ਲੋਕਾਂ ਨੂੰ ਅਜਿਹੇ ਨੁਮਾਇੰਦੇ ਚੁਣਨੇ ਚਾਹੀਦੇ ਹਨ ਜੋ ਉਨ੍ਹਾਂ ਦੇ ਦੁੱਖ-ਤਕਲੀਫ਼ਾਂ ਅਤੇ ਸਮੱਸਿਆਵਾਂ ਨੂੰ ਸਮਝਦੇ ਹੋਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਦੇਣ ਲਈ ਵਚਨਬੱਧ    ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ    ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ. ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ 6 ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ    ਕਰੋੜਾਂ ਦੇ ਮੋਬਾਇਲ ਚੋਰੀ ਦੇ ਮਾਮਲੇ ਵਿੱਚ ਫਲਿਪਕਾਰਟ ਦੇ ਤਿੰਨ ਮੁਲਾਜ਼ਮਾਂ ਸਮੇਤ 7 ਦੋਸ਼ੀਆਂ ਦੀ ਪਛਾਣ ਦੋ ਮਲਾਜਮ ਗ੍ਰਿਫ਼ਤਾਰ    ਮਾਈਨਿੰਗ ਵਿਭਾਗ ਵੱਲੋਂ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ    ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ    ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ    ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ    ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ   
ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ
October 23, 2026
-24-

Narula / Chandigarh

ਚੰਡੀਗੜ੍ਹ, 23 ਅਕਤੂਬਰ:

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੰਜਾਬ ਰਾਜ ਦੇ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ, 2026 ਨੂੰ ਦੁਪਹਿਰ 3:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਅੱਜ ਇੱਥੇ ਸਾਂਝੀ ਕੀਤੀ ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਕੈਂਪ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ ਤਾਂ ਜੋ ਉਹ ’ਵਿਸ਼ੇਸ਼ ਗਹਿਰੀ ਸੁਧਾਈ’ (ਐਸ.ਆਈ.ਆਰ.), 2026 ਤਹਿਤ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਅੰਤਿਮ ਵੋਟਰ ਸੂਚੀ ਵਿੱਚ ਆਪਣੇ ਨਾਮ ਦੀ ਜਾਂਚ ਕਰਨ ਦੇ ਨਾਲ-ਨਾਲ ਨਵੀਂ ਰਜਿਸਟ੍ਰੇਸ਼ਨ ਲਈ ਅਰਜ਼ੀਆਂ ਦੇ ਸਕਣ ਅਤੇ ਵੋਟਰ ਵੇਰਵਿਆਂ ਵਿੱਚ ਸੋਧ ਕਰਵਾ ਸਕਣ।

ਸ਼੍ਰੀਮਤੀ ਮਿੱਤਰਾ ਨੇ ਦੱਸਿਆ ਕਿ ਆਗਾਮੀ ’ਵਿਸ਼ੇਸ਼ ਸੰਖੇਪ ਸੁਧਾਈ’ (ਐਸ.ਐਸ.ਆਰ.) ਤਹਿਤ ਨਵੀਂ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 1.1.2027 ਹੋਵੇਗੀ। ਕੋਈ ਵੀ ਨਾਗਰਿਕ ਜੋ ਇਸ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਰਿਹਾ ਹੈ, ਉਹ ’ਫਾਰਮ ਨੰਬਰ 6’ ਭਰ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ ਲਈ ਅਰਜ਼ੀ ਦੇ ਸਕਦਾ ਹੈ।

ਆਗਾਮੀ ਐਸ.ਐਸ.ਆਰ. (ਵਿਸ਼ੇਸ਼ ਸੰਖੇਪ ਸੁਧਾਈ) ਦੇ ਕਾਰਜਕ੍ਰਮ ਬਾਰੇ ਵੇਰਵੇ ਸਾਝੇ ਕਰਦਿਆਂ ਸ਼੍ਰੀਮਤੀ ਮਿੱਤਰਾ ਨੇ ਦੱਸਿਆ ਕਿ 1.1.2027 ਨੂੰ ਯੋਗਤਾ ਮਿਤੀ ਮੰਨ ਕੇ ਪੂਰੇ ਸੂਬੇ ਵਿੱਚ ਇਹ ਪ੍ਰਕਿਰਿਆ ਚਲਾਈ ਜਾਵੇਗੀ। ਕਾਰਜਕ੍ਰਮ ਅਨੁਸਾਰ, 12.11.2026 ਨੂੰ ਖਰੜਾ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਸਬੰਧ ਵਿੱਚ ਦਾਅਵੇ ਅਤੇ ਇਤਰਾਜ਼ ਦਾਖਲ ਕਰਨ ਦਾ ਸਮਾਂ 12.11.2026 ਤੋਂ 11.12.2026 ਤੱਕ ਹੋਵੇਗਾ ਅਤੇ ਅੰਤਿਮ ਵੋਟਰ ਸੂਚੀ 04.01.2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਸੇਵਾਵਾਂ ਪ੍ਰਾਪਤ ਕਰਨ ਅਤੇ ਅੰਤਿਮ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਤਸਦੀਕ ਕਰਨ ਲਈ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਖਾਸ ਤੌਰ ’ਤੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕੈਂਪ ਦੌਰਾਨ ਆਪਣੇ ਸਬੰਧਤ ਪੋਲਿੰਗ ਬੂਥਾਂ ’ਤੇ ਜਾਣ ਅਤੇ ਆਪਣੀ ਵੋਟ ਬਣਵਾਉਣ।

Powered by Froala Editor

24


Recommended News
Most Read
Just Now