ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਅਤੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਅੱਜ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਹਾਲਤ ਵਿੱਚ ਲਿਆਂਦਾ ਗਿਆ ਘੋਸ਼ਿਤ ਕੀਤਾ। ਹਸਪਤਾਲ ਅਨੁਸਾਰ ਉਨ੍ਹਾਂ ਨੂੰ ਇੱਥੇ ਲਿਆਉਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਗਈ ਸੀ। ਸੱਜਣ ਕੁਮਾਰ ਲੰਮੇ ਸਮੇਂ ਤੱਕ ਕਾਂਗਰਸ ਦੀ ਰਾਜਨੀਤੀ ਨਾਲ ਜੁੜੇ ਰਹੇ ਅਤੇ ਦਿੱਲੀ ਦੀ ਰਾਜਨੀਤੀ ਵਿੱਚ ਇੱਕ ਪ੍ਰਮੁੱਖ ਚਿਹਰਾ ਰਹੇ।ਉਨ੍ਹਾਂ ਨੂੰ ਪੈਰੋਲ ਦੇਣ ਦੀ ਸੁਣਵਾਈ ਕੋਰਟ ਵਿੱਚ ਹੋ ਰਹੀ ਸੀ ।

ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਦਿੱਲੀ ਦੀ ਰਾਊਜ਼ ਐਵੀਨਿਊ ਕੋਰਟ ਨੇ 1984 ਸਿੱਖ ਕਤਲੇਆਮ ਦੇ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਹ ਇਸ ਵੇਲੇ ਜੇਲ੍ਹ ‘ਚ ਹੀ ਸਨ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 12 ਫਰਵਰੀ ਨੂੰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ। ਸੱਜਣ ਕੁਮਾਰ ਨੂੰ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਵਿੱਚ ਜਸਵੰਤ ਸਿੰਘ ਅਤੇ ਉਸਦੇ ਪੁੱਤਰ ਤਰੁਣਦੀਪ ਸਿੰਘ ਦੀਆਂ ਹੱਤਿਆਵਾਂ ਵਿੱਚ ਸ਼ਮੂਲੀਅਤ ਦਾ ਦੋਸ਼ੀ ਪਾਇਆ ਗਿਆ ਸੀ।

ਸੱਜਣ ਕੁਮਾਰ ਵਿਰੁੱਧ ਭਾਰਤੀ ਦੰਡਾਵਲੀ ਦੀਆਂ ਕਈ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਗਏ ਸਨ, ਜਿਨ੍ਹਾਂ ਵਿੱਚ 147 (ਦੰਗਾ), 148 (ਘਾਤਕ ਹਥਿਆਰ ਨਾਲ ਲੈਸ), 149 (ਗੈਰ-ਕਾਨੂੰਨੀ ਇਕੱਠ), 302 (ਕਤਲ), 308 (ਗੈਰ-ਕਾਨੂੰਨੀ ਕਤਲ ਕਰਨ ਦੀ ਕੋਸ਼ਿਸ਼), 323 (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ), 395 (ਡਕੈਤੀ), 397 (ਮੌਤ ਜਾਂ ਗੰਭੀਰ ਸੱਟ ਪਹੁੰਚਾਉਣ ਦੀ ਕੋਸ਼ਿਸ਼ ਨਾਲ ਡਕੈਤੀ), 427 (ਨੁਕਸਾਨ ਪਹੁੰਚਾਉਣ ਵਾਲੀ ਸ਼ਰਾਰਤ), 436 (ਅੱਗ ਜਾਂ ਵਿਸਫੋਟਕ ਪਦਾਰਥ ਨਾਲ ਸ਼ਰਾਰਤ), ਅਤੇ 440 (ਜ਼ਖਮੀ ਕਰਵਾਉਣ ਵਾਲੀ ਸ਼ਰਾਰਤ) ਸ਼ਾਮਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ :

Powered by Froala Editor


Recommended News
Most Read
Just Now