ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ   
ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ
October 10, 2026
-
ਨਵੀਂ ਦਿਲੀ


ਨਵੀਂ ਦਿਲੀ 10 ਅਕਤੂਬਰ (ਮੱਕੜ):-     

         ਦਿੱਲੀ ਵਿੱਚ ਅੱਜ CJP ਦੇ ਸੱਦੇ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈਕੇ ਕੀਤੀ ਜਾ ਰਹੀ ਰੈਲੀ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਤ੍ਰਿਣਮੂਲ ਕਾਂਗਰਸ (TMC) ਮੁਖੀ ਅਤੇ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਦਿੱਲੀ ਪੁਲੀਸ ਅਤੇ ਸੀ ਆਰ ਪੀ ਐੱਫ (CRPF) ਨੇ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰੋਂ ਹਿਰਾਸਤ ਵਿੱਚ ਲੈ ਲਿਆ। ਟੀ ਐੱਮ ਸੀ ਆਗੂ ਸਾਕੇਤ ਗੋਖਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ, “ਮਮਤਾ ਦੀਦੀ ਅਤੇ ਸਾਡੇ 5 ਸਾਥੀਆਂ ਨੂੰ ਦਿੱਲੀ ਪੁਲੀਸ ਅਤੇ ਸੀ ਆਰ ਪੀ ਐੱਫ ਵੱਲੋਂ ਦੀਦੀ ਦੀ ਰਿਹਾਇਸ਼ ਦੇ ਬਾਹਰੋਂ ਕੈਦੀ ਵੈਨ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ।” 

          ਪਾਰਟੀ ਵੱਲੋਂ ਸੋਸ਼ਲ ਮੀਡੀਆ ’ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਲਿਖਿਆ ਗਿਆ, “ਦਿੱਲੀ ਪੁਲੀਸ, ਤੁਹਾਡੀ ਇਹ ਕੀ ਹਿੰਮਤ ਹੈ?”

    ਇਸ ਤੋਂ ਪਹਿਲਾਂ ਪ੍ਰਦਰਸ਼ਨ ਦੌਰਾਨ ਦਿੱਲੀ ’ਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਦੁਆਰਾ ਸੁਰੱਖਿਆ ਬਲਾਂ ’ਤੇ ਪਥਰਾਅ ਕੀਤਾ ਗਿਆ। ਇਸ ਘਟਨਾ ਵਿੱਚ ਦੋ ਪੁਲੀਸ ਕਰਮਚਾਰੀ ਜ਼ਖ਼ਮੀ ਹੋ ਗਏ ਹਨ, ਜਿਸ ਤੇ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਜਾਣਕਾਰੀ ਅਨੁਸਾਰ, ਇਹ ਹਿੰਸਕ ਝੜਪ ਇਮਤਿਆਜ਼ ਅਲੀ ਮਾਰਗ ’ਤੇ ਆਕਾਸ਼ਵਾਣੀ ਭਵਨ ਨੇੜੇ ਵਾਪਰੀ, ਜਿੱਥੇ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਜੰਤਰ-ਮੰਤਰ ਵੱਲ ਵਧਣ ਲਈ ਲਗਾਏ ਗਏ ਪੁਲੀਸ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਜਦੋਂ ਪੁਲੀਸ ਅਤੇ ਪੈਰਾ-ਮਿਲਟਰੀ ਜਵਾਨਾਂ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ, ਤਾਂ ਪ੍ਰਦਰਸ਼ਨਕਾਰੀਆਂ ਨੇ ਪੁਲੀਸ ’ਤੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਨਾਲ ਦੋ ਜਵਾਨ ਜ਼ਖ਼ਮੀ ਹੋ ਗਏ। 

     ਉੱਚ ਸੁਰੱਖਿਆ ਵਾਲੇ ਖੇਤਰ (High-Security Zone) ਦੀ ਉਲੰਘਣਾ ਨੂੰ ਰੋਕਣ ਲਈ ਪੁਲੀਸ ਨੇ ਸਖ਼ਤੀ ਵਰਤਦਿਆਂ ਮੌਕੇ ’ਤੇ ਹੀ ਬਹੁਤ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਕੇ ਹਿਰਾਸਤ ਵਿੱਚ ਲੈ ਲਿਆ। ਇਲਾਕੇ ਵਿੱਚ ਵਾਧੂ ਪੁਲੀਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੀਜੇਪੀ ਵੱਲੋਂ ਜੰਤਰ ਮੰਤਰ ਵਿਖੇ ਕੀਤੇ ਜਾ ਰਹੇ ਪ੍ਰਦਰਸ਼ਨ ਦੇ ਮੱਦੇਨਜ਼ਰ ਰਾਜਧਾਨੀ ਵਿੱਚ ਸ਼ਨਿਚਰਵਾਰ ਨੂੰ ਸਵੇਰ ਤੋਂ ਹੀ ਸਖ਼ਤ ਪਾਬੰਦੀਆਂ ਲਾਗੂ ਹਨ। 

   ਇਸ ਦੌਰਾਨ ‘ਕੌਕਰੋਚ ਜਨਤਾ ਪਾਰਟੀ’ (CJP) ਨੇ ਦਾਅਵਾ ਕੀਤਾ ਕਿ ਉਸ ਦੇ ਆਗੂ ਅਭੀਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਕੌਮੀ ਰਾਜਧਾਨੀ ਵਿੱਚ ਉਡਾਣ ਲੈਂਡ ਹੋਣ ਤੋਂ ਬਾਅਦ ਦਿੱਲੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਸਬੰਧੀ ਸੀਜੇਪੀ ਆਪਣੇ ਟਵਿਟਰ ਖਾਤੇ ’ਤੇ ਵੀਡੀਓ ਵੀ ਸਾਂਝੀ ਕੀਤੀ ਹੈ। ਜਿਸ ਵਿੱਚ ਦੀਪਕੇ ਨੂੰ ਜਹਾਜ਼ ਵਿੱਚੋਂ ਪੁਲੀਸ ਕਰਮੀਆਂ ਵੱਲੋਂ ਲੈਜਾਇਆ ਜਾ ਰਿਹਾ ਹੈ।

    ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧਾਂ ਦੌਰਾਨ ਮੀਡੀਆ ਕਰਮੀਆਂ ਨੂੰ ਵੀ ਕਵਰੇਜ ਕਰਨ  ਤੋਂ ਰੋਕਿਆ ਗਿਆ ਅਤੇ ਮੀਡੀਆ ਕਰਮੀਆਂ ਨੂੰ ਹਿਰਾਸਤ ਵਿੱਚ ਲਏ ਜਾ ਰਹੇ ਮੁਜਾਹਰਾਕਾਰੀਆਂ ਦੇ ਨੇੜੇ ਜਾਣ ਤੋਂ ਰੋਕਿਆ ਗਿਆ

Powered by Froala Editor


Recommended News
Most Read
Just Now